Friday, April 26, 2024

ਵਾਹਿਗੁਰੂ

spot_img
spot_img

ਆਮ ਆਦਮੀ ਪਾਰਟੀ ਨੇ ਮੁੱਖ ਚੋਣ ਵਾਅਦਿਆਂ ਵਾਸਤੇ ਫੰਡ ਰਾਖਵੇਂ ਨਾ ਰੱਖ ਕੇ ਪੰਜਾਬੀਆਂ ਨਾਲ ਧੋਖਾ ਕੀਤਾ: ਮਨਪ੍ਰੀਤ ਸਿੰਘ ਇਯਾਲੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜੂਨ, 2022 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਚੋਣ ਪ੍ਰਚਾਰ ਮੁਹਿੰਮ ਦੌਰਾਨ ਕੀਤੇ ਪ੍ਰਮੁੱਖ ਵਾਅਦਿਆਂ ਦੀ ਪੂਰਤੀ ਲਈ ਫੰਡ ਰਾਖਵੇਂ ਨਾ ਰੱਖ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ ਤੇ ਪਾਰਟੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦਿੱਲੀ ਦਾ ਮਾਡਲ ਪੰਜਾਬ ਸਿਰ ਮੜ੍ਹਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਨਿਖੇਧੀ ਵੀ ਕੀਤੀ।

ਅੱਜ 2022, 23 ਲਈ ਬਜਟ ਤਜਵੀਜ਼ਾਂ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਉਹਨਾਂ ਮਹਿਲਾ ਵੋਟਰਾਂ ਨਾਲ ਧੋਖਾ ਕੀਤਾ ਹੈ ਜਿਹਨਾਂ ਨੁੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ।

ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਸਰਕਾਰ ਤਾਂ 300 ਪ੍ਰਤੀ ਯੁਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਲਈ ਯੋਜਨਾ ਦਾ ਖਾਕਾ ਪੇਸ਼ ਕਰਨ ਵਿਚ ਵੀ ਨਾਕਾਮ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਤਾਂ ਪਹਿਲਾਂ ਹੀ ਘਾਟੇ ਵਿਚ ਚਲ ਰਿਹਾ ਹੈ ਤੇ ਸਰਕਾਰ ਨੇ ਇਸ ਕਰ ਕਰ ਕੇ ਇਸ ਸਕੀਮ ਵਾਸਤੇ ਕਿੰਨੇ ਫੰਡ ਰਾਖਵੇਂ ਰੱਖੇ, ਇਸ ਵਾਸਤੇ ਕੋਈ ਐਲਾਨ ਨਹੀਂ ਕੀਤਾ।

ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਸਰਕਾਰ ਵੱਲੋਂ ਬੇਦਿਮਾਗੇ ਦਿੱਲੀ ਮਾਡਲ ਦੇ ਪਿੱਛੇ ਲੱਗਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਰਕਾਰ ਨੇ ਸਿਰਫ ਸਸਤੀ ਸ਼ੋਹਰਤ ਹਾਸਲ ਕਰਨ ਵਾਸਤੇ ਮੁਹੱਲ ਕਲੀਨਿਕ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਮਜ਼ਬੂਤ ਕਰੀਏ ਤੇ ਸੁਪਰ ਸਪੈਸ਼ਲਟੀ ਕੇਂਦਰ ਸਥਾਪਿਤ ਕਰੀਏ ਜਿਸ ਵਾਸਤੇ ਕੋਈ ਫੰਡ ਰਾਖਵਾਂ ਨਹੀਂ ਰੱਖਿਆ ਗਿਆ।

ਸਰਦਾਰ ਇਯਾਲੀ ਨੇ ਆਪ ਸਰਕਾਰ ਵੱਲੋਂ ਉਦਮੀਆਂ ਵਾਸਤੇ 20 ਹਜ਼ਾਰ ਕਰੋੜ ਰੁਪਏ ਦਾ ਵਾਅਦਾ ਕਰ ਕੇ ਨੌਜਵਾਨਾਂ ਨਾਲ ਧੋਖਾ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਸਕੀਮ ਵੀ ਦਿੱਲੀ ਵਾਂਗ ਸਿਰਫ ਸਸਤੀ ਸ਼ੋਹਰਤ ਹਾਸਲ ਕਰਨ ’ਤੇ ਸੇਧਤ ਹੈ। ਉਹਨਾਂ ਨੇ ਆਪ ਵੱਲੋਂ ਸਿਰਫ 250 ਨੌਜਵਾਨਾਂ ਨੂੰ ਮੁਹਾਰਤੀ ਸਿੱਖਿਆ ਦੇਣ ਵਾਸਤੇ ਫੰਡ ਦੇਣ ਵੀ ਨਿਖੇਧੀ ਕੀਤੀ।

ਉਹਨਾਂ ਸਵਾਲ ਕੀਤਾ ਕਿ ਨੌਜਵਾਨਾਂ ਨੂੰ ਸਿਖਲਾਂਈ ਦੇਣ ਤੇ ਲੱਖਾਂ ਨੌਜਵਾਨਾਂ ਨੁੰ ਰੋਜ਼ਗਰ ਦੇਣ ਵਾਸਤੇ ਫੰਡ ਕਿਥੇ ਹਨ ? ਉਹਨਾਂ ਕਿਹਾ ਕਿ ਸਰਕਾਰ ਨੇ ਠੇਕੇ ’ਤੇ ਕੰਮ ਕਰਦੇ 36000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਖੋਖਲਾ ਵਾਅਦਾ ਕੀਤਾ ਪਰ ਇਸ ਸਬੰਧ ਵਿਚ ਵਿਧਾਨ ਸਭਾ ਵਿਚ ਮਤਾ ਨਹੀਂ ਪੇਸ਼ ਕਰ ਸਕੀ। ਉਹਨਾਂ ਕਿਹਾ ਕਿ ਨੌਕਰੀਆਂ ਸਿਰਫ ਕਾਗਜ਼ਾਂ ’ਤੇ ਹਨ ਤੇ ਜਿਹਨਾਂ ਨੂੰ ਨਿਯੁਕਤੀ ਪੱਤਰ ਮਿਲ ਗਏ ਹਨ, ਉਹਨਾਂ ਨੂੰ ਵੀ ਤਨਖਾਹਾਂ ਨਹੀਂ ਮਿਲ ਰਹੀਆਂ।

ਬਜਟ ਨੁੰ ਅੰਕੜਿਆਂ ਦਾ ਹੇਰ ਫੇਰ ਕਰਾਰ ਦਿੰਦਿਆਂ ਸਰਦਾਰ ਇਯਾਲੀ ਨੇ ਕਿਹਾ ਕਿ ਜੀ ਐਸ ਟੀ ਦੀ ਕਲੈਕਸ਼ਨ ਦਾ ਗਲਤ ਅਨੁਮਾਨ ਲਗਾਇਆ ਗਿਆ ਹੈ। ਉਹਨਾਂ ਕਿਹਾ ਕਿ ਸਿਰਫ ਆਬਕਾਰੀ ਡਿਊਟੀ ਵਿਚ ਹੀ 400 ਕਰੋੜ ਰੁਪਏ ਦਾ ਫਰਕ ਹੈ ਤੇ ਅਸ਼ਟਾਮ ਡਿਊਟੀ ਤੋਂ ਹੋ ਰਿਹਾ ਨੁਕਸਾਨ ਵੱਖਰਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...