Saturday, April 20, 2024

ਵਾਹਿਗੁਰੂ

spot_img
spot_img

‘ਆਮ ਆਦਮੀ ਪਾਰਟੀ’ ਬਜਟ ਸੈਸ਼ਨ ’ਚ ਚੁੱਕੇਗੀ ਐਸ.ਸੀ., ਐਸ.ਟੀ. ਵਜ਼ੀਫ਼ੇ ਦਾ ਮੁੱਦਾ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਫਰਵਰੀ, 2021 –
ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ ਨੂੰ ਨਿਸ਼ਾਨਾ ਬਣਾਇਆ। ‘ਆਪ’ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੋਸਟ ਮੈਟ੍ਰਿਕ ਵਜੀਫਾ ਨਾ ਮਿਲਣ ਕਾਰਨ ਪੰਜਾਬ ਦੇ ਦਲਿਤ ਅਤੇ ਗਰੀਬ ਵਿਦਿਆਰਥੀ ਇਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਕਾਫੀ ਪ੍ਰੇਸ਼ਾਨੀ ਵਿੱਚ ਹਨ।

ਦਲਿਤ ਵਿਦਿਆਰਥੀਆਂ ਨੂੰ ਵਜੀਫਾ ਨਾ ਮਿਲਣ ਕਾਰਨ ਪੰਜਾਬ ਦੇ 50,000 ਤੋਂ ਜ਼ਿਆਦਾ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਖਤਰੇ ਵਿੱਚ ਪਈ ਹੋਈ ਹੈ।

ਵਜੀਫਾ ਨਾ ਮਿਲਣ ਕਾਰਨ ਵਿਦਿਆਰਥੀਆਂ ਦੀਆਂ ਡਿਗਰੀਆਂ ਰੁਕੀਆਂ ਹੋਈਆਂ ਹਨ। ਇਸ ਕਾਰਨ ਹਜ਼ਾਰਾਂ ਦਲਿਤ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਅੱਧ ਵਿਚਕਾਰ ਛੱਡਣੀ ਪੈ ਰਹੀ ਹੈ। ਪ੍ਰੰਤੂ ਦਲਿਤ ਵਿਦਿਆਰਥੀਆਂ ਨੂੰ ਆਰਥਿਕ ਮਦਦ ਕਰਨ ਦੀ ਬਜਾਏ ਕੈਪਟਨ ਦੇ ਮੰਤਰੀਆਂ ਨੇ ਉਨ੍ਹਾਂ ਦੀ ਪੜ੍ਹਾਈ ਦੇ ਪੈਸੇ ਵਿੱਚ ਘਪਲਾ ਕੀਤਾ।

ਕੈਪਟਨ ਸਰਕਾਰ ਵਿੱਚ ਸਮਾਜ ਕਲਿਆਣ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਲਈ ਬਣੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ ਖਾ ਗਏ, ਮੰਤਰੀ ਅਤੇ ਅਹੁਦੇਦਾਰਾਂ ਨੇ ਮਿਲਕੇ ਵਜੀਫਾ ਫੰਡ ਵਿੱਚ ਕਰੋੜਾਂ ਰੁਪਏ ਦਾ ਘਪਲਾ ਕੀਤਾ ਅਤੇ ਸਰਕਾਰ ਨੇ ਕਾਰਵਾਈ ਕਰਨ ਦੇ ਬਦਲੇ ਉਨ੍ਹਾਂ ਕਲੀਨ ਚਿਟ ਦੇ ਦਿੱਤੀ। ਐਸਸੀ-ਐਸਟੀ ਸਕਾਲਰਸ਼ਿਪ ਫੰਡ ਵਿੱਚ ਹੋਏ ਘਪਲੇ-ਘੁਟਾਲੇ ਕਾਰਨ ਅੱਜ ਪੰਜਾਬ ਦੇ ਦਲਿਤ ਵਿਦਿਆਰਥੀਆਂ ਦਾ ਇਹ ਹਾਲ ਬਣਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਨਾ ਹੋਣ ਕਾਰਨ ਸਿਰਫ ਵਿਦਿਆਰਥੀਆਂ ਨੂੰ ਹੀ ਨਹੀਂ ਕਾਲਜਾਂ ਦਾ ਵੀ ਹਾਲ ਖਰਾਬ ਹੋ ਗਿਆ ਹੈ। ਵਜੀਫਾ ਫੰਡ ਨਾ ਮਿਲਣ ਕਾਰਨ ਪੰਜਾਬ ਦੇ 1600 ਤੋਂ ਜ਼ਿਆਦਾ ਕਾਲਜਾਂ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਸੰਕਟ ਪੈਦਾ ਹੋ ਗਿਆ ਹੈ। ਆਰਥਿਕ ਮਾਰ ਦੇ ਚਲਦਿਆਂ ਕਈ ਕਾਲਜ ਬੰਦ ਹੋਣ ਕਿਨਾਰੇ ਹਨ।

ਜਦੋਂ ਕਿ ਕਈ ਕਾਲਜਾਂ ਨੇ ਮੰਤਰੀ ਨਾਲ ਮਿਲੀਭੁਗਤ ਕਰਕੇ ਬਿਨਾਂ ਪੜ੍ਹਾਏ ਦਲਿਤ ਵਿਦਿਆਰਥੀਆਂ ਦਾ ਪੈਸਾ ਪਾਸ ਕਰਵਾ ਲਿਆ। ਵਿਰੋਧੀ ਪਾਰਟੀ ਅਤੇ ਮੀਡੀਆ ਦੇ ਦਬਾਅ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੋਸਟ ਮੈਟ੍ਰਿਕ ਵਜੀਫਾ ਫੰਡ ਦੀ ਵੰਡ ਦੇ ਮੁੱਦੇ ਨੂੰ ਹੱਲ ਕਰਨ ਲਈ ਇਕ ਕਮੇਟੀ ਬਣਾਈ।

ਕਮੇਟੀ ਬਣੇ ਹੋਏ ਇਕ ਮਹੀਨਾ ਤੋਂ ਜ਼ਿਆਦਾ ਸਮਾਂ ਬੀਤ ਚੁੱਕਿਆ ਹੈ, ਪ੍ਰੰਤੂ ਅਜੇ ਤੱਕ ਦਲਿਤ ਬੱਚਿਆਂ ਦੇ ਜੀਵਨ ਦੇ ਸੰਕਟ ਨੂੰ ਦੂਰ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ ਕਮੇਟੀ ਬਣਾਉਣ ਦੇ ਬਾਅਦ ਐਲਾਨ ਕੀਤਾ ਗਿਆ ਸੀ ਕਿ ਕਮੇਟੀ ਤਿੰਨਾ ਦਿਨਾਂ ਵਿੱਚ ਇਸ ਮਸਲੇ ਨੂੰ ਹੱਲ ਕਰੇਗੀ। ਪ੍ਰੰਤੂ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਬੀਤ ਗਿਆ, ਪਰ ਕਮੇਟੀ ਨੇ ਅਜੇ ਤੱਕ ਕੁਝ ਨਹੀਂ ਕੀਤਾ।

ਭਾਜਪਾ ਆਗੂ ਅਤੇ ਹੁਣੇ ਹੀ ਬਣੇ ਰਾਸ਼ਟਰੀ ਅਨੁਸੂਚਿਤ ਜਾਤੀ/ਜਨਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਸਕਾਲਰਸ਼ਿੱਪ ਘੋਟਾਲੇ ਦੀ ਜਾਂਚ ਵਾਲੇ ਬਿਆਨ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਚੀਮਾ ਨੇ ਕਿਹਾ ਕਿ ਸਾਂਪਲਾ ਨੂੰ ਪਹਿਲਾਂ ਇਹ ਦੱਸਣਾ ਚਾਹੀਦਾ ਕਿ ਜਦੋਂ ਉਹ ਕੇਂਦਰ ਵਿੱਚ ਸਮਾਜਿਕ ਨਿਆਂ ਮੰਤਰੀ ਸਨ ਤਾਂ ਉਨ੍ਹਾਂ ਦਲਿਤ ਵਿਦਿਆਰਥੀਆਂ ਦੇ ਕਲਿਆਣ ਲਈ ਕੀ ਕੀਤਾ?

ਰੋਹਿਤ ਬੇਮੁਲਾ ਵਰਗੇ ਕਿੰਨੇ ਦਲਿਤ ਵਿਦਿਆਰਥੀਆਂ ਨੇ ਮੋਦੀ ਸਰਕਾਰ ਦੀ ਦਲਿਤ-ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਆਤਮਹੱਤਿਆ ਕਰ ਲਈ ਉਸ ਉੱਤੇ ਉਨ੍ਹਾਂ ਕਿਉਂ ਕੁਝ ਨਹੀਂ ਬੋਲਿਆ? ਕੇਂਦਰ ਸਰਕਾਰ ਤਾਂ ਖੁਦ ਸਾਲ ਸਾਲ ਭਰ ਜ਼ਿਆਦਾ ਸਮੇਂ ਤੋਂ ਘੱਟ ਗਿਣਤੀਆਂ ਅਤੇ ਦਲਿਤ ਵਿਦਿਆਰਥੀਆਂ ਨੂੰ ਮਿਲਣ ਵਾਲੀ ਫੇਲੋਸ਼ਿਪ ਨੂੰ ਨਹੀਂ ਦੇ ਰਹੀ। ਸਾਂਪਲਾ ਕੇਂਦਰ ਦੀ ਆਪਣੀ ਸਰਕਾਰ ਤੋਂ ਪਹਿਲਾਂ ਉਨ੍ਹਾਂ ਰਿਸਰਚ ਸਕਾਲਰਸ਼ਿਪ ਨੂੰ ਫੋਲੋਸ਼ਿਪ ਦਿਵਾਏ।

ਉਨ੍ਹਾਂ ਕਿਹਾ ਕਿ ਦਰਅਸਲ ਭਾਜਪਾ ਅਤੇ ਕਾਂਗਰਸ ਦੋਵੇਂ ਦਲਿਤ ਅਤੇ ਗਰੀਬ ਵਿਰੋਧੀ ਹਨ। ਦੋਵੇਂ ਪਾਰਟੀਆਂ ਨੂੰ ਸਿਰਫ ਦਲਿਤ ਵੋਟ ਦੀ ਚਿੰਤਾ ਹੈ। ਉਨ੍ਹਾਂ ਦਾ ਸਾਰਾ ਡਰਾਮਾ ਸਿਰਫ ਦਲਿਤ ਦਾ ਵੋਟ ਲੈਣ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਆਮ ਆਦਮੀ ਪਾਰਟੀ ਵਜੀਫ਼ਾ ਨਾ ਮਿਲਣ ਕਾਰਨ ਦਲਿਤ ਵਿਦਿਆਰਥੀਆਂ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਮੁੱਦੇ ਨੂੰ ਵਿਧਾਨ ਸਭਾ ਵਿੱਚ ਚੁੱਕੇਗੀ।

ਅਸੀਂ ਕੈਪਟਨ ਸਰਕਾਰ ਦੇ ਮੰਤਰੀ ਧਰਮਸੋਤ ਵੱਲੋਂ ਕੀਤੇ ਗਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਵੀ ਸਦਨ ਵਿੱਚ ਚੁੱਕੇਗੀ ਅਤੇ ਘਪਲੇਬਾਜ਼ੀ ਉੱਤੇ ਕਾਰਵਾਈ ਦੀ ਮੰਗ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਛੇਤੀ ਤੋਂ ਛੇਤੀ ਦਲਿਤ ਵਿਦਿਆਰਥੀਆਂ ਦੀ ਵਜੀਫਾ ਜਾਰੀ ਨਹੀਂ ਕਰਦੀ ਹੈ ਤਾਂ ਆਮ ਆਦਮੀ ਪਾਰਟੀ ਪੂਰੇ ਸੂਬੇ ਵਿੱਚ ਇਸ ਖਿਲਾਫ ਪ੍ਰਦਰਸ਼ਨ ਕਰੇਗੀ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...