Saturday, April 27, 2024

ਵਾਹਿਗੁਰੂ

spot_img
spot_img

ਇਤਿਹਾਸਕ ਗੁਰੂ ਘਰਾਂ ਵਿੱਚ ਭਾਫ਼ ਵਿਧੀ ਨਾਲ ਲੰਗਰ ਤਿਆਰ ਕਰਨ ਲਈ ਯਤਨ ਤੇਜ਼

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 18 ਜਨਵਰੀ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਲੰਗਰ ਤਿਆਰ ਕਰਨ ਲਈ ਜਲਦ ਹੀ ਭਾਫ ਵਿਧੀ ਦੀ ਵਰਤੋਂ ਕੀਤੀ ਜਾਵੇਗੀ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾੜਾ ਸਾਹਿਬ ਸੰਪ੍ਰਦਾ ਦਾ ਸਹਿਯੋਗ ਲਿਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਦੀ ਲੰਘੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਸ ਬਾਰੇ ਫੈਸਲਾ ਕੀਤਾ ਗਿਆ ਸੀ ਅਤੇ ਹੁਣ ਇਸ ਨੂੰ ਲਾਗੂ ਕਰਨ ਲਈ ਕਾਰਵਾਈ ਆਰੰਭੀ ਗਈ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨਾਲ ਇਕੱਤਰਤਾ ਕਰਕੇ ਵਿਚਾਰ ਵਟਾਂਦਰਾਂ ਕੀਤਾ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮੁੱਢਲੇ ਤੌਰ ’ਤੇ ਲੰਗਰ ਲਈ ਭਾਫ ਵਿਧੀ ਦੀ ਵਰਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਕੀਤੀ ਜਾਵੇਗੀ। ਇਸ ਮਗਰੋਂ ਹੋਰਨਾਂ ਗੁਰਦੁਆਰਾ ਸਾਹਿਬਾਨ ਵਿਚ ਵੀ ਇਸ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਫ ਦੁਆਰਾ ਲੰਗਰ ਤਿਆਰ ਕਰਨ ਨਾਲ ਬਾਲਣ ਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਪ੍ਰਦੂਸ਼ਣ ਵੀ ਘਟੇਗਾ ਅਤੇ ਲੰਗਰ ਬਣਾੳਣਿ ਲਈ ਸਮੇਂ ਦੀ ਵੀ ਬਚਤ ਹੋਵੇਗੀ।

ਇਸੇ ਦੌਰਾਨ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਭਾਫ ਵਿਧੀ ਦੁਆਰਾ ਲੰਗਰ ਤਿਆਰ ਕਰਨ ਨਾਲ ਸਵਾਦ ਅਤੇ ਪੌਸ਼ਟਿਕਤਾ ਬਰਕਰਾਰ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਰਾੜਾ ਸਾਹਿਬ ਵਿਖੇ ਲੰਗਰ ਤਿਆਰ ਕਰਨ ਲਈ ਪਿਛਲੇ 10 ਸਾਲਾ ਤੋਂ ਇਹ ਵਿਧੀ ਅਪਨਾਈ ਜਾ ਰਹੀ ਹੈ। ਪਹਿਲਾਂ ਪਹਿਲ ਇਹ ਤਕਨੀਕ ਜ਼ਿਆਦਾ ਵਿਕਸਿਤ ਨਹੀਂ ਸੀ, ਪਰੰਤੂ ਹੁਣ ਇਸ ਵਿਚ ਕਾਫ਼ੀ ਸੁਧਾਰ ਹੋ ਚੁੱਕਾ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਭਾਫ ਸਿਸਟਮ ਲਗਾਉਣ ਲਈ ਜਰਮਨੀ ਤੋਂ ਸਮਾਨ ਲਿਆਂਦਾ ਜਾਵੇਗਾ ਅਤੇ ਇਸ ਕਾਰਜ ਲਈ ਕੁਝ ਮਹੀਨੇ ਲੱਗਣ ਦੀ ਸੰਭਾਵਨਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਗੁਰੂ ਕੇ ਲੰਗਰਾਂ ਲਈ ਸੇਵਾਵਾਂ ਦਾ ਹਿੱਸਾ ਬਨਾਉੇਣ ਲਈ ਧੰਨਵਾਦ ਵੀ ਕੀਤਾ।

ਬੀਬੀ ਜਗੀਰ ਕੌਰ ਨਾਲ ਇਕੱਤਰਤਾ ਕਰਨ ਮੌਕੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਵੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...