Saturday, April 27, 2024

ਵਾਹਿਗੁਰੂ

spot_img
spot_img

ਇੰਦੌਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ’ਤੇ ਤਸਵੀਰ ਲਗਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ, ਪੜਤਾਲ ਦੇ ਆਦੇਸ਼

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 20 ਮਈ, 2022 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੰਦੌਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅੰਦਰ ਤਸਵੀਰ ਲਗਾਉਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪੜਤਾਲ ਦੇ ਆਦੇਸ਼ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪਰੋਕਤ ਮਾਮਲਾ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਰਾਹੀਂ ਸਾਹਮਣੇ ਆਇਆ ਹੈ, ਜਿਸ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਪੜਤਾਲ ਲਈ ਪ੍ਰਚਾਰਕ ਭਾਈ ਭੁਪਿੰਦਰ ਸਿੰਘ ਦੀ ਡਿਊਟੀ ਲਗਾਈ ਗਈ ਸੀ, ਜਿਨ੍ਹਾਂ ਵੱਲੋਂ ਦਿੱਤੀ ਮੁੱਢਲੀ ਜਾਣਕਾਰੀ ਅਨੁਸਾਰ ਇੰਦੌਰ ਦੇ ਨਜ਼ਦੀਕ ਗੁਰਦੁਆਰਾ ਬੇਟਮਾ ਸਾਹਿਬ ਵਿਖੇ ਹਿੰਦੀ ਭਾਸ਼ਾ ਵਿਚ ਛਪੇ ਸ੍ਰੀ ਸੁਖਮਨੀ ਸਾਹਿਬ ਦੇ ਇਕ ਗੁਟਕਾ ਸਾਹਿਬ ਵਿਚ ਕਿਸੇ ਸਿੰਧੀ ਪਰਿਵਾਰ ਵੱਲੋਂ ਆਪਣੇ ਚਲਾਣਾ ਕਰ ਗਏ ਪਰਿਵਾਰਕ ਮੈਂਬਰ ਦੀ ਤਸਵੀਰ ਲਗਾਈ ਹੈ, ਜਿਸ ਨਾਲ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

ਸ. ਰਮਦਾਸ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਪੁੱਜੀ ਟੀਮ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕਰ ਰਹੀ ਹੈ, ਤਾਂ ਜੋ ਦੋਸ਼ੀ ਵਿਅਕਤੀ ਦਾ ਪਤਾ ਲਗਾ ਕੇ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...