Friday, April 19, 2024

ਵਾਹਿਗੁਰੂ

spot_img
spot_img

ਇੱਕ ਲੱਖ ਰੁਪਏ ਤੋਂ ਵੱਧ ਨਕਦੀ ਲੈ ਕੇ ਜਾਣ ਸਮੇਂ ਉਸ ਨਾਲ ਸੰਬੰਧਿਤ ਕਾਗਜ਼ਾਤ ਹੋਣੇ ਲਾਜ਼ਮੀ: ਮਾਧਵੀ ਕਟਾਰੀਆ

- Advertisement -

ਯੈੱਸ ਪੰਜਾਬ
ਮਲੇਰਕੋਟਲਾ, 19 ਜਨਵਰੀ, 2022 –
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਮਾਧਵੀ ਕਟਾਰੀਆਂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਸਬੰਧੀ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ, ਜਿਸ ਤਹਿਤ ਫਲਾਇੰਗ ਸਕੁਐਡਜ਼ ਸਮੇਤ ਵੱਖ-ਵੱਖ ਟੀਮਾਂ 24 ਘੰਟੇ ਮੁਸਤੈਦੀ ਨਾਲ ਕਾਰਜਸ਼ੀਲ ਹਨ । ਜ਼ਿਲ੍ਹੇ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਜੇਕਰ ਕੋਈ ਵੀ ਨਾਗਰਿਕ 01 ਲੱਖ ਰੁਪਏ ਤੋਂ ਵੱਧ ਕੈਸ਼ ਲੈ ਕੇ ਜਾ ਰਿਹਾ ਹੈ ਤਾਂ ਉਹ ਆਪਣੇ ਨਾਲ ਉਹ ਸਾਰੇ ਕਾਗ਼ਜ਼ਾਤ ਲੈ ਕੇ ਜਾਵੇ, ਜਿਨ੍ਹਾਂ ਤੋਂ ਇਹ ਪਤਾ ਲੱਗ ਸਕੇ ਕਿ ਉਸ ਵਿਅਕਤੀ ਨੇ ਉਹ ਪੈਸੇ ਕਿੱਥੋਂ ਕਢਵਾਏ ਹਨ ਤੇ ਕਿੱਥੇ ਲੈ ਕੇ ਜਾਣੇ ਹਨ ਅਤੇ ਪੈਸਾ ਪੂਰਾ ਬਿਉਰਾ ਕੋਲ ਹੋਣਾ ਚਾਹੀਦਾ ਹੈ ਤਾਂ ਜੋ ਉਸ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਜੇਕਰ ਨਾਗਰਿਕ ਬਿਉਰਾ ਪੇਸ਼ ਕਰਨ ਵਿੱਚ ਅਸਫਲ ਰਹਿੰਦਾ ਹੈ ਤਾਂ ਉਸ ਦਾ ਕੈਸ਼ ਜ਼ਬਤ ਕਰ ਲਿਆ ਜਾਵੇਗਾ ਤੇ ਅਜਿਹੇ ਮਾਮਲਿਆਂ ਸਬੰਧੀ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਪੂਰਨ ਪੜਤਾਲ ਉਪਰੰਤ ਹੀ ਉਹ ਨਕਦੀ ਛੱਡੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਕਦ ਰਾਸ਼ੀ ਸਬੰਧੀ ਉਪਰੋਕਤ ਪੱਖ ਨੂੰ ਧਿਆਨ ਵਿੱਚ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਬੈਂਕਾਂ ਸਬੰਧੀ ਕੈਸ਼ ਲੈ ਕੇ ਜਾਣ ਵਾਲੀਆਂ ਕੈਸ਼ ਵੈਨਾਂ ਸਬੰਧੀ ਸਾਰੇ ਲੋੜੀਂਦੇ ਕਾਗ਼ਜ਼ਾਤ ਹੋਣੇ ਵੀ ਲਾਜ਼ਮੀ ਹਨ।

ਸ੍ਰੀਮਤੀ ਕਟਾਰੀਆ ਨੇ ਵਿਧਾਨ ਸਭਾ ਚੋਣਾਂ ਸਬੰਧੀ ਕਾਰਜਸ਼ੀਲ ਟੀਮਾਂ ਨੂੰ ਕਿਹਾ ਕਿ ਉਹ ਨਿਯਮਤ ਤੌਰ ਉੱਤੇ ਆਪਣੀਆਂ ਰਿਪੋਰਟਾਂ ਸਬੰਧੀ ਅਧਿਕਾਰੀਆਂ ਨੂੰ ਭੇਜਣੀਆਂ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਚੋਣ ਡਿਊਟੀ ਦੇਣ ਵਾਲੇ ਮੁਲਾਜ਼ਮਾਂ ਨੂੰ ਕੋਵਿਡ ਵਾਰੀਅਰ ਐਲਾਨਿਆ ਗਿਆ ਹੈ। ਚੋਣ ਡਿਊਟੀ ਦੇਣ ਵਾਲੇ ਮੁਲਾਜ਼ਮ ਕੋਵਿਡ ਦੀ ਬੁਸਟਰ ਡੋਜ਼ ਲਗਾਵਾਂ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...