Friday, April 19, 2024

ਵਾਹਿਗੁਰੂ

spot_img
spot_img

ਇਕ ਲੱਖ ਤੋਂ ਵੱਧ ਇੰਤਕਾਲ ਕਰ ਕੇ ਜਲੰਧਰ ਨੇ ਸੂਬੇ ’ਚ ਸਭ ਤੋਂ ਘੱਟ ਪੈਂਡੈਂਸੀ ’ਚ ਹਾਸਲ ਕੀਤਾ ਮੋਹਰੀ ਸਥਾਨ: ਡੀ.ਸੀ. ਘਨਸ਼ਿਆਮ ਥੋਰੀ

- Advertisement -

ਯੈੱਸ ਪੰਜਾਬ
ਜਲੰਧਰ, 14 ਅਕਤੂਬਰ, 2021 –
ਜ਼ਿਲ੍ਹਾ ਜਲੰਧਰ ਨੇ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਜਾਇਦਾਦਾਂ ਦੇ ਵੱਧ ਤੋਂ ਵੱਧ ਇੰਤਕਾਲਾਂ ਅਤੇ ਸਭ ਤੋਂ ਘੱਟ ਪੈਂਡੇਸੀ ਨੂੰ ਯਕੀਨੀ ਬਣਾ ਕੇ ਸੂਬੇ ਭਰ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਧਿਕਾਰੀਆਂ ਵਲੋਂ 1,02973 ਇੰਤਕਾਲ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੇਵਲ 1919 ਇੰਤਕਾਲ ਬਕਾਇਆ ਹਨ, ਜੋ ਕਿ ਕੁਲ ਕੇਸਾਂ ਦਾ 1.86 ਫੀਸਦ ਬਣਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਗੁਜ਼ਾਰੀ ਨੇ ਜਲੰਧਰ ਨੂੰ ਜਾਇਦਾਦਾਂ ਦੇ ਇੰਤਕਾਲਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਵਿੱਚ ਵਧੀਆ ਪ੍ਰਦਰਸ਼ਨ ਵਾਲਾ ਜ਼ਿਲ੍ਹਾ ਬਣਾ ਦਿੱਤਾ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਐਨਡੀਜੀਆਰਐਸ ਪ੍ਰਣਾਲੀ ਦੇ ਏਕਾਕ੍ਰਿਤ ਹੋਣ ਤੋਂ ਬਾਅਦ ਹੁਣ ਜਾਇਦਾਦ ਦੀ ਰਜਿਸਟਰੇਸ਼ਨ ਹੋਣ ਉਪਰੰਤ 45 ਦਿਨਾਂ ਦੇ ਵਿੱਚ-ਵਿੱਚ ਇੰਤਕਾਲ ਦੀ ਰਜਿਸਟਰੇਸ਼ਨ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਦੇ ਸ਼ੁਰੂ ਹੋਣ ਤੋਂ ਬਾਅਦ ਇਸ ਸਮਾਂ-ਸੀਮਾ ਦੇ ਅੰਦਰ ਮਾਲ ਅਧਿਕਾਰੀਆਂ ਵੱਲੋਂ ਇੱਕ ਲੱਖ ਤੋਂ ਵੱਧ ਇੰਤਕਾਲ ਦਰਜ ਕੀਤੇ ਗਏ ਹਨ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇੰਤਕਾਲ ਸਬੰਧੀ ਸਾਰੇ ਕੇਸਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਜ਼ੀਰੋ ਪੇਂਡੈਂਸੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਜਾਇਦਾਦ ਦੇ ਇੰਤਕਾਲਾਂ ਵਿੱਚ ਜ਼ੀਰੋ ਪੈਡੇਂਸੀ ਨੂੰ ਯਕੀਨੀ ਬਣਾਉਣ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਜਲੰਧਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਜ਼ੀਰੋ ਪੈਂਡੇਂਸੀ ਨੂੰ ਬਰਕਰਾਰ ਰੱਖਣ ਵਿੱਚ ਮੋਹਰੀ ਪੁਜ਼ੀਸ਼ਨ ਨੂੰ ਕਾਇਮ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਆਦਾਤਰ ਪੈਂਡਿੰਗ ਇੰਤਕਾਲ ਸਮਾਂ-ਸੀਮਾ ਦੇ ਅੰਦਰ ਹਨ ਅਤੇ 45 ਦਿਨਾਂ ਦੇ ਨਿਸ਼ਚਿਤ ਸਮੇਂ ਵਿੱਚ ਇਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਸਪਸ਼ਟ ਕਿਹਾ ਕਿ ਬਕਾਇਆ ਕੇਸਾਂ ਨੂੰ ਸਮੇਂ ਸਿਰ ਨਿਪਟਾਉਣ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...