Saturday, April 20, 2024

ਵਾਹਿਗੁਰੂ

spot_img
spot_img

ਈਕੋ ਫਰੈਂਡਲੀ ਟੂਰਿਜ਼ਮ ਸਪੌਟ ਵਜੋਂ ਉਭਰੇਗਾ ਹੁਸ਼ਿਆਰਪੁਰ: ਕਟਾਰੂਚੱਕ ਨੇ ਨਵੀਨੀਕਰਨ ਕੀਤੇ ਗਏ ਚੌਹਾਲ ਵਣ ਵਿਸ਼ਰਾਮ ਘਰ ਦਾ ਕੀਤਾ ਉਦਘਾਟਨ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 26 ਜਨਵਰੀ, 2023:
ਜੰਗਲਾਤ ਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਈਕੋ ਫਰੈਂਡਲੀ ਟੂਰਿਜ਼ਮ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਥਾਨਾ ਡੈਮ ਵਿਚ ਸਥਾਪਿਤ ਥਾਨਾ ਨੇਚਰ ਰੀਟਰੀਟ ਅਤੇ ਜੰਗਲ ਸਫਾਰੀ ਤੋਂ ਇਸ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਹੁਣ ਹੁਸ਼ਿਆਰਪੁਰ ਦੀਆਂ ਹੋਰਨਾਂ ਥਾਵਾਂ ’ਤੇ ਵੀ ਇਸੇ ਤਰ੍ਹਾਂ ਦੀ ਪਹਿਲ ਕੀਤੀ ਜਾ ਰਹੀ ਹੈ। ਉਹ ਅੱਜ ਨਵੀਨੀਕਰਨ ਕੀਤੇ ਗਏ ਚੌਹਾਲ ਵਿਸ਼ਰਾਮ ਘਰ ਦਾ ਉਦਘਾਟਨ ਕਰਨ ਉਪਰੰਤ ਨੇਚਰ ਅਵੇਅਰਨੈਸ ਕੈਂਪ ਸਾਈਟ ਅਤੇ ਤੱਖਣੀ ਵਾਈਲਡ ਲਾਈਫ ਸੈਂਚੁਰੀ ਦਾ ਦੌਰਾ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ, ਪ੍ਰਧਾਨ ਮੁੱਖ ਵਣ ਪਾਲ ਆਰ.ਕੇ. ਮਿਸ਼ਰਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਾਲਾ, ਹਰਵਿੰਦਰ ਸਿੰਘ ਬਖਸ਼ੀ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਅਤੇ ਵਣ ਪਾਲ ਨਾਰਥ ਸਰਕਲ ਡਾ. ਸੰਜੀਵ ਕੁਮਾਰ ਤਿਵਾੜੀ ਵੀ ਮੌਜੂਦ ਸਨ।

ਵਣ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਚੌਹਾਲ ਡੈਮ ਨੂੰ ਈਕ ਫਰੈਂਡਲੀ ਟੂਰਿਸਟ ਸਪਾਟ ਦੇ ਤੌਰ ’ਤੇ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ-ਜਿਥੇ ਨੇਚਰ ਅਵੇਅਰਨੈਸ ਕੈਂਪ ਬਣਾ ਕੇ ਈਕ ਫਰੈਂਡਲੀ ਹੱਟਸ ਤਿਆਰ ਕੀਤੀ ਜਾਵੇਗੀ, ਉਥੇ ਜੰਗਲ ਸਫ਼ਾਰੀ ਲਈ ਨੇਚਰ ਟਰੇਲ ਟਰੈਕ ਵੀ ਤਿਆਰ ਕੀਤਾ ਜਾਵੇਗਾ, ਤਾਂ ਜੋ ਨਾ ਸਿਰਫ਼ ਜ਼ਿਲ੍ਹੇ ਬਲਕਿ ਹੋਰ ਜ਼ਿਲਿ੍ਹਆਂ ਦੇ ਲੋਕ ਵੀ ਇਸ ਸੁੰਦਰ ਸਥਾਨ ਦਾ ਆਨੰਦ ਲੈ ਸਕਣ।

ਇਸ ਦੌਰਾਨ ਤੱਖਣੀ ਵਾਈਲਡ ਲਾਈਫ ਸੈਂਚੁਰੀ ਦਾ ਦੌਰਾ ਕਰਦੇ ਹੋਏ ਵਣ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜੰਗਲੀ ਜੀਵਾਂ ਪ੍ਰਤੀ ਜਾਗਰੂਕ ਕਰਨ ਲਈ ਤੱਖਣੀ ਵਾਈਲਡ ਲਾਈਫ ਸੈਂਚੁਰੀ ਵਿਚ ਵੀ ਸੈਰ ਸਪਾਟੇ ਨੂੰ ਬੜਾਵਾ ਦੇਣ ਵਾਲੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਵਿਚ ਜੰਗਲ ਸਫ਼ਾਰੀ ਮੁੱਖ ਹੈ।

ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਵਣ ਵਿਭਾਗ ਸੈਰ ਸਪਾਟੇ ਨੂੰ ਬੜਾਵਾ ਦੇਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸੈਰ ਸਪਾਟੇ ਦੀ ਦ੍ਰਿਸ਼ਟੀ ਵਿਚ ਤੱਖਣੀ ਵਾਈਲਡ ਲਾਈਫ ਸੈਂਚੁਰੀ ਵਿਚ ਵੀ ਦੂਰ-ਦੁਰਾਡੇ ਤੋਂ ਸੈਲਾਨੀ ਆਉਣਗੇ। ਇਸ ਮੌਕੇ ਡੀ.ਐਫ.ਓ ਹੁਸ਼ਿਆਰਜਪੁਰ ਅਮਨੀਤ ਸਿੰਘ, ਡੀ.ਐਫ.ਓ ਵਾਈਲਡ ਲਾਈਫ ਰਾਜੇਸ਼ ਮਹਾਜਨ, ਰੇਂਜ ਅਫ਼ਸਰ ਜਤਿੰਦਰ ਰਾਣਾ, ਸੰਜੀਵ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...