Friday, May 24, 2024

ਵਾਹਿਗੁਰੂ

spot_img
spot_img

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

- Advertisement -

ਯੈੱਸ ਪੰਜਾਬ
ਲੁਧਿਆਣਾ, 3 ਮਈ, 2024

ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ ਡਾ. ਅਨੁਰਾਗ ਸਿੰਘ ਵੇਲੋਂ ਪੰਜਾਬੀ, ਹਿੰਦੀ ਤੇ ਅੰਗ੍ਰੇਜ਼ੀ ਵਿੱਚ ਛਪੀ ਸਚਿੱਤਰ ਪੁਸਤਕ “ਇਲਾਹੀ ਗਿਆਨ ਦਾ ਸਾਗਰ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਛਾਪੀ ਤੇ ਡਾ. ਅਨੁਰਾਗ ਸਿੰਘ ਵੱਲੋਂ ਅੰਗਰੇਜ਼ੀ,

ਪੰਜਾਬੀ ਤੇ ਹਿੰਦੀ ਵਿੱਚ ਲਿਖੀ ਪੁਸਤਕ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਆਦਿ ਸ਼੍ਰੀ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ ਦੀਆਂ ਸਚਿੱਤਰ ਕਾਪੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਤੇ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਦੇ ਪ੍ਰਧਾਨ ਡਾ. ਐੱਸ ਪੀ ਸਿੰਘ, ਡੀ ਏ ਵੀ ਵਿਦਿਅਕ ਸੰਸਥਾਵਾਂ ਦੇ ਸਾਬਕਾ ਕੌਮੀ ਡਾਇਰੈਕਟਰ ਡਾ. ਸਤੀਸ਼ ਸ਼ਰਮਾ

,ਅਮਰੀਕਾ ਦੇ ਸ਼ਹਿਰ ਹਿਉਸਟਨ ਤੋਂ ਆਏ ਪਰਵਾਸੀ ਕਾਰੋਬਾਰੀ ਸ. ਰਘੁਬੀਰ ਸਿੰਘ ਘੁੰਨ ਤੇ ਸਰੀ(ਕੈਨੇਡਾ ਦੇ ਰੇਡੀਉ ਰੈੱਡ ਐੱਫ ਐੱਮ ਦੇ ਸੀਨੀਅਰ ਪੇਸ਼ਕਾਰ ਸ. ਹਰਜਿੰਦਰ ਸਿੰਘ ਥਿੰਦ ਨੂੰ ਫਾਉਂਡੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਇਸ ਪੁਸਤਕ ਦੇ ਲੇਖਕ ਡਾ. ਅਨੁਰਾਗ ਸਿੰਘ ਤੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਭੇਂਟ ਕੀਤੀਆਂ।

ਇਸ ਮੌਕੇ ਪੁਸਤਕ ਬਾਰੇ ਜਾਣਕਾਰੀ ਦੇਂਦਿਆਂ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿੱਚ ਪ੍ਰਕਾਸ਼ਿਤ ਇਸ ਕਿਤਾਬ ਵਿੱਚ ਸਾਰੇ ਬਾਣੀਕਾਰਾਂ ਦੇ ਆਰ ਐੱਮ ਸਿੰਘ ਵੱਲੋਂ ਬਣਾਏ ਮੌਲਿਕ ਚਿਤਰ ਸ਼ਾਮਿਲ ਹਨ। ਇਸ ਪੱਸਤਕ ਦਾ ਦੇਸ਼ ਬਦੇਸ਼ ਵਿੱਚ ਪਰਸਾਰ ਸੰਚਾਰ ਕਰਨ ਦੀ ਲੋੜ ਹੈ।

ਡਾ. ਅਨੁਰਾਗ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੀ ਬਾਣੀ ਦਾ ਅਸਲ ਸੰਦੇਸ਼ ਸਮੂਹ ਮਾਨਵਤਾ ਲਈ ਸਾਰਥਿਕ ਹੈ ਪਰ ਅਸੀਂ ਅਜੇ ਇਸ ਦੇ ਸੰਦੇਸ਼ ਰੂਰੇ ਸਿੱਖ ਜਗਤ ਵਿੱਚ ਵੀ ਨਹੀਂ ਪਸਾਰ ਸਕੇ। ਇਸ ਸ਼ੁਭ ਕਾਰਜ ਵਿੱਚ ਸਭ ਨੂੰ ਅੱਗੇ ਆਉਣ ਦੀ ਲੋੜ ਹੈ।

ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਦੱਸਿਆ ਕਿ ਮੇਰੇ ਜੱਦੀ ਪਿੰਡ ਰਕਬਾ(ਨੇੜੇ ਮੁੱਲਾਂਪੁਰ ਦਾਖਾ) ਵਿੱਚ ਸਥਾਪਤ ਬੰਦਾ ਸਿੰਘ ਬਹਾਦਰ ਭਵਨ ਸਥਿਤ ਸ਼ਬਦ ਪ੍ਰਕਾਸ਼ ਅਜਾਇਬ ਘਰ ਤੇ ਆਧਾਰਿਤ ਇਸ ਪੁਸਤਕ ਰਾਹੀਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਕੀਰਤੀ ਪੂਰੇ ਵਿਸ਼ਵ ਵਿੱਚ ਪਹੁੰਚਾਉਣਾ ਹੈ। ਇਸ ਸ਼ਬਦ ਪ੍ਰਕਾਸ਼ ਅਜਾਇਬਘਰ ਦੀ ਇਮਾਰਤ ਦੀ ਉਸਾਰੀ ਸਰਦਾਰ ਸ ਪ ਸ ਓਬਰਾਏ ਜੀ ਵੱਲੋਂ ਸਥਾਪਿਤ ਸਰਬੱਤ ਦਾ ਭਲਾ ਟਰਸਟ ਵੱਲੋਂ ਜਸਵੰਤ ਸਿੰਘ ਛਾਪਾ ਦੀ ਪ੍ਰੇਰਨਾ ਨਾਲ ਕਰਵਾਈ ਗਈ ਸੀ।

ਇਸ ਵਿੱਚ ਸਾਡੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਬਣਾਈ ਕਮੇਟੀ ਨੇ ਵਿਸ਼ਵ ਪ੍ਰਸਿੱਧ ਚਿਤਰਕਾਰ ਸ. ਆਰ ਐੱਮ ਸਿੰਘ ਪਾਸੋਂ ਸ਼੍ਰੀ ਗੁਰੂ ਗਰੰਥ ਸਾਹਿਬ ਵਿੱਚ ਸੁਸ਼ੋਭਿਤ ਗੁਰੂ ਸਾਹਿਬਾਨ ਤੇ ਹੋਰ ਬਾਣੀ ਕਾਰਾਂ ਦੇ ਮੌਲਿਕ ਚਿਤਰ ਤਿਆਰ ਕਰਵਾ ਕੇ ਇਸ ਅਜਾਇਬ ਘਰ ਵਿੱਚ ਸੁਭਾਇਮਾਨ ਕੀਤੇ ਗਏ ਹਨ। ਹੁਣ ਇਨ੍ਹਾਂ ਬਾਣੀਕਾਰਾਂ ਦੇ ਜੀਵਨ ਤੇ ਰਚਨਾ ਬਾਰੇ ਇਹ ਕੌਫੀ ਟੇਬਲ ਕਿਤਾਬ ਤਿਆਰ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਉੱਘੇ ਵਿਦਵਾਨਾਂ ਦਾ ਪੈਨਲ ਬਣਾ ਕੇ ਸ. ਤੇਜਪ੍ਰਤਾਪ ਸਿੰਘ ਸੰਧੂ ਤੇ ਰਣਜੋਧ ਸਿੰਘ ਵੱਲੋਂ ਸ. ਗੁਰਿੰਦਰ ਸਿੰਘ ਜੀ ਦੀ ਦੇਖ ਰੇਖ ਹੇਠ ਪਰਿੰਟਵੈੱਲ ਅੰਮ੍ਰਿਤਸਰ ਤੋਂ ਛਪਵਾਇਆ ਹੈ।

ਡਾ. ਐੱਸ ਪੀ ਸਿੰਘ ਜੀ ਨੇ ਪੁਸਤਕ ਪ੍ਰਾਪਤੀ ਉਪਰੰਤ ਕਿਹਾ ਕਿ ਵਿਸ਼ਵ ਭਾਈਚਾਰੇ ਤੀਕ ਇਹ ਸੁਨੇਹਾ ਪਹੁੰਚਾਉਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ। ਇਹ ਕਾਰਜ ਬਦੇਸ਼ ਅਤੇ ਦੇਸ਼ ਵਿੱਚ ਵੱਸਦੇ ਪੰਜਾਬੀ ਸਮਾਜ ਦੇ ਸਭ ਵਰਗਾਂ ਨੂੰ ਰਲ਼ ਮਿਲ ਕਰਨੇ ਚਾਹੀਦੇ ਹਨ ਕਿਉਂਕਿ ਨਵੀਂ ਨੌਜੁਆਨ ਪੀੜ੍ਹੀ ਨੂੰ ਗੁਰਮਤਿ ਸਰੋਕਾਰ ਸਮਝਣੇ ਤੇ ਸਮਝਾਉਣੇ ਬਹੁਤ ਜ਼ਰੂਰੀ ਹਨ।

ਇਸ ਮੁੱਲਵਾਨ ਪੁਸਤਕ ਦੇ ਲੇਖਕ ਅਨੁਰਾਗ ਸਿੰਘ ਤੇ ਚਿਤਰਕਾਰ ਆਰ ਐੱਮ ਸਿੰਘ ਦੀ ਸ਼ਲਾਘਾ ਕਰਦਿਆਂ ਹਰਜਿੰਦਰ ਸਿੰਘ ਥਿੰਦ ਨੇ ਕਿਹਾ ਕਿ ਇਸ ਪੁਸਤਕ ਦੀ ਪਹਿਲੀ ਝਲਕ ਹੀ ਪ੍ਰਭਾਵਸ਼ਾਲੀ ਹੈ ਜਿਸ ਰਾਹੀਂ ਗੁਰਬਾਣੀ ਆਧਾਰਿਤ ਸਾਹਿੱਤ ਬਾਰੇ ਸਾਨੂੰ ਯਕੀਨਨ ਨਵੀਂ ਸਮਰੱਥ ਦਿਸ਼ਾ ਮਿਲੇਗੀ।

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...