Home ਖ਼ਬਰਸਾਰ ‘ਆਮ ਆਦਮੀ ਪਾਰਟੀ’ ਵੱਲੋਂ ਪੰਜਾਬ ਦੇ 4 ਹੋਰ ਉਮੀਦਵਾਰਾਂ ਦਾ ਐਲਾਨ

‘ਆਮ ਆਦਮੀ ਪਾਰਟੀ’ ਵੱਲੋਂ ਪੰਜਾਬ ਦੇ 4 ਹੋਰ ਉਮੀਦਵਾਰਾਂ ਦਾ ਐਲਾਨ

0
‘ਆਮ ਆਦਮੀ ਪਾਰਟੀ’ ਵੱਲੋਂ ਪੰਜਾਬ ਦੇ 4 ਹੋਰ ਉਮੀਦਵਾਰਾਂ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 16 ਅਪ੍ਰੈਲ, 2024:
‘ਆਮ ਆਦਮੀ ਪਾਰਟੀ’ ਵੱਲੋਂ ਪੰਜਾਬ ਦੇ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਆਏ ਸਾਬਕਾ ਵਿਧਾਇਕ ਪਵਨ ਟੀਨੂੰ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਲੁਧਿਆਣਾ ਤੋਂ ਪਾਰਟੀ ਦੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਗੁਰਦਾਸਪੁਰ ਸੀਟ ਤੋਂ ਬਟਾਲਾ ਦੇ ਮੌਜੂਦਾ ‘ਆਪ’ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਫ਼ਿਰੋਜ਼ਪੁਰ ਸੀਟ ਲਈ ਮੁਕਤਸਰ ਤੋਂ ‘ਆਪ’ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਟਿਕਟ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਪਾਰਟੀ ਵੱਲੋਂ 9 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਸੀ ਅਤੇ ਇਸ ਤਰ੍ਹਾਂ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।