Friday, March 29, 2024

ਵਾਹਿਗੁਰੂ

spot_img
spot_img

ਈਕੋ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ ਥਾਨਾ ਨੇਚਰ ਰਿਟਰੀਟ: ਸਪੀਕਰ ਕੁਲਤਾਰ ਸਿੰਘ ਸੰਧਵਾਂ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 24 ਮਈ, 2022 –
ਪੰਜਾਬ ਵਿਧਾਨ ਸਭਾ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਥਾਨਾ ਵਿਖੇ ਬਣੇ ਥਾਨਾ ਨੇਚਰ ਰਿਟਰੀਟ ਅਤੇ ਜੰਗਲ ਸਫ਼ਾਰੀ ਪ੍ਰੋਜੈਕਟ ਦੌਰਾ ਕੀਤਾ ਅਤੇ ਪ੍ਰੋਜੈਕਟ ਵਿਚ ਮੌਜੂਦ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਹਲਕਾ ਵਿਧਾਇਕ ਟਾਂਡਾ ਸ੍ਰੀ ਜਸਵੀਰ ਸਿੰਘ ਗਿੱਲ, ਹਲਕਾ ਵਿਧਾਇਕ ਗੜ੍ਹਸ਼ੰਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਹਲਕਾ ਵਿਧਾਇਕ ਦਸੂਹਾ ਸ੍ਰੀ ਕਰਮਬੀਰ ਸਿੰਘ ਘੁੰਮਣ, ਕੰਜ਼ਰਵੇਟਰ ਫੋਰੈਸਟ ਡਾ. ਸੰਜੀਵ ਤਿਵਾੜੀ, ਡੀ.ਐਫ.ਓ. ਸ੍ਰੀ ਅਮਨੀਤ ਸਿੰਘ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

ਇਸ ਮੌਕੇ ਪੰਜਾਬ ਵਿਧਾਨ ਸਭਾ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਥਾਨਾ ਪਿੰਡ ਵਿਚ ਜੰਗਲਾਤ ਵਿਭਾਗ ਵਲੋਂ ਸਥਾਪਿਤ ਕੀਤਾ ਗਿਆ ਥਾਨਾ ਨੇਚਰ ਰਿਟਰੀਟ ਅਤੇ ਜੰਗਲ ਸਫ਼ਾਰੀ ਪ੍ਰੋਜੈਕਟ ਸੂਬੇ ਵਿਚ ਈਕੋ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ ਇਕ ਚਾਨਣ ਮੁਨਾਰਾ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਅਜਿਹੇ ਈਕੋ ਟੂਰਿਜ਼ਮ ਸਪਾਟ ਦਾ ਆਨੰਦ ਮਾਨਣ ਲਈ ਦੇਸ਼-ਵਿਦੇਸ਼ ਦੇ ਨਾਲ-ਨਾਲ ਪੰਜਾਬ ਤੋਂ ਵੀ ਵੱਡੀ ਗਿਣਤੀ ਵਿਚ ਸੈਲਾਨੀ ਦੇਸ਼ ਦੇ ਹੋਰਨਾਂ ਸੂਬਿਆਂ ਵੱਲ ਰੁਖ ਕਰਦੇ ਹਨ। ਹੁਣ ਇਸ ਪ੍ਰੋਜੈਕਟ ਦੀ ਸਥਾਪਨਾ ਨਾਲ ਜਿਥੇ ਪੰਜਾਬ ਵਾਸੀਆਂ ਨੂੰ ਈਕੋ ਟੂਰਿਜ਼ਮ ਦਾ ਲਾਭ ਮਿਲੇਗਾ, ਉਥੇ ਦੇਸ਼ਾਂ-ਵਿਦੇਸ਼ਾਂ ਤੋਂ ਈਕੋ ਟੂਰਿਜ਼ਮ ਲਈ ਆਉਣ ਵਾਲਿਆਂ ਲਈ ਵੀ ਇਹ ਖਿੱਚ ਦਾ ਕੇਂਦਰ ਬਣੇਗਾ।

ਇਸ ਨਾਲ ਜਿਥੇ ਪੰਜਾਬ ਵਿਚ ਸੈਰ-ਸਪਾਟੇ ਨੂੰ ਬੜ੍ਹਾਵਾ ਮਿਲੇਗਾ, ਉਸ ਦੇ ਨਾਲ ਹੀ ਇਹ ਸੂਬੇ ਦੀ ਆਰਥਿਕਤਾ ਲਈ ਵੀ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਵਿਚ ਆਪਣੇ ਕਿਸਮ ਦੇ ਅਨੋਖੇ 3 ਲੇਕ ਫੇਸਿੰਗ ਈਕੋ ਟੈਂਟ ਸਥਾਪਿਤ ਕੀਤੇ ਗਏ ਹਨ, ਜਿਥੇ ਈਕੋ ਟੂਰਿਜ਼ਮ ਦੇ ਸ਼ੌਕੀਨ ਜੰਗਲ ਵਿਚ ਸਾਰੀਆਂ ਸਹੂਲਤਾਂ ਦੇ ਨਾਲ ਕੁਦਰਤੀ ਮਾਹੌਲ ਵਿਚ ਰਾਤ ਗੁਜ਼ਾਰਨ ਦਾ ਆਨੰਦ ਮਾਣ ਸਕਦੇ ਹਨ। ਅਜਿਹੀ ਸੁਵਿਧਾ ਪਹਿਲਾਂ ਦੇਸ਼ ਦੇ ਕੁਝ ਇਕ ਹੀ ਰਾਜਾਂ ਵਿਚ ਮੌਜੂਦ ਹੈ, ਜਿਥੇ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੇ ਸੈਲਾਨੀਆਂ ਦਾ ਤਾਂਤਾ ਲੱਗਿਆ ਰਹਿੰਦਾ ਹੈ।

ਪੰਜਾਬ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਸੈਰ-ਸਪਾਟੇ ਦੀਆਂ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਲਈ ਗੰਭੀਰ ਹੈ ਅਤੇ ਇਸ ਲਈ ਸੂਬੇ ਭਰ ਵਿਚ ਨਵੇਂ ਟੂਰਿਸਟ ਸਪਾਟ ਤਿਆਰ ਕਰਨ ਦੀ ਦਿਸ਼ਾ ਵਿਚ ਅੱਗੇ ਵਧਿਆ ਜਾ ਰਿਹਾ ਹੈ ਅਤੇ ਥਾਨਾ ਨੇਚਰ ਰਿਟਰੀਟ ਅਤੇ ਜੰਗਲ ਸਫ਼ਾਰੀ ਪ੍ਰੋਜੈਕਟ ਰਾਹੀਂ ਇਸ ਦਿਸ਼ਾ ਵਿਚ ਇਕ ਵੱਡੀ ਪੁਲਾਂਘ ਪੁੱਟੀ ਗਈ ਹੈ।

ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੇ ਧਿਆਨ ਵਿਚ ਵੀ ਇਹ ਪ੍ਰੋਜੈਕਟ ਲਿਆਉਣਗੇ ਅਤੇ ਉਨ੍ਹਾਂ ਨੂੰ ਬੇਨਤੀ ਕਰਨਗੇ ਕਿ ਉਹ ਨਿੱਜੀ ਤੌਰ ’ਤੇ ਇਸ ਪ੍ਰੋਜੈਕਟ ਦਾ ਦੌਰਾ ਕਰਨ, ਤਾਂ ਜੋ ਅਜਿਹੇ ਪ੍ਰੋਜੈਕਟਾਂ ਨੂੰ ਹੋਰ ਅੱਗੇ ਵਧਾਇਆ ਜਾ ਸਕੇ। ਸ੍ਰੀ ਸੰਧਵਾਂ ਨੇ ਹਲਕਾ ਵਿਧਾਇਕਾਂ ਸਮੇਤ ਇਸ ਮੌਕੇ ਇਸ ਪ੍ਰੋਜੈਕਟ ਤਹਿਤ ਚਲਾਈ ਜਾ ਰਹੀ ਜੰਗਲ ਸਫ਼ਾਰੀ ਦਾ ਵੀ ਆਨੰਦ ਮਾਣਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...