Friday, March 29, 2024

ਵਾਹਿਗੁਰੂ

spot_img
spot_img

ਇਸ ਵਾਰ ਨਹੀਂ ਨਿਕਲੇਗੀ ਡਾ: ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਅੰਬੇਡਕਰ ਨਵਯੁਵਕ ਦਲ ਵੱਲੋਂ ਕੱਢੇ ਜਾਣ ਵਾਲੀ ਸਾਲਾਨਾ ਸ਼ੋਭਾ ਯਾਤਰਾ

- Advertisement -

ਯੈੱਸ ਪੰਜਾਬ
ਲੁਧਿਆਣਾ, 9 ਅਪਰੈਲ, 2021 –
ਅੱਜ ਇੱਥੇ ਅੰਬੇਡਕਰ ਨਵ ਯੁਵਕ ਦਲ ਦੀ ਹੋਈ ਅਹਿਮ ਬੈਠਕ ਵਿੱਚ ਵੱਡਾ ਫ਼ੈਸਲਾ ਲੈਂਦਿਆਂ ਇਹ ਐਲਾਨ ਕੀਤਾ ਗਿਆ ਕਿ ਇਸ ਸਾਲ ਵੀ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਾਲਾਨਾ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਰੱਦ ਕੀਤੀ ਜਾਂਦੀ ਹੈ, ਅੰਬੇਡਕਰ ਨਵ ਯੁਵਕ ਦਲ ਦੇ ਪੰਜਾਬ ਪ੍ਰਧਾਨ ਬੰਸੀ ਲਾਲ ਪ੍ਰੇਮੀ ਅਤੇ ਆਜ਼ਾਦ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਰਾਜੀਵ ਕੁਮਾਰ ਲਵਲੀ ਦੀ ਅਗਵਾਈ ਵਿਚ ਹੋਈ ਇਕ ਅਹਿਮ ਬੈਠਕ ਚ ਇਹ ਫ਼ੈਸਲਾ ਲਿਆ ਗਿਆ ਹੈ।

ਪੰਜਾਬ ਦੇ ਵਿੱਚ ਲਗਾਤਾਰ ਵਧ ਰਹੇ ਕਰੁਨਾ ਮਹਾਂਮਾਰੀ ਦੇ ਕੇਸਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਨਤਕ ਥਾਵਾਂ ਤੇ ਵੱਡੇ ਇਕੱਠ ਲਈ ਨਹੀਂ ਕੀਤੀ ਗਈ ਹੈ ਜਿਸ ਦੀ ਅੰਬੇਡਕਰ ਨਵ ਯੁਵਕ ਦਲ ਵੱਲੋਂ ਪਾਲਣਾ ਕਰਦਿਆਂ ਇਹ ਫੈਸਲਾ ਲਿਆ ਗਿਆ ਕਿ ਇਸ ਸਾਲ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਰੱਦ ਕੀਤੀ ਜਾਂਦੀ ਹੈ।

ਇਸ ਦੌਰਾਨ ਸ੍ਰੀ ਰਾਜੀਵ ਕੁਮਾਰ ਲਵਲੀ ਅਤੇ ਅੰਬੇਡਕਰ ਨਵਯੁਵਕ ਦਲ ਪੰਜਾਬ ਦੇ ਪ੍ਰਧਾਨ ਬੰਸੀ ਲਾਲ ਪ੍ਰੇਮੀ ਨੇ ਇਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਅੰਬੇਡਕਰ ਜੀ ਵੱਲੋਂ ਲਿਖੀਆਂ ਗਈਆਂ ਕਿਤਾਬਾਂ ਅਤੇ ਹੋਰ ਸਾਹਿਤ ਨੂੰ ਜ਼ਰੂਰ ਪਡ਼੍ਹਨ ਅਤੇ ਉਨ੍ਹਾਂ ਦੇ ਜੀਵਨ ਬਾਰੇ ਵੀ ਝਾਤ ਪਾਉਣ ਤਾਂ ਜੋ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਵੱਲੋਂ ਸਾਡੇ ਦੇਸ਼ ਨੂੰ ਦਿੱਤੇ ਗਏ।

ਉਸ ਦੇ ਹੱਕਾਂ ਅਤੇ ਸਮਾਜ ਵਿਚ ਰਹਿੰਦੇ ਦਬੇ ਕੁਚਲੇ ਆਰਥਿਕ ਪੱਖ ਤੋਂ ਕਮਜ਼ੋਰ ਦਲਿਤਾਂ ਨੂੰ ਆਪਣੇ ਹੱਕਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਮਿਲ ਸਕੇ, ਇਸ ਦੌਰਾਨ ਆਜ਼ਾਦ ਸਮਾਜ ਪਾਰਟੀ ਯੂਥ ਦੇ ਪੰਜਾਬ ਪ੍ਰਧਾਨ ਅਰੁਣ ਭੱਟੀ ਅਤੇ ਸੀਨੀਅਰ ਆਗੂ ਰਾਹੁਲ ਪਾਰਖੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਹਮੇਸ਼ਾ ਦਲਿਤਾਂ ਅਤੇ ਸਮਾਜ ਦੇ ਦਬੇ ਕੁਚਲੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਸੀ ਅਤੇ ਸੰਵਿਧਾਨ ਦੇ ਵਿੱਚ ਵੀ ਉਨ੍ਹਾਂ ਨੂੰ ਵਿਸ਼ੇਸ਼ ਦਰਜਾ ਦਿੱਤਾ ਸੀ ਤਾਂ ਜੋ ਉਨ੍ਹਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ

ਇਸ ਬੈਠਕ ਦੇ ਵਿੱਚ ਵਿਸ਼ੇਸ਼ ਤੌਰ ਤੇ ਅੰਬੇਡਕਰ ਨਵ ਯੁਵਕ ਦਲ ਦੇ ਪੰਜਾਬ ਪ੍ਰਧਾਨ ਬੰਸੀ ਲਾਲ ਪ੍ਰੇਮੀ ਤੋਂ ਇਲਾਵਾ ਸ੍ਰੀ ਰਾਜੀਵ ਕੁਮਾਰ ਲਵਲੀ ਸਰਪ੍ਰਸਤ ਅੰਬੇਡਕਰ ਨਵ ਯੁਵਕ ਦਲ ਅਤੇ ਸੂਬਾ ਪ੍ਰਧਾਨ ਬੰਸੀ ਲਾਲ ਪ੍ਰੇਮੀ, ਆਜ਼ਾਦ ਸਮਾਜ ਪਾਰਟੀ ਦੇ ਪੰਜਾਬ ਯੂਥ ਪ੍ਰਧਾਨ ਅਰੁਣ ਭੱਟੀ ਅਤੇ ਆਜ਼ਾਦ ਸਮਾਜ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਪਾਰਖੀ ਤੋਂ ਇਲਾਵਾ ਭੀਮ ਆਰਮੀ ਦੇ ਵਰਕਰ ਅਤੇ ਹੋਰ ਆਗੂ ਨਾਲ ਹੀ ਅੰਬੇਡਕਰ ਨਵ ਯੁਵਕ ਦਲ ਦੇ ਮੈਂਬਰ ਮੌਜੂਦ ਰਹੇ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...