Thursday, April 18, 2024

ਵਾਹਿਗੁਰੂ

spot_img
spot_img

ਇਕਬਾਲ ਸਿੰਘ ਲਾਲਪੁਰਾ ਨੂੰ ਭਾਜਪਾ ਸੰਸਦੀ ਬੋਰਡ ਅਤੇ ਕੇਂਦਰੀ ਚੋਣ ਕਮੇਟੀ ’ਚ ਸ਼ਾਮਿਲ ਕਰਨ ਦਾ ਸਿੱਖ ਆਗੂਆਂ ਨੇ ਕੀਤਾ ਸਵਾਗਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਅਗਸਤ, 2022:
ਭਾਰਤੀ ਜਨਤਾ ਪਾਰਟੀ ਵੱਲੋਂ ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੂੰ ਪਾਰਟੀ ਦੇ ਦੋ ਸਭ ਤੋਂ ਪ੍ਰਮੁੱਖ ਤੇ ਮਹਤਵਪੂਰਨ ਸੰਸਥਾਵਾਂ ਭਾਜਪਾ ਦੇ ਸੰਸਦੀ ਬੋਰਡ ਅਤੇ ਕੇਂਦਰੀ ਚੋਣ ਕਮੇਟੀ ਲਈ ਚੋਣ ਕਰਦਿਆਂ ਵੱਡੀ ਜ਼ਿੰਮੇਵਾਰੀ ਸੌਂਪਣ ਲਈ ਭਾਜਪਾ ਦੇ ਸਿੱਖ ਆਗੂਆਂ ਅਤੇ ਸਿੱਖ ਭਾਈਚਾਰੇ ਨੇ ਜ਼ੋਰਦਾਰ ਸਵਾਗਤ ਕੀਤਾ ਹੈ ਅਤੇ ਇਸ ਚੋਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਦਾ ਧੰਨਵਾਦ ਕੀਤਾ ਹੈ।

ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਵੱਲੋਂ ਜਾਰੀ ਬਿਆਨ ’ਚ ਭਾਜਪਾ ਬੁੱਧੀਜੀਵੀ ਸੈਲ ਦੇ ਕੋਆਰਡੀਨੇਟਰ ਅਤੇ ਸਾਬਕਾ ਵਾਇਸ ਚਾਂਸਲਰ ਡਾ: ਜਸਵਿੰਦਰ ਸਿੰਘ ਢਿੱਲੋਂ, ਸਾਬਕਾ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ, ਕੌਮੀ ਆਗੂ ਸੁਖਮਿੰਦਰ ਸਿੰਘ ਗਰੇਵਾਲ, ਰਘਬੀਰ ਸਿੰਘ ਸਾਥੀ, ਯਾਦਵਿੰਦਰ ਸਿੰਘ ਬੁੱਟਰ, ਭਾਜਪਾ ਬੁਲਾਰੇ ਕੁਲਦੀਪ ਸਿੰਘ ਕਾਹਲੋਂ, ਪ੍ਰੋ: ਸਰਚਾਂਦ ਸਿੰਘ ਖਿਆਲਾ, ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਅਮਰਜੀਤ ਸਿੰਘ ਵਿਕਰਾਂਤ, ਰਾਜਾ ਸੁਰਿੰਦਰ ਸਿੰਘ ਜ਼ੀਰਕਪੁਰ, ਮੁੜ ਵਸੇਬਾ ਅਤੇ ਬੰਦੋਬਸਤ ਸੰਗਠਨ (ਰਾਸੋ) ਦੇ ਚੇਅਰਪਰਸਨ ਕਮਲਜੀਤ ਕੌਰ ਗਿੱਲ, ਬੁਲਾਰਾ ਡਾ: ਸੁਰਿੰਦਰ ਕੌਰ ਕੰਵਲ, ਸਤਿੰਦਰ ਸਿੰਘ ਮਾਕੋਵਾਲ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ, ਸੰਤੋਖ ਸਿੰਘ ਗੁੰਮਟਾਲਾ ਕੌਮੀ ਜਨਰਲ ਸਕੱਤਰਐਸੀ ਵਿੰਗ, ਸਰਬਜੀਤ ਸਿੰਘ ਸੀਕੇਡੀ, ਸਿੱਖ ਚਿੰਤਕ ਡਾ: ਸੂਬਾ ਸਿੰਘ, ਨਿਸ਼ਾਨੇ ਸਿੱਖੀ ਦੇ ਪ੍ਰਧਾਨ ਡਾ: ਆਰ ਪੀ ਐਸ ਬੋਪਾਰਾਏ, ਬਖ਼ਸ਼ੀਸ਼ ਸਿੰਘ ਪਠਾਨਕੋਟ, ਗਗਨਦੀਪ ਸਿੰਘ ਜੰਡਿਆਲਾ, ਡਾ: ਸਲਵਿੰਦਰ ਸਿੰਘ ਜੰਡਿਆਲਾ, ਕੰਵਰ ਜਗਦੀਪ ਸਿੰਘ ਅਤੇ ਅਰਵਿੰਦ ਸ਼ਰਮਾ ਰਈਆ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ 11 ਮੈਂਬਰੀ ਨਵੇਂ ਸੰਸਦੀ ਬੋਰਡ ਅਤੇ 15 ਮੈਂਬਰੀ ਨਵੀਂ ਕੇਂਦਰੀ ਚੋਣ ਕਮੇਟੀ ਦੇ ਪੁਨਰਗਠਨ ਮੌਕੇ ਸ: ਇਕਬਾਲ ਸਿੰਘ ਲਾਲਪੁਰਾ ਦੀ ਸਭ ਤੋਂ ਮਹੱਤਵਪੂਰਨ ਇਨ੍ਹਾਂ ਦੋਹਾਂ ਸੰਸਥਾਵਾਂ ਦੀ ਵਕਾਰੀ ਜ਼ਿੰਮੇਵਾਰੀ ਲਈ ਚੋਣ ਕਰਦਿਆਂ ਪੰਜਾਬ ਅਤੇ ਸਿੱਖ ਭਾਈਚਾਰੇ ਨੂੰ ਨੁਮਾਇੰਦਗੀ ਦਿੱਤੀ ਗਈ ਅਤੇ ਪੰਜਾਬ ਅਤੇ ਸਿੱਖ ਭਾਈਚਾਰੇ ਦਾ ਕੌਮੀ ਪੱਧਰ ’ਤੇ ਮਾਣ ਵਧਾਇਆ ਹੈ।

ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਉਕਤ ਐਲਾਨ ਨਾਲ ਸਿੱਖ ਭਾਈਚਾਰੇ ’ਚ ਖ਼ੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸ: ਲਾਲਪੁਰਾ ਦੇ ਤਜਰਬਿਆਂ ਤੋਂ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਭਾਜਪਾ ਸੰਸਦੀ ਬੋਰਡ ਪਾਰਟੀ ਦੀ ਸਭ ਤੋਂ ਸ਼ਕਤੀਸ਼ਾਲੀ ਸੰਸਥਾ ਹੈ। ਰਾਸ਼ਟਰੀ ਪੱਧਰ ‘ਤੇ ਜਾਂ ਕਿਸੇ ਸੂਬੇ ‘ਚ ਗੱਠਜੋੜ ਦੀ ਗੱਲ ਹੁੰਦੀ ਹੈ ਤਾਂ ਸੰਸਦੀ ਬੋਰਡ ਦਾ ਫ਼ੈਸਲਾ ਅੰਤਿਮ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਰਾਜਾਂ ਵਿੱਚ ਵਿਧਾਨ ਪ੍ਰੀਸ਼ਦ ਜਾਂ ਵਿਧਾਨ ਸਭਾ ਵਿੱਚ ਆਗੂ ਚੁਣਨ ਦਾ ਕੰਮ ਵੀ ਇਹੀ ਬੋਰਡ ਕਰਦਾ ਹੈ।

ਉਨ੍ਹਾਂ ਕਿਹਾ ਕਿ ਚੋਣ ਕਮੇਟੀ ਭਾਜਪਾ ਦੀ ਦੂਜੀ ਸਭ ਤੋਂ ਤਾਕਤਵਰ ਸੰਸਥਾ ਹੈ। ਚੋਣ ਕਮੇਟੀ ਦੇ ਮੈਂਬਰ ਲੋਕ ਸਭਾ ਤੋਂ ਲੈ ਕੇ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦਾ ਫ਼ੈਸਲਾ ਕਰਦੇ ਹਨ। ਅਤੇ ਇਹ ਵੀ ਤੈਅ ਕਰਦੀ ਹੈ ਕਿ ਕੌਣ ਸਿੱਧੇ ਤੌਰ ‘ਤੇ ਚੋਣ ਰਾਜਨੀਤੀ ਵਿੱਚ ਆਵੇਗਾ ਅਤੇ ਕਿਸ ਨੂੰ ਇਸ ਰਾਜਨੀਤੀ ਤੋਂ ਬਾਹਰ ਰੱਖਿਆ ਜਾਵੇਗਾ। ਚੋਣ ਮਾਮਲਿਆਂ ਦੀਆਂ ਸਾਰੀਆਂ ਸ਼ਕਤੀਆਂ ਪਾਰਟੀ ਦੀ ਚੋਣ ਕਮੇਟੀ ਕੋਲ ਰਹਿੰਦੀਆਂ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...