Friday, March 29, 2024

ਵਾਹਿਗੁਰੂ

spot_img
spot_img

ਆਰ.ਐਸ.ਐਸ. ਤੇ ਭਾਜਪਾ ਦੇ ਏਜੰਟ ਦੀਪ ਸਿੱਧੂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਜਨਵਰੀ, 2021 –
ਲਾਲ ਕਿਲ੍ਹੇ ਉਤੇ 26 ਜਨਵਰੀ ਨੂੰ ਆਰਐਸਐਸ ਤੇ ਭਾਜਪਾ ਦੇ ਏਜੰਟਾਂ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਿਸਾਨਾਂ ਉੱਤੇ ਦਰਜ ਕੀਤੇ ਝੂਠੇ ਪੁਲਿਸ ਕੇਸਾਂ ਦੀ ਆਮ ਆਦਮੀ ਪਾਰਟੀ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਕੀਤੇ ਬਿਆਨ ਵਿੱਚ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਦਲ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਆਰਐਸਐਸ, ਭਾਜਪਾ ਅਤੇ ਏਜੰਸੀਆਂ ਨਾਲ ਮਿਲਕੇ ਮੋਦੀ ਸਰਕਾਰ ਦੀਆਂ ਘਟੀਆਂ ਚਾਲਾਂ ਨੇ ਅੱਜ ਦੇਸ਼ ਨੂੰ ਦੁਨੀਆ ਭਰ ਵਿੱਚ ਸ਼ਰਮਸਾਰ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਲੋਕਤੰਤਰਿਕ ਢੰਗ ਨਾਲ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਨੇ ਸਾਡੇ ਲੋਕਤੰਤਰ ਦੇਸ਼ ਦਾ ਸਿਰ ਉੱਚਾ ਕੀਤਾ ਸੀ, ਪ੍ਰੰਤੂ ਭਾਜਪਾ ਦੀ ਘਟੀਆ ਸੋਚ ਨੇ ਆਪਣੇ ਆਦਮੀਆਂ ਰਾਹੀਂ ਦੇਸ਼ ਦੇ ਲੋਕਤੰਤਰ ਨੂੰ ਬਹੁਤ ਵੱਡੀ ਢਾਹ ਲਗਾਈ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੋ ਕਿਸਾਨ ਇਸ ਘਟਨਾ ਵਿੱਚ ਸ਼ਾਮਲ ਨਹੀਂ ਸਨ, ਪੁਲਿਸ ਨੇ ਉਨ੍ਹਾਂ ਕਿਸਾਨਾਂ ਆਗੂਆਂ ਉੱਤੇ ਝੂਠੇ ਕੇਸ ਦਰਜ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਇਹ ਸਿਰਫ ਇਕ ਸਿਆਸਤ ਦੇ ਤਹਿਤ ਹੀ ਹੋਇਆ ਹੈ। ਉਨ੍ਹਾਂ ਕਿਹਾ ਚਾਹੀਦਾ ਤਾਂ ਇਹ ਸੀ ਕਿ ਦਿੱਲੀ ਪੁਲਿਸ ਭਾਜਪਾ ਦੇ ਏਜੰਟ ਦੀਪ ਸਿੱਧੂ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਸ ਉਤੇ ਕਾਰਵਾਈ ਕਰਦੀ, ਪ੍ਰੰਤੂ ਸ਼ਾਂਤਮਈ ਅੰਦੋਲਨ ਕਰਨ ਵਾਲਿਆਂ ਨੂੰ ਬਦਨਾਮ ਕਰਨ ਲਈ ਸਰਗਰਮ ਹੋ ਗਈ।

ਉਨ੍ਹਾਂ ਕਿਹਾ ਕਿ ਕਿਸਾਨ ਆਗੂ ਪਿਛਲੇ ਲੰਬੇ ਸਮੇਂ ਤੋਂ ਹੀ ਇਹ ਕਹਿੰਦੇ ਆਏ ਹਨ ਕਿ ਦੀਪ ਸਿੱਧੂ ਭਾਜਪਾ ਦਾ ਏਜੰਟ ਹੈ ਅਤੇ ਅੰਦੋਲਨ ਨੂੰ ਗਲਤ ਰੰਗਤ ਦੇਣਾ ਚਾਹੁੰਦਾ ਹੈ, ਲਾਲ ਕਿਲੇ ਦੀ ਘਟਨਾ ਸਬੰਧੀ ਵੀ ਦੀਪ ਸਿੱਧੂ ਨੇ ਸੋਸ਼ਲ ਮੀਡੀਆ ਉੱਤੇ ਆਪ ਲਾਈਵ ਹੋ ਕੇ ਸਾਰੇ ਸਬੂਤ ਦਿੱਤੇ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਨੇ ਆਪਣੇ ਚਹੇਤੇ ਨੂੰ ਖੁੱਲ੍ਹੇਆਮ ਛੱਡ ਦਿੱਤਾ, ਜਿਸ ਤੋਂ ਦਿੱਲੀ ਪੁਲਿਸ ਦੀ ਨੀਅਤ ਉੱਤੇ ਸ਼ੱਕ ਹੁੰਦਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਨ੍ਹਾਂ ਪੰਜਾਬ ਦੇ ਲੋਕਾਂ, ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਯੂਨੀਅਨ ਦੀ ਸਿਰਫ ਇਕ ਮੰਗ ਹੈ ਕਿ ਖੇਤੀ ਬਾਰੇ ਲਿਆਂਦੇ ਗਏ ਤਿੰਨੋ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਿੱਧੀ ਤੇ ਸੈਂਪਲ ਮੰਗ ਹੈ ਕਿ ਜੋ ਕੇਂਦਰ ਸਰਕਾਰ ਧੱਕੇ ਨਾਲ ਕਾਲੇ ਕਾਨੂੰਨ ਕਿਸਾਨਾਂ ਉਤੇ ਥੋਪਣਾ ਚਾਹੁੰਦੀ ਹੈ ਉਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ‘ਆਪ’ ਪਹਿਲੇ ਦਿਨ ਤੋਂ ਡੱਟੀ ਹੋਈ ਹੈ ਅਤੇ ਡੱਟੀ ਰਹੇਗੀ।

ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਇਸ ਮਾਮਲੇ ਨੂੰ ਆਉਣ ਵਾਲੇ ਪਾਰਲੀਮੈਂਟ ਸੈਸ਼ਨ ਵਿੱਚ ਜੋਰ ਸੋਰ ਨਾਲ ਉਠਾਇਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤਾਨਾਸ਼ਾਹੀ ਢੰਗ ਨਾਲ ਅੰਦੋਲਨ ਨੂੰ ਖਤਮ ਕਰਨ ਦੀ ਬਜਾਏ ਕਿਸਾਨ ਦੀ ਮੰਗ ਨੂੰ ਮੰਨਦੀ ਹੋਈ ਤੁਰੰਤ ਕਾਲੇ ਕਾਨੂੰਨ ਰੱਦ ਕਰੇ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...