Friday, April 26, 2024

ਵਾਹਿਗੁਰੂ

spot_img
spot_img

ਇਤਿਹਾਸਕ ਹੋਵੇਗੀ 14 ਦਸੰਬਰ ਦੀ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਰੈਲੀ: ਪਰਮਬੰਸ ਸਿੰਘ ਬੰਟੀ ਰੋਮਾਣਾ

- Advertisement -

ਫਰੀਦਕੋਟ, 2 ਦਸੰਬਰ, 2021 ( ਦੀਪਕ ਗਰਗ )
ਵਿਧਾਨ ਸਭਾ ਹਲਕਾ ਫਰੀਦਕੋਟ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਮੌਕੇ ਮੋਗਾ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ।

ਬੰਟੀ ਰੋਮਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ 100 ਸਾਲਾ ਸਥਾਪਨਾ ਦਿਵਸ ਇਸ ਤੱਥ ਨੂੰ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਅੱਜ ਵੀ ਅਕਾਲੀ ਦਲ ਨਾਲ ਡੂੰਘੇ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਹੋਣ ਵਾਲੀ ਸਥਾਪਨਾ ਰੈਲੀ ਇਤਿਹਾਸਕ ਸਾਬਤ ਹੋਵੇਗੀ

ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ ਸੌ ਸਾਲ ਪੂਰੇ ਹੋਣ ‘ਤੇ 14 ਦਸੰਬਰ ਨੂੰ ਮੋਗਾ ਦੇ ਕਿੱਲੀ ਚਹਿਲਾ ਵਿਖੇ 40 ਏਕੜ ਰਕਬੇ ਵਿੱਚ ਬਣਾਏ ਜਾ ਰਹੇ ਵਿਸ਼ਾਲ ਪੰਡਾਲ ਵਿੱਚ ਰੈਲੀ ਕੀਤੀ ਜਾਵੇਗੀ। ਰੈਲੀ ਵਿੱਚ ਪੰਜਾਬ ਭਰ ਦੇ 117 ਵਿਧਾਨ ਸਭਾ ਸਰਕਲਾਂ ਦੇ ਚਾਰ ਲੱਖ ਵਰਕਰ ਹਿੱਸਾ ਲੈਣਗੇ।

ਅਕਾਲੀ ਦਲ ਨੇ ਕਿਲੀ ਚਹਿਲਾ ਵਿੱਚ 100 ਏਕੜ ਤੋਂ ਵੱਧ ਰਕਬੇ ਵਿੱਚ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਰੈਲੀ ਵਿੱਚ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ, ਬਸਪਾ ਸੁਪਰੀਮੋ ਮਾਇਆਵਤੀ ਸਮੇਤ ਦੋਵੇਂ ਪਾਰਟੀਆਂ ਦੇ ਸਾਰੇ ਵੱਡੇ ਆਗੂ ਪੁੱਜਣਗੇ।

ਬੰਟੀ ਰੋਮਾਣਾ ਨੇ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਵੱਖ ਵੱਖ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੱਛੜੀਆਂ ਸ਼੍ਰੇਣੀਆਂ ਸਮੇਤ ਹੋਰਨਾਂ ਵਰਗਾਂ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਇਸ ਮੌਕੇ ਸਰਪੰਚ ਪਰਮਜੀਤ ਕੌਰ, ਪਰਮਜੀਤ ਸਿੰਘ ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ , ਅਸ਼ੋਕ ਕੁਮਾਰ ਸਾਬਕਾ ਬਲਾਕ ਸਮਿਤੀ ਮੈਂਬਰ, ਸੁਖਪ੍ਰੀਤ ਕੋਰ ਪੰਚ, ਕਰਮਜੀਤ ਕੋਰ ਪੰਚ, ਮੁਖਤਿਆਰ ਕੌਰ ਪੰਚ, ਰਾਜ ਕੋਰ ਪੰਚ, ਜਗਸੀਰ ਸਿੰਘ ਪੰਚ, ਛੋਟਾ ਸਿੰਘ ਪੰਚ, ਗੁਰਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਯੂਥ ਪ੍ਰਧਾਨ, ਖੁਸ਼ਵੰਤ ਸਿੰਘ ਮਾਰਸ਼ਲ, ਸ.ਬਲਰਾਜ ਸਿੰਘ ਰੁਪਈਆਂਵਾਲਾ, ਨਰਪ੍ਰੀਤ ਸਿੰਘ ਵੇਰਕਾ ਆਦਿ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...