Wednesday, April 24, 2024

ਵਾਹਿਗੁਰੂ

spot_img
spot_img

‘ਆਮ ਆਦਮੀ ਪਾਰਟੀ’ ਭਗਵੰਤ ਮਾਨ ਨੂੰ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜੀ: ਸੁਖ਼ਬੀਰ ਸਿੰਘ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਜਨਵਰੀ, 2022:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜਦੋਂ ਕੋਈ ਵੀ ਆਗੂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਨ ਲਈ ਰਾਜ਼ੀ ਨਾ ਹੋਇਆ ਤਾਂ ਆਪ ਭਗਵੰਤ ਮਾਨ ਨੁੰ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜ ਗਈ ਹੈ।

ਭਗਵੰਤ ਮਾਨ ਦੀ ਨਾਮਜ਼ਦਗੀ ਦੇ ਐਲਾਨ ਦੇ ਪ੍ਰੋਗਰਾਮ ਨੁੰ ਢੋਂਗ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਦੇ ਕਨਵੀਨਰ ਕਦੇ ਵੀ ਭਗਵੰਤ ਮਾਨ ਨੁੰ ਪੰਜਾਬ ਵਿਚ ਪਾਰਟੀ ਦਾ ਚੇਹਰਾ ਨਹੀਂ ਬਣਾਉਣਾ ਚਾਹੁੰਦੇ ਸਨ। ਜਦੋਂ ਭਗਵੰਤ ਮਾਨ ਉਹਨਾਂ ਦੇ ਕੋਲ ਬੈਠੇ ਹੁੰਦੇ ਸਨ ਤਾਂ ਉਦੋਂ ਵੀ ਉਹ ਵਾਰ ਵਾਰ ਆਖਦੇ ਰਹੇ ਹਨ ਕਿ ਪਾਰਟੀ ਇਕ ਯੋਗ ਉਮੀਦਵਾਰ ਦੀ ਭਾਲ ਵਿਚ ਹੈ।

ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਆਪ ਨੇ ਕਈ ਸੰਭਾਵੀ ਉਮੀਦਵਾਰਾਂ ਨਾਲ ਗੱਲ ਕੀਤੀ ਪਰ ਉਹਨਾਂ ਵਿਚੋਂ ਹਰ ਕੋਈ ਪਾਰਟੀ ਦੀ ਅਗਵਾਈ ਕਰਨ ਤੋਂ ਜਵਾਬ ਦੇ ਗਿਆ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਜ਼ਿੰਮੇਵਾਰੀ ਭਗਵੰਤ ਮਾਨ ’ਤੇ ਸੁੱਟ ਕੇ ਸਰਵੇਖਣ ਨੁੰ ਮੰਨਣਯੋਗ ਸਾਬਤ ਕਰਨ ਦਾ ਯਤਨ ਕੀਤਾ ਗਿਆ।

ਸਰਦਾਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੁੰ ਆਪ ਦਾ ਚੇਹਰਾ ਬਣਾਉਣ ਨੇ ਆਪ ਦਾ ਦੀਵਾਲੀਆਪਨ ਸਾਬਤ ਕੀਤਾ ਹੈ। ਉਹਨਾਂ ਕਿਹਾ ਕਿ ਮਾਨ ਵੱਲੋਂ ਕੀਤੀਆਂ ਗਲਤੀਆਂ ਤੇ ਗੁਨਾਹਾਂ ’ਤੇ ਪਰਦਾ ਪਾਉਣ ਲਈ ਇਹ ਪ੍ਰੋਗਰਾਮ ਰੱਖਿਆ ਗਿਆ ਤੇ ਉਹਨਾਂ ਨੁੰ ਮੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਗਿਆ ਹਾਲਾਂਕਿ ਹਰ ਕੋਈ ਜਾਣਦਾ ਹੈ ਕਿ ਉਹਨਾਂ ’ਤੇ ਵਿਸਾਹ ਨਹੀਂ ਕੀਤਾ ਜਾ ਸਕਦਾ ਤੇ ਉਹ ਬਹੁਤ ਗੈਰ ਜ਼ਿੰਮੇਵਾਰ ਹਨ।

ਸਰਦਾਰ ਬਾਦਲ ਨੇ ਸ੍ਰੀ ਕੇਜਰੀਵਾਲ ਨੁੰ ਇਹ ਵੀ ਆਖਿਆ ਕਿ ਉਹ ਪੰਜਾਬੀਆਂ ਨੁੰ ਦੱਸਣ ਕਿ ਹੁਣ ਉਹ ਕਿਸ ’ਤੇ ਵਿਸ਼ਵਾਸ ਕਰਨ। ਉਹਨਾਂ ਕਿਹਾ ਕਿ ਇਸ ਅਰਸੇ ਦੌਰਾਨ ਸ੍ਰੀ ਕੇਜਰੀਵਾਲ ਵਾਰ ਵਾਰ ਇਹ ਜ਼ੋਰ ਦਿੰਦੇ ਰਹੇ ਹਨ ਕਿ ਸਰਦਾਰ ਭਗਵੰਤ ਮਾਨ ਇਸ ਅਹੁਦੇ ਦੇ ਲਾਇਕ ਨਹੀਂ ਹਨ।

ਉਹਨਾਂ ਕਿਹਾ ਕਿ ਹੁਣ ਜਦੋਂ ਆਪ ਕੋਲ ਸਾਰੇ ਵਿਕਲਪ ਖਤਮ ਹੋ ਗਏ ਤਾਂ ਉਸਨੇ ਪੰਜਾਬ ਵਿਚ ਪਾਰਟੀ ਦੀ ਅਗਵਾਈ ਕਰਨ ਵਾਸਤੇ ਸਰਦਾਰ ਮਾਨ ਨੁੰ ਚੁਣਿਆ ਤੇ ਇਹ ਪਾਰਟੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬੀਆਂ ਨੁੰ ਦੱਸੇ ਕਿ ਉਹ ਸ੍ਰੀ ਕੇਜਰੀਵਾਲ ’ਤੇ ਵਿਸ਼ਵਾਸ ਕਿਉਂ ਕਰਨ ਜਿਸਨੇ ਇਕ ਸਾਲ ਤੋਂ ਸਰਦਾਰ ਭਗਵੰਤ ਮਾਨ ਨੁੰ ਮੁੱਖ ਮੰਤਰੀ ਦੇ ਅਹੁਦੇ ਲਈ ਯੋਗ ਉਮੀਦਵਾਰ ਮੰਨਣ ਤੋਂ ਇਨਕਾਰ ਕੀਤਾ ਹੈ।

ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਪੰਜਾਬੀਆਂ ਨੂੰ ਇੰਨੇ ਲੋਲੜ ਨਾ ਸਮਝਣ ਕਿ ਉਸਦੀ ਰਬੱੜ ਦੀ ਮੋਹਰ ਨੁੰ ਪ੍ਰਵਾਨਗੀ ਦੇ ਦੇਣਗੇ। ਉਹਨਾਂ ਕਿਹਾ ਕਿ ਪੰਜਾਬੀਆਂ ਨੁੰ ਇਕ ਮਜ਼ਬੂਤ ਤੇ ਫੈਸਲਾ ਲੈਣ ਵਾਲੀ ਲੀਡਰਸ਼ਿਪ ਦੀ ਜ਼ਰੂਰਤ ਹੈ ਜਿਸ ਲੀਡਰ ਦਾ ਰਿਕਾਰਡ ਤੇਜ਼ ਰਫਤਾਰ ਵਿਕਾਸ ਕਰਨ ਅਤੇ ਅਮਨ ਕਾਨੁੰਨ ਵਿਵਸਥਾ ਤੇ ਫਿਰਕੂ ਸਦਭਾਵਨਾ ਇਸ ਸਰਹੱਦੀ ਸੂਬੇ ਵਿਚ ਕਾਇਮ ਰੱਖਣ ਦਾ ਰਿਹਾ ਹੋਵੇ, ਭਗਵੰਤ ਮਾਨ ਇਸਦੇ ਲਾਇਕ ਨਹੀਂ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...