Thursday, March 28, 2024

ਵਾਹਿਗੁਰੂ

spot_img
spot_img

ਇਕ ਹੋਰ ਸਰਵੇਅ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਭਾਰਤ ਦੀਆਂ ਯੂਨੀਵਰਸਿਟੀਆਂ ‘ਚੋਂ 14ਵੇਂ ਸਥਾਨ ‘ਤੇ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 09 ਅਗਸਤ, 2022 –
ਗੁਰੂ ਨਾਨਕ ਦੇਵ ਯੂਨੀਵਰਸਿਟੀ ੳੇੁਚੇਰੀ ਸਿਖਿਆ ਅਤੇ ਖੋਜ ਦੇ ਖੇਤਰ ਵਿਚ ਦੇਸ਼ ਦੀਆਂ ਯੂਨੀਵਰਸਿਟੀਆਂ ਵਿਚੋਂ ਆਪਣੀ ਨਿਵੇਕਲੀ ਪਛਾਣ ਬਣਾਉਂਦੀ ਹੋਈ ਵੱਖ ਵੱਖ ਰੈਂਕਿੰਗ ਅਤੇ ਸਰਵੇਅ ਅਦਾਰਿਆਂ ਵੱਲੋਂ ਕੀਤੇ ਜਾ ਰਹੇ ਮੁਲਾਂਕਣਾਂ ਵਿਚ ਭਾਰਤ ਦੀਆਂ ਟਾਪ ਦੀਆਂ ਯੂਨੀਵਰਸਿਟੀਆਂ `ਚ ਸ਼ਾਮਿਲ ਹੁੰਦੀ ਜਾ ਰਹੀ ਹੈ।

ਹਾਲ ਵਿਚ ਹੀ ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ ਦੇ ਨਤੀਜਿਆਂ ਤੋਂ ਬਾਅਦ ਇਕ ਅਦਾਰੇ ਦੇ ਐਮ.ਡੀ.ਆਰ.ਏ. (ਮਾਰਕੀਟਿੰਗ ਐਂਡ ਡਿਵੈਲਪਮੈਂਟ ਰੀਸਰਚ ਐਸੋਸੀਏਟਸ) ਬੈਸਟ ਯੂਨੀਵਰਸਿਟੀਜ਼ ਸਰਵੇਅ-2022 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਖ ਵੱਖ ਮਾਪਦੰਡਾਂ `ਤੇ ਖਰੀ ਉਤਰਦਿਆਂ 14ਵਾਂ ਸਥਾਨ ਪ੍ਰਾਪਤ ਕੀਤਾ ਹੈ ਜਿਸ ਦੇ ਨਾਲ ਦੇਸ਼ ਦੇ ਕਈ ਵਡੀਆਂ ਯੂਨੀਵਰਸਿਟੀਆਂ ਦੇ ਨਾਲ ਬਰ ਮੇਚ ਲਿਆ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਯੂਨੀੜਰਸਿਟੀ ਭਾਈਚਾਰੇ ਨਾਲ ਇਕ ਹੋਰ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਇੰਡੀਆ ਟੂਡੇ ਐਮ.ਡੀ.ਆਰ.ਏ. (ਮਾਰਕੀਟਿੰਗ ਐਂਡ ਡਿਵੈਲਪਮੈਂਟ ਰੀਸਰਚ ਐਸੋਸੀਏਟਸ) ਬੈਸਟ ਯੂਨੀਵਰਸਿਟੀਜ਼ ਸਰਵੇਅ-2022 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜੋ 14ਵਾਂ ਸਥਾਨ ਪ੍ਰਾਪਤ ਕੀਤਾ ਹੈ

ਇਸ ਦੇ ਮਗਰ ਅਧਿਆਪਕਾਂ, ਸਟਾਫ ਅਤੇ ਖੋਜਾਰਥੀਆਂ ਵਿਦਿਆਰਥੀਆਂ ਦੀ ਮਿਹਨਤ ਦੀ ਉਹ ਸੱਚੀ ਭਾਵਨਾ ਹੈ ਜਿਸ ਦੇ ਨਾਲ ਯੂਨੀਵਰਸਿਟੀ ਉਚੇਰੀ ਸਿਖਿਆ ਦੇ ਖੇਤਰ ਵਿਚ ਆਪਣਾ ਮੁਕਾਮ ਹਾਸਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਰੈਂਕਿੰਗ ਦੇ ਸਖਤ ਮਾਪਦੰਡਾਂ ਨੂੰ ਪਾਰ ਕਰਦਿਆਂ ਪਿਛਲੇ ਸਾਲ ਤੋਂ ਤਿੰਨ ਪੁਜੀਸ਼ਨਾਂ ਤੇ ਉਪਰ ਛਾਲ ਮਾਰਦਿਆਂ ਭਾਰਤ ਦੀਆਂ ਯੂਨੀਵਰਸਿਟੀਆਂ ਵਿਚੋਂ 14ਵਾਂ ਰੈਂਕ ਪ੍ਰਾਪਤ ਕੀਤਾ ਹੈ।

ਉਨ੍ਹਾਂ ਨੇ ਇਸ ਮੌਕੇ ਇਹ ਵਚਨਬੱਧਤਾ ਦੁਹਰਾਈ ਕਿ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਦੀਆਂ ਹੀ ਨਹੀਂ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ ਦੇ ਹਾਣ ਦਾ ਬਣਾਉਣਾ ਚਾਹੁੰਦੇ ਹਨ ਤਾਂ ਜੋ ਇਥੋਂ ਆਪਣੀ ਪੜ੍ਹਾਈ ਮੁਕੰਮਲ ਕਰਨ ਤੋਂ ਬਾਅਦ ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ ਹੋ ਸਕੇ ਅਤੇ ਦੇਸ਼ ਤੇ ਸਮਾਜ ਦੀ ਤਰੱਕੀ ਵਿਚ ਆਪਣਾ ਅਹਿਮ ਰੋਲ ਅਦਾ ਕਰ ਸਕਣ। ਉਨ੍ਹਾਂ ਨੇ ਯੂਨੀਵਰਸਿਟੀ ਦੀਆਂ ਪਿਛਲੇ ਪੰਜਾਂ ਸਾਲਾਂ ਦੀਆਂ ਪ੍ਰਾਪਤੀਆਂ ਗਿਣਾੳਂਦਿਆਂ ਕਿਹਾ ਕਿ ਇਸ ਸਮੇਂ ਉਤਰੀ ਖੇਤਰ ਦੀ ਕੈਟਾਗਿਰੀ ਵਨ ਯੂਨੀਵਰਸਿਟੀ ਹੈ ਜਿਸ ਦੇ ਨਾਲ ਭਾਰਤ ਸਰਕਾਰ ਤੋਂ ਫੰਡ ਪ੍ਰਾਪਤ ਕਰਨੇ ਸੌਖੇ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਜੰਮੂ ਅਤੇ ਕਸ਼ਮੀਰ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੇ ਵਿਦਿਆਰਥੀਆਂ ਤੋਂ ਇਲਾਵਾ ਹੋਰ ਰਾਜਾਂ ਦੇ ਵਿਦਿਆਰਥੀ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਪੜ੍ਹਾਈ ਕਰਨ ਨੂੰ ਪਹਿਲ ਦੇ ਰਹੇ ਹਨ। ਇਥੋਂ ਦਾ ਪੜ੍ਹਾਈ ਅਤੇ ਹੋਰ ਖੇਤਰਾਂ ਵਿਚ ਉਪਲਬਧੀਆਂ ਪ੍ਰਾਪਤ ਕਰਨ ਦਾ ਵਧੀਆ ਵਾਤਾਵਰਣ ਵਿਦਿਆਰਥੀ ਦੀ ਸਖਸ਼ੀਅਤ ਨੂੰ ਨਿਖਾਰਦਾ ਹੈ।

ਉਨ੍ਹਾਂ ਕਿਹਾ ਕਿ ਉਤਰੀ ਭਾਰਤ (ਜੰਮੂ ਅਤੇ ਕਸ਼ਮੀਰ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼) ਦੀ ਇੱਕੋ ਇੱਕ ਰਾਜ ਫੰਡ ਪ੍ਰਾਪਤ ਯੂਨੀਵਰਸਿਟੀ ਹੈ ਜੋ ਦੇਸ਼ ਦੀਆਂ ਚੋਟੀ ਦੀਆਂ 15 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੈ ਅਤੇ ਦੇਸ਼ ਵਿੱਚ ਰਾਜ ਫੰਡ ਪ੍ਰਾਪਤ ਯੂਨੀਵਰਸਿਟੀਆਂ ਵਿੱਚ 6ਵੇਂ ਸਥਾਨ `ਤੇ ਹੈ। ਇਸ ਯੂਨੀਵਰਸਿਟੀ ਨੇ ਯੂਨੀਵਰਸਿਟੀਆਂ ਦੀ ਰੈਂਕਿੰਗ ਲਈ ਇੰਡੀਆ ਟੂਡੇ ਦੁਆਰਾ ਨਿਰਧਾਰਤ ਕੀਤੇ ਗਏ ਸਾਰੇ ਮਾਪਦੰਡਾਂ (ਵੱਕਾਰ ਅਤੇ ਸ਼ਾਸਨ, ਅਕਾਦਮਿਕ ਅਤੇ ਮਿਆਰੀ ਖੋਜ ਅਤੇ ਬੁਨਿਆਦੀ ਢਾਂਚਾ ਅਤੇ ਰਹਿਣ ਸਹਿਣ ਦਾ ਅਨੁਭਵ ਆਦਿ) ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ।

ਹਾਲ ਹੀ ਵਿੱਚ ਯੂਨੀਵਰਸਿਟੀ ਨੇ ਵੱਕਾਰੀ ਰੈਂਕਿੰਗ ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ ਵਿੱਚ 44ਵਾਂ ਰੈਂਕ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਯੂਨੀਵਰਸਿਟੀ ਨੂੰ ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ ਦੇ ਅਨੁਸਾਰ ਵਿਸ਼ਵ ਦੀਆਂ ਚੋਟੀ ਦੀਆਂ 9 ਫੀਸਦ ਯੂਨੀਵਰਸਿਟੀਆਂ ਵਿੱਚ ਵੀ ਰੱਖਿਆ ਗਿਆ ਹੈ।

ਵਾਈਸ-ਚਾਂਸਲਰ ਨੇ ਇਸ ਰੈਂਕਿੰਗ ਵਿਚ ਯੂਨੀਵਰਸਿਟੀ ਦੇ ਸਥਾਨ ਨੂੰ ਹੋਰ ਉੱਚਾ ਚੁੱਕਣ ਲਈ ਵੱਖ-ਵੱਖ ਪਹਿਲੂਆਂ ਵਿੱਚ ਨਿਰੰਤਰ ਯਤਨਾਂ ਲਈ ਫੈਕਲਟੀ ਅਤੇ ਸਟਾਫ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਖ-ਵੱਖ ਦਰਜਾਬੰਦੀਆਂ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹ ਰਹੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਦਾ ਭਾਰਤ ਅਤੇ ਵਿਦੇਸ਼ਾਂ ਵਿੱਚ ਚੰਗਾ ਨਾਮ ਹੈ। ਖੋਜ ਦੀ ਗੁਣਵੱਤਾ ਵਿੱਚ ਵੀ ਬਹੁਤ ਸੁਧਾਰ ਹੋਇਆ ਹੈ। ਗੁਣਵੱਤਾ ਖੋਜ ਸੂਚਕ ਵਜੋਂ, ਪਿਛਲੇ ਪੰਜ ਸਾਲਾਂ ਵਿੱਚ ਸਕੋਪਸ ਵਿੱਚ ਸਿਖਰਲੇ 10% ਉੱਚਿਤ ਪੇਪਰਾਂ ਦੇ ਨਾਲ ਯੂਨੀਵਰਸਿਟੀ ਦਾ ਐਚ-ਇੰਡੈਕਸ 64 ਤੋਂ 125 ਤੱਕ ਸੁਧਰ ਗਿਆ ਹੈ। ਵਾਈਸ-ਚਾਂਸਲਰ ਪ੍ਰੋ. ਸੰਧੂ ਨੇ ਫੈਕਲਟੀ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਯੂਨੀਵਰਸਿਟੀ ਆਉਣ ਵਾਲੇ ਸਮੇਂ ਵਿੱਚ ਵੀ ਆਪਣੀ ਰੈਂਕਿੰਗ ਵਿੱਚ ਹੋਰ ਵੀ ਸੁਧਾਰ ਕਰੇਗੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...