Friday, March 29, 2024

ਵਾਹਿਗੁਰੂ

spot_img
spot_img

ਇਕ ਲੱਖ ਰੁਪਏ ਦੇ ਬਦਲੇ ਬੇਅਦਬੀ ਕਰਨ ਲਈ ਆਏ ਵਿਅਕਤੀ ਤੋਂ ਸਖ਼ਤੀ ਨਾਲ ਕੀਤੀ ਜਾਵੇ ਪੁੱਛ-ਗਿੱਛ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 24 ਜਨਵਰੀ, 2022 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ਦੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡੋਵਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਭਿੰਡੀ ਔਲਖ ਪਿੰਡ ਵਿਚ ਫੜ੍ਹੇ ਗਏ ਇਕ ਵਿਅਕਤੀ ਵੱਲੋਂ ਉਸ ਨੂੰ ਪੈਸਿਆਂ ਦਾ ਲਾਲਚ ਦੇ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਇਕਬਾਲ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ।

ਉਨ੍ਹਾਂ ਕਿਹਾ ਕਿ ਇਸ ਦੀ ਨਿਰਪੱਖ ਤੌਰ ’ਤੇ ਜਾਂਚ ਕੀਤੀ ਜਾਣੀ ਜ਼ਰੂਰੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਸਾਹਮਣੇ ਆਉਣੇ ਬੇਹੱਦ ਚਿੰਤਾਜਨਕ ਹਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਅਜਿਹੇ ਫੜ੍ਹੇ ਗਏ ਵਿਅਕਤੀਆਂ ਤੋਂ ਸਖ਼ਤੀ ਨਾਲ ਪੁਛਗਿੱਛ ਕਰੇ। ਭਿੰਡੀ ਔਲਖ ਪਿੰਡ ਵਿਚ ਫੜ੍ਹਿਆ ਗਿਆ ਵਿਅਕਤੀ ਖੁਦ ਇਕਬਾਲ ਕਰ ਰਿਹਾ ਹੈ ਕਿ ਉਸ ਨੂੰ ਇਕ ਲੱਖ ਰੁਪਏ ਬੇਅਦਬੀ ਦੇ ਬਦਲੇ ਵਿਚ ਮਿਲਣੇ ਸਨ।

ਇਹ ਡੂੰਘੀ ਜਾਂਚ ਦਾ ਵਿਸ਼ਾ ਹੈ, ਜਿਸ ਵਿਚ ਅਣਗਹਿਲੀ ਨਹੀਂ ਕੀਤੀ ਜਾਣੀ ਚਾਹੀਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਇਹ ਗੱਲ ਸੱਚ ਹੈ ਤਾਂ ਉਹ ਲੋਕ ਸਾਹਮਣੇ ਆਉਣੇ ਚਾਹੀਦੇ ਹਨ, ਜਿਨ੍ਹਾਂ ਨੇ ਇਸ ਵਿਅਕਤੀ ਨੂੰ ਪੈਸੇ ਦੇਣ ਦੀ ਪੇਸ਼ਕਸ਼ ਕੀਤੀ ਸੀ।

ਐਡਵੋਕੇਟ ਧਾਮੀ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਲਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਪਹਿਰੇਦਾਰੀ ਯਕੀਨੀ ਬਣਾਈ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...