- Advertisement -
ਯੈੱਸ ਪੰਜਾਬ
ਸੈਕਰਾਮੈਂਟੋ, 23 ਮਈ, 2022 (ਹੁਸਨ ਲੜੋਆ ਬੰਗਾ)
ਗੋਸ਼ਨ,ਇੰਡਿਆਨਾ ਵਿਚ ਗੋਲੀਆਂ ਮਾਰ ਕੇ ਦੋ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ ਤੇ 3 ਔਰਤਾਂ ਨੂੰ ਜ਼ਖਮੀ ਕਰ ਦਿੱਤਾ। ਗੋਸ਼ਨ ਪੁਲਿਸ ਨੇ ਜਾਰੀ ਪ੍ਰੈਸ ਰਲੀਜ ਵਿਚ ਕਿਹਾ ਹੈ ਕਿ ਇਕ ਘਰ ਵਿਚ ਹੋਈ ਗੋਲੀਬਾਰੀ ਦੀ ਘਟਨਾ ਅਚਾਨਕ ਨਹੀਂ ਵਾਪਰੀ ਬਲਕਿ ਇਸ ਘਟਨਾ ਨੂੰ ਗਿਣਮਿਥ ਕੇ ਅੰਜਾਮ ਦਿੱਤਾ ਗਿਆ ਹੈ।
ਪੁਲਿਸ ਅਨੁਸਾਰ ਗੋਲੀਬਾਰੀ ਵਿਚ 3 ਔਰਤਾਂ ਸਮੇਤ 5 ਜਣੇ ਗੰਭੀਰ ਜ਼ਖਮੀ ਹੋਏ ਸਨ ਜਿਨਾਂ ਵਿਚੋਂ ਦੋ ਮਰਦ ਦਮ ਤੋੜ ਗਏ ਜਦ ਕਿ ਔਰਤਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਉਹ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਹੈ ਤੇ ਇਸ ਮਾਮਲੇ ਵਿਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -