Friday, March 29, 2024

ਵਾਹਿਗੁਰੂ

spot_img
spot_img

ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜੁਆਨ ਸਨਮਾਨਿਤ

- Advertisement -

ਯੈੱਸ ਪੰਜਾਬ

ਅੰਮ੍ਰਿਤਸਰ, 31 ਦਸੰਬਰ, 2023 – ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜੁਆਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉੱਦਮ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਮੈਂਬਰ ਭਾਈ ਗੁਰਬਖ਼ਸ਼ ਸਿੰਘ ਖਾਲਸਾ ਵੀ ਮੌਜੂਦ ਸਨ।

ਇਥੇ ਪੁੱਜੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਮੁੱਖ ਸੇਵਾਦਾਰ ਭਾਈ ਹਰਮਨ ਸਿੰਘ ਨੇ ਦੱਸਿਆ ਕਿ ਆਸਟ੍ਰੀਆ ਸਿੱਖ ਧਰਮ ਰਜਿਸਟਰਡ ਕਰਨ ਵਾਲਾ ਯੂਰਪ ਦਾ ਪਹਿਲਾ ਦੇਸ਼ ਹੈ। ਇਥੇ ਹੁਣ ਸਿੱਖ ਬੱਚਿਆਂ ਜਨਮ ਦੇ ਪ੍ਰਮਾਣ ਪੱਤਰ ਵਿਚ ਸਿੱਖੀ ਨੂੰ ਧਰਮ ਵਜੋਂ ਲਿਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ, ਕਿਉਂਕਿ ਲੋੜੀਂਦੇ ਦਸਤਵੇਜ਼ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਸਟ੍ਰੀਆ ਅੰਦਰ ਵੱਸਦੇ ਸਿੱਖਾਂ ਦੇ ਮਾਮਲਿਆਂ ਪ੍ਰਤੀ ਉਨ੍ਹਾਂ ਦੀ ਜਥੇਬੰਦੀ ਨਿਰੰਤਰ ਕਾਰਜਸ਼ੀਲ ਰਹਿੰਦੀ ਹੈ। ਭਾਈ ਹਰਮਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਦਾ ਮਨੋਰਥ ਸਿੱਖੀ ਨੂੰ ਦੇਸ਼ ਅੰਦਰ ਪ੍ਰਭਾਸ਼ਤ ਕਰਨਾ ਹੈ ਅਤੇ ਇਸ ਸਬੰਧ ਵਿਚ ਉਥੋਂ ਦੇ ਮੂਲ ਲੋਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦਾ ਸਨਮਾਨ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਧਰਮ ਗਲੋਬਲ ਪੱਧਰ ’ਤੇ ਆਪਣੀ ਪਛਾਣ ਨਿਰਧਾਰਤ ਕਰ ਚੁੱਕਾ ਹੈ ਅਤੇ ਉਦਮੀ ਸਿੱਖ ਨੌਜੁਆਨ ਮੌਜੂਦਾ ਸਮੇਂ ਪੂਰੀ ਦੁਨੀਆਂ ਅੰਦਰ ਆਪੋ-ਆਪਣੇ ਯਤਨਾਂ ਨਾਲ ਸਿੱਖੀ ਦੀਆਂ ਰੀਤਾਂ ਰਸਮਾਂ ਅਤੇ ਮਰਯਾਦਾ ਨੂੰ ਉਭਾਰਨ ਵਿਚ ਕਾਰਜਸ਼ੀਲ ਹਨ। ਆਸਟ੍ਰੀਆ ਅੰਦਰ ਸਿੱਖ ਨੌਜੁਆਨਾਂ ਦਾ ਕਾਰਜ ਬੇਹੱਦ ਸ਼ਲਾਘਾਯੋਗ ਹੈ ਅਤੇ ਸ਼੍ਰੋਮਣੀ ਕਮੇਟੀ ਇਨ੍ਹਾਂ ਨੂੰ ਹਰ ਪੱਧਰ ’ਤੇ ਸਹਿਯੋਗ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਆਸਟ੍ਰੀਆ ਤੋਂ ਪੁੱਜੇ ਸਿੱਖ ਨੌਜੁਆਨ ਭਾਈ ਗੁਰਸ਼ਰਨ ਸਿੰਘ, ਸ. ਸਤਰੀਬਨ ਸਿੰਘ, ਸ. ਸਿਮਰਜੀਤ ਸਿੰਘ, ਸ. ਵਰਿੰਦਰ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...