Friday, April 19, 2024

ਵਾਹਿਗੁਰੂ

spot_img
spot_img

‘ਆਮ ਆਦਮੀ ਪਾਰਟੀ’ ਨੇ ਪੋਸਟ ਮੈਟ੍ਰਿਕ ਸਕਾਲਰਸਪਿ ਘੁਟਾਲਾ ਕਰਨ ਵਾਲੀ ਸਰਕਾਰ ਵਿਰੁੱਧ ਕੀਤਾ ਪੁਤਲਾ ਫੂਕ ਪ੍ਰਦਰਸ਼ਨ

- Advertisement -

ਯੈੱਸ ਪੰਜਾਬ
ਜਲੰਧਰ, 11 ਜੂਨ, 2021:
ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ ਵਿੱਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਵਿੱਚ ਜਲੰਧਰ ਦੇ ਅੰਬੇਡਕਰ ਚੌਂਕ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ।

ਪ੍ਰਦਰਸਨਕਾਰੀਆਂ ਨੇ ਕਾਂਗਰਸ ਸਰਕਾਰ ਖਲਿਾਫ ਨਾਅਰੇਬਾਜੀ ਕਰਦਿਆਂ ਘੁਟਾਲੇ ਵਿੱਚ ਸਾਮਲ ਮੰਤਰੀਆਂ ਅਤੇ ਅਧਿਕਾਰੀਆਂ ਖਲਿਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਸਮੇਂ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ 7827273487 ਜਾਰੀ ਕੀਤਾ , ਜਿਸ ‘ਤੇ ਵਿਦਿਆਰਥੀ ਆਪਣੀ ਸਮੱਸਿਆ ਦਰਜ਼ ਕਰਵਾ ਸਕਦੇ ਹਨ।

ਅੰਬੇਡਕਰ ਚੌਂਕ ‘ਤੇ ਪ੍ਰਦਰਸਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਪ ਦੀ ਸੀਨੀਅਰ ਆਗੂ ਤੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿੱਯਖਿਆ ਮੰਤਰੀ ਸਿੱਖਿਆ ਪ੍ਰਣਾਲੀ ਵਿੱਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ, ਜਦੋਂ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਇਹ ਅਸਲ ਤਸਵੀਰ ਹੈ ਕਿ ਪੰਜਾਬ ਦੇ 2 ਲੱਖ ਤੋਂ ਜਅਿਾਦਾ ਐਸ.ਸੀ ਐਸ.ਟੀ ਵਿਦਿਆਰਥੀਆਂ ਪ੍ਰੀਖਿਆਵਾਂ ਦੇ ਨਹੀਂ ਸਕਦੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸਪਿ ਵਿੱਚ ਕੀਤੇ ਘੁਟਾਲੇ ਦੇ ਮੁੱਦੇ ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕਾਲਰਸਪਿ ਘੁਟਾਲੇ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ।

ਆਪ ਦੇ ਆਗੂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰ੍ਹੇ ਦੀ ਪੋਸਟ ਮੈਟ੍ਰਿਕ ਸਕਾਲਰਸਪਿ ਦੀ ਅੰਤਮ ਕਿਸਤ ਜਾਰੀ ਕਰਨ ਦਾ ਐਲਾਨ ਕੀਤਾ ਪ੍ਰੰਤੂ ਕੇਂਦਰ ਤੇ ਸੂਬਾ ਸਰਕਾਰ ਦੀ ਖੇਡ ਵਿੱਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ ਉਤੇ ਲੱਗਿਆ ਹੋਇਆ ਹੈ, ਕਿਉਂਕਿ ਜੁਆਇੰਟ ਐਸੋਸੀਏਸਨ ਆਫ ਕਾਲੇਜਿਸ (ਜੇ.ਏ.ਸੀ.) ਨੇ ਆਪਣਾ ਪੱਖ ਸਪੱਸਟ ਕਰ ਦਿੱਤਾ ਕਿ ਬਾਕੀ ਸਾਲਾਂ ਦੀ ਬਕਾਇਆ ਰਾਸ਼ੀ ਕਾਰਨ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕਰੇਗੀ ।

ਵਿਧਾਇਕ ਬਲਜਿੰਦਰ ਕੌਰ ਨੇ ਕਿਹਾ ਕਿ ਐਸ.ਸੀ ਵਿਦਿਆਰਥੀਆਂ ਦੀ ਸਕਾਲਰਸਪਿ ਵਿੱਚ ਘੁਟਾਲੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨਾ ਕਰ ਦਿੱਤੇ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜੇ ਵਿੱਚ ਰੱਖੀਆਂ ਹੋਈਆਂ ਹਨ।

ਜਿਸ ਕਰਨ ਵਿਦਿਆਰਥੀ ਨੌਰਕੀਆਂ ਲੈਣ ਲਈ ਅਪਲਾਈ ਕਰਨ ਤੋਂ ਵੀ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਵੱਡੇ ਐਲਾਨ ਕਰ ਰਹੇ ਹਨ, ਪਰ ਪੰਜਾਬ ਦੇ ਲੋਕਾਂ ਦਾ ਹੁਣ ਉਨ੍ਹਾਂ ਤੋਂ ਵਿਸਵਾਸ ਉਠ ਗਿਆ ਹੈ।

ਆਪ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ ਤੁਰੰਤ ਜਾਰੀ ਕਰੇ ਅਤੇ ਸਕਾਲਰਸਪਿ ਰਕਮ ਵਿੱਚ ਘੁਟਾਲਾ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰੇ। ਇਸ ਸਮੇਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਤੇ ਲਾਲ ਚੰਦ ਕਟਾਰੂਚੱਕ ਅਤੇ ਰਾਜਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...