Wednesday, April 24, 2024

ਵਾਹਿਗੁਰੂ

spot_img
spot_img

ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 19 ਜਨਵਰੀ, 2021 –
ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪੁੱਜ ਕੇ ਉਨ੍ਹਾਂ ਖੁਸ਼ੀ ਹੋਈ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ।

ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਪਹਿਲਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਤਿਆਰ ਹੁੰਦਾ ਵੇਖਿਆ ਅਤੇ ਸੰਕੇਤਕ ਰੂਪ ਵਿਚ ਲੰਗਰ ਸੇਵਾ ਵੀ ਕੀਤੀ। ਉਨ੍ਹਾਂ ਨੇ ਹਜ਼ਾਰਾਂ ਸੰਗਤਾਂ ਵੱਲੋਂ ਇਕੋ ਸਮੇਂ ਲੰਗਰ ਛਕਣ ਬਾਰੇ ਜਾਣ ਕੇ ਖੁਸ਼ੀ ਪ੍ਰਗਟਾਈ।

ਬੈਰੀ ਓ ਫੈਰੇਲ ਨੇ ਪਰਕਰਮਾਂ ਕਰਦਿਆਂ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਪਾਸੋਂ ਸ੍ਰੀ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰ ਅਸਥਾਨਾਂ ਦੇ ਇਤਿਹਾਸ ਦੇ ਨਾਲ-ਨਾਲ ਸਿੱਖ ਰਵਾਇਤਾਂ ਬਾਰੇ ਜਾਣਕਾਰੀ ਹਾਸਲ ਕਰਨ ਵਿਚ ਵਿਸ਼ੇਸ਼ ਰੁਚੀ ਦਿਖਾਈ।

ਇਸੇ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੈਨੇਜਰ ਸ. ਮੁਖਤਾਰ ਸਿੰਘ ਅਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਸਮੇਤ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰੁਣ ਵੂਜਮ, ਤਹਿਸੀਲਦਾਰ ਸ. ਜਗਸੀਰ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਮੌਜੂਦ ਸਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...