Thursday, April 18, 2024

ਵਾਹਿਗੁਰੂ

spot_img
spot_img

‘ਆਰਗੈਨਿਕ’ ਖ਼ੇਤੀ ਵੱਲ ਕਦਮ ਪੁੱਟਣ ਵਾਸਤੇ ਲੋਕ ਲਹਿਰ ਉਸਾਰਨ ਪੰਜਾਬ ਦੇ ਕਿਸਾਨ: ਸਪੀਕਰ ਕੁਲਤਾਰ ਸਿੰਘ ਸੰਧਵਾਂ

- Advertisement -

ਯੈੱਸ ਪੰਜਾਬ 
ਚੰਡੀਗੜ੍ਹ, 30 ਨਵੰਬਰ, 2022 –
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਦਾਂ ਅਤੇ ਰਸਾਇਣਾਂ ਆਧਾਰਿਤ ਖੇਤੀ ਦੇ ਰੁਝਾਨ ਮੋੜਾ ਦੇਣ ਅਤੇ ਇਸ ਦੀ ਥਾਂ ਆਰਗੈਨਿਕ ਖੇਤੀ ਵੱਲ ਨੂੰ ਕਦਮ ਪੁੱਟਣ ਵਾਸਤੇ ਕਿਸਾਨਾਂ ਨੂੰ ਲੋਕ ਲਹਿਰ ਉਸਾਰਨ ਦਾ ਸੱਦ ਦਿੱਤਾ ਹੈ।

ਅੱਜ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਵਿਰਾਸਤ ਮਿਸ਼ਨ ਦੇ ਸਹਿਯੋਗ ਨਾਲ ਆਰਗੈਨਿਕ ਖੇਤੀ ਦੇ ਖੇਤਰ ਵਿੱਚ ਨਵੀਂਆਂ ਪੈੜਾਂ ਪਾਉਣ ਅਤੇ ਪਰਾਲੀ ਨੂੰ ਨਾ ਸਾੜਨ ਵਾਲੇ ਕਿਸਾਨਾਂ ਦੇ ਸਨਮਾਣ ਲਈ ਕਰਾਏ ਗਏ ਸਮਰੋਹ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਅੰਮ੍ਰਿਤ ਵਾਰਗੇ ਪਾਣੀ, ਸ਼ੁੱਧ ਹਵਾ ਅਤੇ ਸਿਹਤਮੰਦ ਉਪਜਾਊ ਭੂਮੀ ਵਾਲੇ ਪੰਜਾਬ ਨੂੰ ਗਲਤ ਨੀਤੀਆਂ ਦੇ ਕਾਰਨ ਦੂਸ਼ਤ ਪਾਣੀ, ਜ਼ਹਿਰੀਲੀ ਹਵਾ ਅਤੇ ਗੈਰ-ਉਪਜਾਊ ਭੂਮੀ ਵਿੱਚ ਬਦਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਵਿੱਚ ਖਾਦਾਂ, ਰਸਾਇਣਾਂ, ਨਦੀਨ ਨਾਸ਼ਕਾਂ ਅਤੇ ਕੀਟ ਨਾਸ਼ਕਾਂ ਦੀ ਹੱਦੋਂ ਵੱਧ ਵਰਤੋਂ ਕਾਰਨ ਲੋਕ ਬਿਮਾਰੀਆਂ ਵਿੱਚ ਘਿਰ ਗਏ ਹਨ ਅਤੇ ਕੈਂਸਰ ਨਾਲ ਰੋਜ਼ਾਨਾਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲਾਂ ਵਾਲੀ ਸਥਿਤੀ ਵਿੱਚ ਲਿਆਉਣ ਲਈ ਆਰਗੈਨਿਕ ਖੇਤੀ ਵੱਲ ਵਧਣ ਦੀ ਲੋੜ ਹੈ।

ਸ. ਸੰਧਵਾਂ ਨੇ ਕਿਹਾ ਕਿ ਖੇਤੀ ਇੱਕ ਜੀਵਨ ਜਾਂਚ ਹੈ ਅਤੇ ਵਪਾਰਕ ਤੇ ਬਜ਼ਾਰਵਾਦੀ ਰੁਝਾਨ ਨੇ ਇਸ ਨੂੰ ਖੇਤੀ ਵਪਾਰ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਸਿਰਫ ਖੇਤੀ ਹੀ ਰਹਿਣੀ ਚਾਹੀਦੀ ਹੈ ਅਤੇ ਇਸ ਨੂੰ ਕੇਵਲ ਤੇ ਕੇਵਲ ਵਪਾਰ ਨਹੀਂ ਬਨਾਉਣਾ ਚਾਹੀਦਾ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਖੇਤੀ ਨੀਤੀ ਵਿੱਚ ਵੱਖਰੀ ਆਰਗੈਨਿਕ ਖੇਤੀ ਨੀਤੀ ਵੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਆਰਗੈਨਿਕ ਖੇਤੀ ਨੂੰ ਅਪਨਾਉਣ ਵਾਲੇ ਕਿਸਾਨਾਂ ਨੇ ਜਿੱਥੇ ਜ਼ੋਖਮ ਲਿਆ ਹੈ, ਉਥੇ ਗੁਰੂ ਨਾਨਕ ਦੇਵ ਜੀ ਦੀ ਬਾਣੀ ’ਤੇ ਪਹਿਰਾ ਦੇ ਕੇ ਪਾਣੀ, ਭੌਂ ਅਤੇ ਹਵਾ ਨੂੰ ਬਚਾਉਣ ਵੱਲ ਕਦਮ ਵੀ ਪੁੱਟੇ ਹਨ।

ਇਸ ਤੋਂ ਪਹਿਲਾਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਮੁੱਚੀ ਵਿਵਸਥਾ ਵਿੱਚ ਤਬਦੀਲੀ ਲਿਆਉਣ ਲਈ ਵਚਨਵੱਧ ਹੈ। ਉਨ੍ਹਾਂ ਦੱਸਿਆ ਕਿ ਇਸ ਪਰਿਵਰਤਨ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਇਸ ਸਾਲ ਮਾਰਚ ਤੱਕ ਆਪਣੀ ਖੇਤੀ ਨੀਤੀ ਲਿਆਵੇਗੀ ਅਤੇ ਇਸ ਵਿੱਚ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਵਾਸਤੇ ਵੱਖਰੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਦਾ ਮਕਸਦ ਕੁਦਰਤੀ ਖੇਤੀ ਨੂੰ ਉਭਾਨਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੀਤੀ ਬਣਨ ਤੋਂ ਬਾਅਦ ਬਜਟ ਵਿੱਚ ਫੰਡਾਂ ਦੀ ਵਿਵਸਥਾ ਕੀਤੀ ਜਾਵੇਗੀ।

ਨਰੇਗਾਂ ਵਰਕਰਾਂ ਦੀਆਂ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਵੱਲੋਂ ਸੇਵਾਵਾਂ ਲੈਣ ਮੁੱਦੇ ਦੇ ਸਬੰਧ ਵਿੱਚ ਸ. ਧਾਲੀਵਾਲ ਨੇ ਕਿਹਾ ਕਿ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਕੰਮ ਕਰਨ ਲਈ ਮਿਹਨਤਾਨਾ ਦਿੱਤਾ ਜਾਂਦਾ ਜਿਸ ਕਰਕੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਜੌਬ ਕਾਰਡ ਬਨਾਉਣੇ ਚਾਹੀਦੇ ਹਨ। ਇਸੇ ਦੌਰਾਨ ਹੀ ਉਨ੍ਹਾਂ ਦੱਸਿਆ ਕਿ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ 30 ਫ਼ੀਸਦੀ ਘੱਟ ਪਰਾਲੀ ਸਾੜੀ ਗਈ ਹੈ। ਉਨ੍ਹਾਂ ਨੇ ਭਰੋਸਾ ਪ੍ਰਗਟ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਪੁਰੀ ਤਰ੍ਹਾਂ ਖਤਮ ਹੋ ਜਾਵੇਗੀ।

ਇਸ ਦੌਰਾਨ ਖੇਤੀ ਵਿਰਾਸਤ ਮਿਸ਼ਨ ਦੇ ਉੁਮੇਂਦਰ ਦੱਤ ਸ਼ਰਮਾਂ ਨੇ ਸਟੇਜ ਸੰਚਾਲਨ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਅਦਰਸ਼ ਪਾਲ ਵਿੱਗ ਤੋਂ ਇਲਾਵਾ ਅਗਾਂਹਵਧੂ ਕਿਸਾਨ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,203FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...