Thursday, April 25, 2024

ਵਾਹਿਗੁਰੂ

spot_img
spot_img

ਇੰਟਰਨੈਸ਼ਨਲ ਸਿੱਖ਼ ਯੂਥ ਫ਼ੈਡਰੇਸ਼ਨ ਸਮਰਥਿਤ ਖਾੜਕੂ ਧੜੇ ਦਾ ਪਰਦਾਫ਼ਾਸ਼ ਕਰਨ ਦੇ 3 ਦਿਨ ਬਾਅਦ ਹੀ ਪੰਜਾਬ ਪੁਲਿਸ ਵੱਲੋਂ 2.5 ਕਿੱਲੋ ਆਰ.ਡੀ.ਐਕਸ. ਬਰਾਮਦ: ਡੀ.ਜੀ.ਪੀ.

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਐਸ.ਬੀ.ਐਸ ਨਗਰ, 13 ਜਨਵਰੀ, 2022:
ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ.ਐਸ.ਵਾਈ.ਐਫ.) ਸਮੂਹ ਦੀ ਹਮਾਇਤ ਵਾਲੇ ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੀ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ 2.5 ਕਿਲੋ ਆਰਡੀਐਕਸ, ਇੱਕ ਡੈਟੋਨੇਟਰ, ਕੋਡੈਕਸ ਤਾਰ, ਤਾਰਾਂ ਸਮੇਤ ਪੰਜ ਵਿਸਫੋਟਕ ਫਿਊਜ਼, ਏਕੇ 47 ਅਸਾਲਟ ਰਾਈਫਲ ਦੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਹ ਜਾਨਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵੀਕੇ ਭਾਵਰਾ ਨੇ ਦੱਸਿਆ ਕਿ ਇਹ ਬਰਾਮਦਗੀ ਗੁਰਦਾਸਪੁਰ ਦੇ ਪਿੰਡ ਲਖਨਪਾਲ ਦੇ ਰਹਿਣ ਵਾਲੇ ਦੋਸ਼ੀ ਅਮਨਦੀਪ ਕੁਮਾਰ ਉਰਫ਼ ਮੰਤਰੀ ਦੇ ਇਕਬਾਲੀਆ ਬਿਆਨ `ਤੇ ਕੀਤੀ ਗਈ ਹੈ, ਜੋ ਕਿ ਪਠਾਨਕੋਟ ਵਿੱਚ ਹਾਲ ਹੀ ਵਿੱਚ ਵਾਪਰੇ ਗ੍ਰੇਨੇਡ ਹਮਲਿਆਂ ਦੀਆਂ ਦੋ ਘਟਨਾਵਾਂ ਦਾ ਮੁੱਖ ਮੁਲਜ਼ਮ ਹੈ।

ਜਿਕਰਯੋਗ ਹੈ ਕਿ, ਅਮਨਦੀਪ ਉਰਫ ਮੰਤਰੀ ਸੋਮਵਾਰ ਨੂੰ ਐਸਬੀਐਸ ਨਗਰ ਪੁਲਿਸ ਦੁਆਰਾ ਗ੍ਰਿਫਤਾਰ ਕੀਤੇ ਆਈਐਸਵਾਈਐਫ ਦੇ ਛੇ ਕਾਰਕੁੰਨਾਂ ਵਿੱਚੋਂ ਇੱਕ ਸੀ, ਜਿਨ੍ਹਾਂ ਨੇ ਪਠਾਨਕੋਟ ਆਰਮੀ ਕੈਂਪ ਸਮੇਤ ਪਠਾਨਕੋਟ ਵਿੱਚ ਦੋ ਗ੍ਰਨੇਡ ਹਮਲੇ ਕਰਨ ਦੀ ਗੱਲ ਕਬੂਲੀ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹੈਂਡ ਗਰਨੇਡ (86 ਪੀ), ਇੱਕ ਪਿਸਤੌਲ (9 ਐਮਐਮ), ਇੱਕ ਰਾਈਫਲ (.30 ਬੋਰ) ਦੇ ਨਾਲ-ਨਾਲ ਜਿੰਦਾ ਕਾਰਤੂਸ ਅਤੇ ਮੈਗਜ਼ੀਨ ਵੀ ਬਰਾਮਦ ਕੀਤੇ ਸਨ।

ਐਸਐਸਪੀ ਐਸਬੀਐਸ ਨਗਰ ਕੰਵਰਦੀਪ ਕੌਰ ਨੇ ਦੱਸਿਆ ਕਿ ਅਮਨਦੀਪ ਦੇ ਖੁਲਾਸੇ ਤੋਂ ਬਾਅਦ, ਉਨ੍ਹਾਂ ਨੇ ਤੁਰੰਤ ਗੁਰਦਾਸਪੁਰ ਜਿਲ੍ਹੇ ਵਿੱਚ ਟੀਮਾਂ ਭੇਜੀਆਂ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ , ਜਿਸ ਦੀ ਵਰਤੋਂ ਅਮਨਦੀਪ ਅਨੁਸਾਰ ਆਈਈਡੀ ਬਣਾਉਣ ਲਈ ਕੀਤੀ ਜਾਣੀ ਸੀ।

ਉਨ੍ਹਾਂ ਦੱਸਿਆ ਕਿ ਇਹ ਖੇਪ ਆਈ.ਐਸ.ਵਾਈ.ਐਫ (ਰੋਡੇ) ਦੇ ਸਵੈ-ਘੋਸ਼ਿਤ ਚੀਫ਼ ਲਖਬੀਰ ਸਿੰਘ ਰੋਡੇ, ਜੋ ਮੌਜੂਦਾ ਸਮੇਂ ਪਾਕਿਸਤਾਨ ਵਿੱਚ ਰਹਿ ਰਿਹਾ ਹੈ, ਵੱਲੋਂ ਅਮਨਦੀਪ ਨੂੰ ਆਪਣੇ ਸਾਥੀ ਅਤੇ ਇਸ ਦਹਿਸ਼ਤੀ ਮਾਡਿਊਲ ਦੇ ਹੈਂਡਲਰ ਸੁਖਪ੍ਰੀਤ ਸਿੰਘ ਉਰਫ਼ ਸੁੱਖ ਵਾਸੀ ਪਿੰਡ ਖਰਲ, ਦੀਨਾਨਗਰ ਰਾਹੀਂ ਮੁਹੱਈਆ ਕਰਵਾਈ ਗਈ ਸੀ।

ਜਿਕਰਯੋਗ ਹੈ ਕਿ, ਜੂਨ-ਜੁਲਾਈ, 2021 ਤੋਂ ਬਾਅਦ ਦੇ ਸਮੇਂ ਦੌਰਾਨ ਲਖਬੀਰ ਰੋਡੇ ਨੇ ਪੰਜਾਬ ਅਤੇ ਹੋਰ ਦੇਸ਼ਾਂ ਵਿੱਚ ਆਪਣੇ ਨੈੱਟਵਰਕ ਰਾਹੀਂ ਅੱਤਵਾਦੀ ਮਾਡਿਊਲਾਂ ਦੀ ਇੱਕ ਲੜੀ ਨੂੰ ਚਲਾਉਣ ਵਿੱਚ ਪ੍ਰਮੁੱਖਤਾ ਨਾਲ ਕੰਮ ਕੀਤਾ ਹੈ। ਵੱਡੀ ਗਿਣਤੀ ਵਿੱਚ ਅੱਤਵਾਦੀ ਹਾਰਡਵੇਅਰ ਜਿਸ ਵਿੱਚ ਆਰਡੀਐਕਸ, ਟਿਫਿਨ ਆਈਈਡੀ, ਆਈਈਡੀ ਬਣਾਉਣ ਲਈ ਸਬੰਧਤ ਵਿਸਫੋਟਕ ਸਮੱਗਰੀ, ਹੈਂਡ ਗ੍ਰਨੇਡ, ਫਾਇਰ ਆਰਮਜ਼ ਅਤੇ ਨਸ਼ੀਲੇ ਪਦਾਰਥ ਵੀ ਸ਼ਾਮਲ ਹਨ, ਮੁੱਖ ਤੌਰ `ਤੇ ਡਰੋਨਾਂ ਰਾਹੀਂ ਅਤੇ ਸਰਹੱਦ ਪਾਰ ਤਸਕਰਾਂ ਦੇ ਆਪਣੇ ਨੈੱਟਵਰਕ ਦੀ ਸਹਾਇਤਾ ਨਾਲ ਅੰਤਰਰਾਸ਼ਟਰੀ ਸਰਹੱਦ ਦੇ ਪਾਰ ਭੇਜੇ ਗਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...