Friday, April 19, 2024

ਵਾਹਿਗੁਰੂ

spot_img
spot_img

ਆਸ਼ੂ ਵੱਲੋਂ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਨੂੰ ਲੁਧਿਆਣਾ ਦੀਆਂ ਸਾਰੀਆਂ ਟ੍ਰੈਫਿਕ ਲਾਈਟਾਂ ਹਫ਼ਤੇ ਵਿੱਚ ਚਾਲੂ ਕਰਨ ਦੀ ਹਦਾਇਤ

- Advertisement -

ਲੁਧਿਆਣਾ, 22 ਫਰਵਰੀ, 2020 –

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਲੁਧਿਆਣਾ ਪੁਲਿਸ ਅਤੇ ਨਗਰ ਨਿਗਮ ਨੂੰ ਹਦਾਇਤ ਕੀਤੀ ਹੈ ਕਿ ਸ਼ਹਿਰ ਦੇ ਸਾਰੇ ਚੌਰਾਹਿਆਂ ਦੀਆਂ ਸਾਰੀਆਂ ਟ੍ਰੈਫਿਕ ਲਾਈਟਾਂ ਇਕ ਹਫਤੇ ਦੇ ਅੰਦਰ ਚਾਲੂ ਹੋ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਸੜਕਾਂ ‘ਤੇ ਕੋਈ ਗੈਰਕਾਨੂੰਨੀ ਆਟੋ ਰਿਕਸ਼ਾ ਚਾਲੂ ਨਾ ਹੋਵੇ ਅਤੇ ਕਿਸੇ ਵੀ ਉਲੰਘਣਾ ਕਰਨ ਵਾਲੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

ਇਸ ਸਬੰਧੀ ਅੱਜ ਇਕ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕੀਤੀ ਅਤੇ ਸੰਸਦ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਸੁਬਰਾਮਨੀਅਮ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ, ਡੀ.ਸੀ.ਪੀ. ਸ੍ਰੀ ਅਸ਼ਵਨੀ ਕਪੂਰ ਤੋਂ ਇਲਾਵਾ ਹੋਰ ਵੀ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਸ੍ਰੀ ਆਸ਼ੂ ਨੇ ਟ੍ਰੈਫਿਕ ਪੁਲਿਸ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਗੈਰ ਕਾਨੂੰਨੀ ਆਟੋ ਰਿਕਸ਼ਾ ਨਾਲ ਸਖਤੀ ਨਾਲ ਨਜਿੱਠਿਆ ਜਾਵੇ ਅਤੇ ਸਿਰਫ ਉਹੀ ਆਟੋ ਰਿਕਸ਼ਾ/ਵਪਾਰਕ ਵਾਹਨਾਂ ਨੂੰ ਸ਼ਹਿਰ ਦੀਆਂ ਸੜਕਾਂ ‘ਤੇ ਚੱਲਣ ਦੀ ਆਗਿਆ ਦਿੱਤੀ ਜਾਵੇ, ਜਿਨ੍ਹਾਂ ਕੋਲ ਬਕਾਇਦਾ ਢੁੱਕਵੀਂ ਰਜਿਸਟ੍ਰੇਸ਼ਨ, ਪ੍ਰਦੂਸ਼ਣ ਚੈੱਕ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਹੋਣ। ਉਨ੍ਹਾਂ ਨੇ ਐਮ ਸੀ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਰੇਹੜੀ/ਫੜੀ ਮਾਲਕਾਂ ਲਈ ਸਹੀ ਵਿਕਰੇਤਾ ਜ਼ੋਨ ਵਿਕਸਤ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲਿਸ ਅਤੇ ਨਗਰ ਨਿਗਮ ਵੱਲੋਂ ਚਲਾਈ ਗਈ ਨਜਾਇਜ਼ ਕਬਜ਼ਾ ਹਟਾਓ ਮੁਹਿੰਮ ਦਾ ਮੁੱਖ ਉਦੇਸ਼ ਕਿਸੇ ਨੂੰ ਪ੍ਰੇਸ਼ਾਨ ਕਰਨਾ ਨਹੀਂ ਸੀ ਬਲਕਿ ਇਹ ਯਕੀਨੀ ਬਣਾਉਣਾ ਸੀ ਕਿ ਟ੍ਰੈਫਿਕ ਦੇ ਪ੍ਰਵਾਹ ਨੂੰ ਘੱਟ ਕੀਤਾ ਜਾਵੇ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਲੁਧਿਆਣਾ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਲੁਧਿਆਣਾ ਨੂੰ ਨਿਵਾਸੀਆਂ ਲਈ ਟ੍ਰੈਫਿਕ ਪ੍ਰਬੰਧਨ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਟ੍ਰੈਫਿਕ ਜਾਮ ਦੀਆਂ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ। ਇਸ ਲਈ ਦੋਵਾਂ ਵਿਭਾਗਾਂ ਨੂੰ ਜਲਦੀ ਤੋਂ ਜਲਦੀ ਆਪਣੀ ਟ੍ਰੈਫਿਕ ਪ੍ਰਬੰਧਨ ਯੋਜਨਾ ਤਿਆਰ ਕਰਨੀ ਚਾਹੀਦੀ ਹੈ। ਸ੍ਰੀ ਆਸ਼ੂ ਨੇ ਦੱਸਿਆ ਕਿ ਉਹ ਲੁਧਿਆਣਾ ਨਿਵਾਸੀਆਂ ਦੀ ਭਲਾਈ ਲਈ ਵਚਨਬੱਧ ਹਨ।

ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਫਿਰੋਜ਼ਪੁਰ ਰੋਡ ਵਿਖੇ ਐਲੀਵੇਟਿਡ ਰੋਡ ਪ੍ਰਾਜੈਕਟ ਦਾ ਕੰਮ ਚੱਲ ਰਿਹਾ ਹੈ, ਪੱਖੋਵਾਲ ਰੋਡ ਰੇਲ ਓਵਰ ਬ੍ਰਿਜ ਤੇ ਦੋ ਰੇਲ ਅੰਡਰ ਬ੍ਰਿਜ ਅਤੇ ਰੋਟਰੀ ਕਲੱਬ ਰੋਡ ਦੇ ਸਮਾਰਟ ਰੋਡ ਦੇ ਵਿਕਾਸ ਦੇ ਨਾਲ-ਨਾਲ ਹੋਰ ਵੀ ਕਈ ਕੰਮ ਚੱਲ ਰਹੇ ਹਨ।

ਸ੍ਰੀ ਆਸ਼ੂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦੇ ਨਿਰਮਾਣ ਦੌਰਾਨ ਪੰਜਾਬ ਸਰਕਾਰ ਦੀ ਸਹਾਇਤਾ ਕਰਨ, ਕਿਉਂਕਿ ਇਕ ਵਾਰ ਇਹ ਮੁਕੰਮਲ ਹੋਣ ‘ਤੇ ਸਾਡੀ ਆਉਣ ਵਾਲੀਆਂ ਪੀੜੀਆਂ ਨੂੰ ਬਹੁਤ ਹੱਦ ਤੱਕ ਲਾਭ ਪਹੁੰਚਾਉਣਗੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਉਹ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਰੋਜ਼ਾਨਾ ਅਧਾਰ ‘ਤੇ ਨਜ਼ਰ ਰੱਖ ਰਹੇ ਹਨ ਅਤੇ ਇਹ ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਅਨੁਸਾਰ ਮੁਕੰਮਲ ਕੀਤੇ ਜਾਣਗੇ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...