Friday, April 26, 2024

ਵਾਹਿਗੁਰੂ

spot_img
spot_img

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਮਨਾਇਆ 77ਵਾਂ ਸਥਾਪਨਾ ਦਿਵਸ; ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਕਾਲ ਤਖ਼ਤ ’ਤੇ ਕੀਤੀ ਅਰਦਾਸ

- Advertisement -

ਯੈੱਸ ਪੰਜਾਬ
ਅੰਮਿ੍ਤਸਰ 13 ਸਤੰਬਰ, 2021 –
ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਨੇ ਅੱਜ ਆਪਣਾ 77ਵਾਂ ਸਥਾਪਨਾ ਦਿਵਸ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਬਹੁਤ ਜਾਹੋ-ਜਲਾਲ ਨਾਲ ਮਨਾਇਆ ਗਿਆ ।

ਜਿਸ ਦੀ ਅਗਵਾਈ ਆਲ ਇੰਡੀਆ ਸਿੱਖ ਸਟੂਡੈਟਸ ਦੇ ਸਾਬਕਾ ਪ੍ਰਧਾਨ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ,ਡਾ ਮਨਜੀਤ ਸਿੰਘ ਭੋਮਾ ਦੀ ਸਰਪ੍ਰਸਤੀ ਹੇਠ, ਫੈਡਰੇਸ਼ਨ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਦੀ ਦੇਖ-ਰੇਖ ਹੇਠ ਅਰਦਾਸ ਸਮਾਗਮ ਕਰਵਾਇਆ ਗਿਆ ,ਜਿਸ ਚ ਕਿਸਾਨੀ ਸੰਘਰਸ਼ ਦੀ ਚੜਦੀਕਲਾ ਲਈ ਅਰਦਾਸ ਕੀਤੀ ਗਈ ਤੇ ਕਿਸਾਨੀ ਘੋਲ ਦੌਰਾਨ ਸ਼ਹੀਦੀ ਦਾ ਜਾਮ ਪੀ ਚੁੱਕੇ ਅੰਨਦਾਤੇ ਨੂੰ ਸ਼ਰਧਾਜਲੀ ਭੇਟ ਕੇਦਰ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਗਈ ਕਿ ਉਹ ਕਿਸਾਨਾ ਨਾਲ ਹਮਦਰਦੀ ਵਾਲਾ ਰਾਹ ਅਖਤਿਆਰ ਕਰੇ ਨਹੀ ਤਾ ਆਉਣ ਵਾਲੇ ਸਮੇ ਵਿੱਚ ਮੋਦੀ ਸਰਕਾਰ ਨੂੰ ਕੁਰਸੀ ਛੱਡਣੀ ਪਵੇਗੀ ।

ਪੀਰ ਮੁਹੰਮਦ ਅਤੇ ਭੌਮਾ ਨੇ ਸਪੱਸ਼ਟ ਕੀਤਾ ਕਿ ਕਿਸਾਨੀ ਸੰਘਰਸ਼ ਦੀ ਜਿੱਤ ਤੱਕ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸਨ ਕਿਸਾਨਾ ਨਾਲ ਚਟਾਨ ਵਾਂਗ ਖੜੇ ਰਹਾਗੇ । ਫੈਡਰੇਸ਼ਨ ਨੇਤਾਵਾਂ ਨੇ ਸਰਕਾਰ ਤੋ ਮੰਗ ਕੀਤੀ ਕਿ ਖੇਤੀਬਾੜੀ ਦੇ ਤਿੰਨੇ ਕਾਲੇ ਖੇਤੀ ਕਾਨੂੰਨ ਬਿਨਾ ਹੋਰ ਦੇਰੀ ਦੇ ਰੱਦ ਕੀਤੇ ਜਾਣ ਤਾਂ ਜੋ ਦੇਸ਼ ਦੇ ਅੰਨਦਾਤੇ ਨੂੰ ਰਾਹਤ ਮਿਲ ਸਕੇ ਤੇ ਉਹ ਆਪਣੇ ਪ੍ਰੀਵਾਰਾ ਵਿੱਚ ਜਾ ਸਕੇ ।

ਬੀਤੇ ਦਿਨੀ ਸਿਆਸੀ ਪਾਰਟੀਆ ਨੂੰ ਕਿਸਾਨਾਂ ਵੱਲੋ ਜਾਰੀ ਆਦੇਸ਼ਾ ਦੀ ਸ਼ਲਾਘਾ ਕਰਦਿਆ ਸੰਯੁਕਤ ਕਿਸਾਨ ਮੋਰਚੇ ਨੂੰ ਸਲਾਹ ਦਿੱਤੀ ਗਈ ਕਿ ਉਹਨਾ ਸਾਰੇ ਪੰਜ ਰਾਜਾ ਵਿੱਚ ਜਿਥੇ ਚੌਣਾ ਹੋ ਰਹੀਆ ਹਨ ਉਥੇ ਵੀ ਇਹ ਅੰਦੇਸ਼ ਜਾਰੀ ਕੀਤੇ ਜਾਣ । ਫੈਡਰੇਸਨ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਕਿਸਾਨੀ ਘੋਲ ਨੂੰ ਜਿੱਤਣਾ ਨਰਿੰਦਰ ਮੋਦੀ ਦੀ ਤਾਨਾਸ਼ਾਹੀ ਸੋਚ ਨੂੰ ਠੱਲ ਪਾਉਣ ਚ ਅਸਰਦਾਰ ਸਾਬਿਤ ਹੋਵੇਗਾ ।

ਇਸ ਮੌਕੇ ਸਰਪ੍ਰਸਤ ਸ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਡਾਕਟਰ ਮਨਜੀਤ ਸਿੰਘ ਭੌਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦੇ ਸਕੂਲਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਚ ਫੈਡਰੇਸ਼ਨ ਦੇ ਯੂਨਿਟ ਮੁੜ ਸਥਾਪਤ ਕਰਨ ਦੌਰਾਨ ਸ੍ ਸਰੂਪ ਸਿੰਘ ਸ੍ ਅਮਰ ਸਿੰਘ ਅੰਬਾਲਵੀ ਭਾਈ ਅਮਰੀਕ ਸਿੰਘ ਹਰਿਮੰਦਰ ਸਿੰਘ ਸੰਧੂ ਦੇ ਪਾਏ ਨਕਸ਼ੇ ਕਦਮਾਂ ਤੇ ਫੈਡਰੇਸ਼ਨ ਚਲਦੀ ਆਈ ਹੈ ਤੇ ਚਲਦੀ ਰਹੇਗੀ ।

ਇਸ ਮੌਕੇ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਬਰਾ ਨੂੰ ਵੀ ਸਨਮਾਨਿਤ ਵੀ ਕੀਤਾ ਜੋ ਅਰਦਾਸ ਸਮਾਗਮ ਵਿੱਚ ਮੌਜੂਦ ਸਨ । ਇਸ ਸਬੰਧੀ ਸਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ,ਭਾਈ ਅਮਰੀਕ ਸਿੰਘ, ਜਨਰੱਲ ਸ਼ੁਬੇਗ ਸਿੰਘ ਅਤੇ ਹੋਰ ਸ਼ਹੀਦਾਂ ਨੂੰ ਸਹੀਦੀ ਯਾਦਗਾਰ ਜਾਕੇ ਅਕੀਦਤ ਦੇ ਫੁੱਲ ਭੇਟ ਕੀਤੇ ਗਏ ।

ਬੁਲਾਰਿਆਂ ਇਹ ਵੀ ਐਲਾਨ ਕੀਤਾ ਕਿ ਜਲਦ ਹੀ ਗੁਰਮਤਿ ਸਿਖਲਾਈ ਕੈਪ ਅਤੇ ਸੈਮੀਨਾਰ ਸ਼ੁਰੂ ਕੀਤੇ ਜਾਣਗੇ ਜਿਸ ਦੀ ਸੁਰੂਆਤ 30 ਸਤੰਬਰ ਨੂੰ ਅਨੰਦਪੁਰ ਸਾਹਿਬ ਤੋ ਕੀਤੀ ਜਾਵੇਗੀ । ਉਹਨਾਂ ਪੰਜਾਬੀਆ ਨੂੰ ਤੇ ਸਿੱਖ ਨੌਜਵਾਨਾ ਨੂੰ ਅਪੀਲ ਕੀਤੀ ਕਿ ਮਾਂ ਬੋਲੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਤੇ ਮਾ ਬੋਲੀ ਦੇ ਪ੍ਰਚਾਰ ਲਈ ਪੂਰੀ ਤਨਦੇਹੀ ਨਾਲ ਕਾਰਜ ਕੀਤੇ ਜਾਣ ।

ਨੌਜੁਆਨੀ ਨੂੰ ਨਸ਼ਿਆ ਵਰਗੀ ਨਾ-ਮੁਰਾਦ ਬਿਮਾਰੀ ਤੋ ਕੋਹਾ ਦੂਰ ਰਹਿਣ ਦੀ ਅਪੀਲ ਕੀਤੀ ਕਿਉਕਿ ਪੰਜਾਬ ਦੁਨੀਆ ਭਰ ਚ ਮਕਬੂਲ ਸਿੱਖ ਪ੍ਰਭਾਵ ਵਾਲਾ ਸੂਬਾ ਸਿੱਖ ਵਿਰੋਧੀਆਂ ਨੂੰ ਹਮੇਸ਼ਾ ਹੀ ਚੁੁੱਭਦਾ ਆਇਆ ਹੈ । ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਦੀ ਸੋਚ ਸਿੱਖਾਂ ਨੂੰ ਨਸ਼ਿਆ ਨਾਲ ਖਤਮ ਕਰਨ ਦੀ ਹੈ ,ਜੋ ਕਦੇ ਪੂਰੀ ਨਹੀ ਹੋਣ ਦਿੱਤੀ ਜਾਵੇਗੀ ।

ਸਮਾਗਮ ਅੱਜ ਦੇ ਅਰਦਾਸ ਸਮਾਗਮ ਵਿੱਚ ਮੁੱਖ ਪ੍ਰਬੰਧਕ ਭਾਈ ਬਲਜਿੰਦਰ ਸਿੰਘ ਸੇਰਾ , ਫੈਡਰੇਸਨ ਦੇ ਲੀਗਲ ਸਲਾਹਕਾਰ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ , ਸ੍ ਕੰਵਲਜੀਤ ਸਿੰਘ ਬਿੱਟਾ, ਗਗਨਦੀਪ ਸਿੰਘ ਰਿਆੜ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰੱਲ ਸਕੱਤਰ ਸਮਨਮਹੋਨ ਸਿੰਘ ਸਠਿਆਲਾ, ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸ੍ ਰਵਿੰਦਰ ਸਿੰਘ ਬ੍ਰਹਮਪੁਰਾ ,ਜਨਰੱਲ ਸਕੱਤਰ ਜਥੇਦਾਰ ਮੱਖਣ ਸਿੰਘ ਨੰਗਲ , ਕੈਪਟਨ ਅਜੀਤ ਸਿੰਘ ਰੰਘਰੇਟਾ ਬੀ ਸੀ ਸੈਲ ਜਨਰੱਲ ਸਕੱਤਰ ,ਗੁਰਪ੍ਰੀਤ ਸਿੰਘ ਕਲਕੱਤਾ , ਦਲਜੀਤ ਸਿੰਘ ਗਿੱਲ, ਗੁਰਮੁੱਖ ਸਿੰਘ ਸੰਧੂ ,ਡਾਕਟਰ ਕਾਰਜ ਸਿੰਘ ਧਰਮ ਸਿੰਘ ਵਾਲਾ ਪਰਮਜੀਤ ਸਿੰਘ ਤਨੇਲ ,ਸੁਖਵਿੰਦਰ ਸਿੰਘ ਦੀਨਾਨਗਰ, ਕੰਵਰਦੀਪ ਸਿੰਘ ਬ੍ਰਹਮਪੁਰਾ ,ਬੂਟਾ ਸਿੰਘ ਭੁੱਲਰ, ਬੀਬੀ ਕੁਲਬੀਰ ਕੌਰ , ਬੀਬੀ ਸੁਖਵਿੰਦਰ ਕੌਰ ਸੁੱਖੀ ਸਮੇਤ ਅਨੇਕਾ ਫੈਡਰੇਸਨ ਦੇ ਪੁਰਾਣੇ ਆਗੂ ਸਮਰਥਕ ਤੇ ਅਹੁਦੇਦਾਰ ਹਾਜਰ ਸਨ ।

ਇਸ ਮੌਕੇ ਸਨਮਾਨ ਕਰਨ ਵਾਲਿਆਂ ਚ ਬੀਬੀ ਸੰਦੀਪ ਕੌਰ ਕਾਸ਼ਤੀਵਾਲ ,ਭਾਈ ਬਲਜਿੰਦਰ ਸਿੰਘ ਪਰਵਾਨਾ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ,ਭਾਈ ਅੰਮਿ੍ਰਤਪਾਲ ਸਿੰਘ ਮਹਿਰੋਂ, ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਭਾਈ ਭੁਪਿੰਦਰ ਸਿੰਘ ਛੇ ਜੂਨ,,ਭਾਈ ਜੁਗਰਾਜ ਸਿੰਘ , ਭਾਈ ਭੁਪਿੰਦਰ ਸਿੰਘ ਸੱਜਣ, ਭਾਈ ਪਰਮਜੀਤ ਸਿੰਘ ਅਕਾਲੀ,ਭਾਈ ਰਜਿੰਦਰ ਸਿੰਘ ਰਾਮਪੁਰ ਅਹਿਮ ਸ਼ਖਸ਼ੀਅਤਾਂ ਮੌਜੂਦ ਸਨ ।

ਇਸ ਮੌਕੇ ਭਾਈ ਤੇਜਸਵਰਪ੍ਰਤਾਪ ਸਿੰਘ ਗੋਬਿੰਦ,ਧਰਮਿੰਦਰ ਸਿੰਘ ,ਸ਼ਮਸ਼ੇਰ ਸਿੰਘ ,ਭਾਈ ਲਖਬੀਰ ਸਿੰਘ ਖਾਲਸਾ ਟਾਂਡਾ, ਹੀਰਾ ਸਿੰਘ, ਮਨਪ੍ਰੀਤ ਸਿੰਘ ਅਜਾਦ , ਜਗਦੀਪ ਸਿੰਘ ਖਾਲਸਾ , ਗੁਰਪ੍ਰੀਤ ਸਿੰਘ ਰੰਧਾਵਾ, ਮਨਪ੍ਰੀਤ ਸਿੰਘ ਖਾਲਸਾ, ਦੀਪਇੰਦਰ ਸਿੰਘ, ਦੀਪਇੰਦਰ ਸਿੰਘ , ਸਤਨਾਮ ਸਿੰਘ , ਅਰਵਿੰਦਰ ਸਿੰਘ,ਬਲਜਿੰਦਰ ਸਿੰਘ ਸੇਗ, ਇੰਦਰਜੀਤ ਸਿੰਘ ਰੀਠਖੇੜੀ, ਅਵਨਿੰਦਰ ਸਿੰਘ ਮਿੰਟੂ, ਵਰਿੰਦਰ ਸਿੰਘ ਪਟਿਆਲਾ, ਗੁਰਸਰਨ ਸਿੰਘ ,ਇਸਤਰੀ ਵਿੰਗ ਦੀ ਪ੍ਰਧਾਨ ਮਨਦੀਪ ਕੌਰ ਸੰਧੂ, ਸੰਯੁਕਤ ਅਕਾਲੀ ਆਗੂ ਅਮਰਜੀਤ ਸਿੰਘ ਮੁਕਤਸਰ ,ਜਤਿੰਦਰ ਸਿੰਘ ਖਾਲਸਾ, ਸੁਖਜੀਤ ਸਿੰਘ ਮੋਗਾ, ਹਰਜੀਤ ਸਿੰਘ ਸਿਧਵਾ ਬੇਟ,ਹਰਮਨ ਪ੍ਰੀਤ ਅੰਮਿ੍ਰਤਸਰ , ਕੁਲਦੀਪ ਸਿੰਘ ਕਪੂਰਥਲਾ , ਸੋਨਮ ਕੌਰ ਲੁੁਧਿਆਣਾ,ਗੁਰਪਿੰਦਰ ਕੌਰ,ਰਵਦੀਪ ਸਿੰਘ,ਜਗਦੀਪ ਸਿੰਘ,ਅਮਨਦੀਪ ਸਿੰਘ ਵੀ ਹਾਜਰ ਸਨ । ਇਸ ਮੌਕੇ ਅਰਦਾਸ ਭਾਈ ਗੋਬਿੰਦ ਸਿੰਘ ਵਾਈਸ ਚੇਅਰਮੈਨ ਸ਼੍ਰੋਂਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਗੁਰਦੁਆਰਾ ਗੁਰਸਾਗਰ ਸਾਹਿਬ ਚੰਡੀਗੜ ਨੇ ਕੀਤੀ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...