Saturday, April 27, 2024

ਵਾਹਿਗੁਰੂ

spot_img
spot_img

‘ਇਕ ਵਿਧਾਇਕ – ਇਕ ਪੈਨਸ਼ਨ’ ਨਾਲ 5 ਸਾਲਾਂ ਵਿਚ ਪੰਜਾਬ ਦੇ ਟੈਕਸ ਦਾਤਾਵਾਂ ਦੇ 100 ਕਰੋੜ ਬਚਣਗੇ: ਮਾਲਵਿੰਦਰ ਕੰਗ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 13 ਅਗਸਤ, 2022:
ਆਮ ਆਦਮੀ ਪਾਰਟੀ ਨੇ ਅਨੁਸਾਰ ਪੰਜਾਬ ‘ਚ ‘ਇਕ ਵਿਧਾਇਕ-ਇਕ ਪੈਨਸ਼ਨ’ ਲਾਗੂ ਕਰਨ ਦਾ ਇਤਿਹਾਸਕ ਫੈਸਲਾ ਟੈਕਸਦਾਤਾਵਾਂ ਦੇ ਪੈਸਾ, ਜੋ ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਵਿਧਾਇਕਾਂ ਦੀਆਂ ਜੇਬਾਂ ਭਰਨ ਲਈ ਵਰਤਿਆ ਜਾਂਦਾ ਸੀ, ਦੀ ਬਰਬਾਦੀ ‘ਤੇ ਰੋਕ ਲਗਾਵੇਗਾ। ਇਸ ਫੈਸਲੇ ਨਾਲ ਪੰਜ ਸਾਲਾਂ ਵਿੱਚ ਲਗਭਗ 100 ਕਰੋੜ ਰੁਪਏ ਦੀ ਬਚਤ ਹੋਵੇਗੀ, ਇਹ ਰਕਮ ਹੁਣ ਲੋਕਾਂ ਦੀ ਭਲਾਈ ਲਈ ਵਰਤੀ ਜਾਵੇਗੀ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ‘ਚ ਪਹਿਲੀ ਵਾਰ ਕਿਸੇ ਸਰਕਾਰ ਨੇ ਜਨਤਾ ਦੇ ਪੈਸੇ ਨਾਲ ਨੇਤਾਵਾਂ ਨੂੰ ਮਿਲਣ ਵਾਲੀਆਂ ਰਿਓੜੀਆਂ ‘ਤੇ ਪਾਬੰਦੀ ਲਗਾਈ ਹੈ। ਸਹੀ ਅਰਥਾਂ ਵਿੱਚ ਲੋਕਾਂ ਦੀ ਸੇਵਾ ਕਰਨ ਦਾ ਇਹੀ ਮਤਲਬ ਹੈ।

ਭਾਜਪਾ ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕੰਗ ਨੇ ਕਿਹਾ ਕਿ ਆਪਣੇ ਪੂੰਜੀਵਾਦੀ ਦੋਸਤਾਂ, ਸਿਆਸਤਦਾਨਾਂ ਅਤੇ ਆਪਣੇ ਪਰਿਵਾਰਾਂ ਨੂੰ ਵਿੱਤੀ ਲਾਭ ਪਹੁੰਚਾਉਣ ਨੂੰ ‘ਮੁਫ਼ਤ ਰੇਵੜੀ’ ਕਿਹਾ ਜਾ ਸਕਦਾ ਹੈ। ਆਮ ਲੋਕਾਂ ਨੂੰ ਮੁਫ਼ਤ ਬਿਜਲੀ, ਪਾਣੀ, ਸਿੱਖਿਆ ਅਤੇ ਡਾਕਟਰੀ ਸਹੂਲਤਾਂ ਦੇਣ ਨੂੰ ਮੁਫ਼ਤ ਰੇਵੜੀ ਨਹੀਂ ਕਿਹਾ ਜਾਂਦਾ।

ਕੰਗ ਨੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੂੰ ਵੰਗਾਰਦਿਆਂ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਸਰਕਾਰਾਂ ਹਨ। ਜੇਕਰ ਹਿੰਮਤ ਹੈ ਤਾਂ ਇਹ ਆਪੋ-ਆਪਣੇ ਰਾਜਾਂ ਵਿੱਚ ‘ਇੱਕ ਵਿਧਾਇਕ – ਇੱਕ ਪੈਨਸ਼ਨ’ ਲਾਗੂ ਕਰਕੇ ਦਿਖਾਉਣ।

ਆਪ ਆਗੂਆਂ ਵੱਲੋਂ ਇੱਕ ਵਿਧਾਇਕ-ਇੱਕ ਪੈਨਸ਼ਨ ਦਾ ਸਵਾਗਤ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਰਾਹੀਂ ਕਿਹਾ, “ਪਿਛਲੀਆਂ ਪੰਜਾਬ ਸਰਕਾਰਾਂ ਨੇ ‘ਇੱਕ ਵਿਧਾਇਕ-ਕਈ ਪੈਨਸ਼ਨ’ ਦਾ ਲਾਹਾ ਲੈ ਕੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਇਆ ਅਤੇ ਆਪਣੀਆਂ ਜੇਬਾਂ ਭਰੀਆਂ। ਚੋਣਾਂ ਹਾਰਨ ਤੋਂ ਬਾਅਦ ਵੀ ਸਾਬਕਾ ਵਿਧਾਇਕ ਮੁਨਾਫ਼ਾ ਕਮਾਉਂਦੇ ਰਹੇ। ਅੱਜ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਦੀ ਬਚਤ ਕਰਦੇ ਹੋਏ ‘ਇੱਕ ਵਿਧਾਇਕ ਇੱਕ ਪੈਨਸ਼ਨ’ ਸ਼ੁਰੂ ਕੀਤੀ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕੀਤਾ, “ਸਿਆਸਤਦਾਨਾਂ ਨੂੰ ਹੁਣ ਹੋਰ “ਮੁਫ਼ਤ ਦੀ ਰੇਵੜੀ” ਨਹੀਂ! ਜਦੋਂ ਪੰਜਾਬ ਵੱਡੇ ਵਿੱਤੀ ਸੰਕਟ ਨਾਲ ਜੂਝ ਰਿਹਾ ਸੀ, ਪਿਛਲੀਆਂ ਸਰਕਾਰਾਂ ਦੇ ਵਿਧਾਇਕ ਬਹੁਤ ਸਾਰੀਆਂ ਪੈਨਸ਼ਨਾਂ ਦਾ ਆਨੰਦ ਮਾਣ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ’ ਸਰਕਾਰ ਨੇ ਇਸ ਦਾ ਅੰਤ ਕੀਤਾ। ਇਕ ਵਿਧਾਇਕ-ਇਕ ਪੈਨਸ਼ਨ ਨਾਲ ਪੰਜਾਬ ਦੇ ਖਜ਼ਾਨੇ ‘ਚ ਸਾਲਾਨਾ 20 ਕਰੋੜ ਰੁਪਏ ਦੀ ਬਚਤ ਹੋਵੇਗੀ।

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਇਸ ‘ਤੇ ਟਵੀਟ ਕੀਤਾ ਅਤੇ ਕਿਹਾ, ”ਇਕ ਵਿਧਾਇਕ-ਇਕ ਪੈਨਸ਼ਨ ਬਿੱਲ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਇਸ ਨੂੰ ਲਾਗੂ ਕਰ ਦਿੱਤਾ ਹੈ। ਹੁਣ ਲੋਕਾਂ ਦਾ ਪੈਸਾ ਲੋਕਾਂ ਦੀਆਂ ਸਹੂਲਤਾਂ ‘ਤੇ ਖਰਚ ਹੋਵੇਗਾ।”

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...