Tuesday, April 16, 2024

ਵਾਹਿਗੁਰੂ

spot_img
spot_img

ਈਟੀਟੀ ਯੂਨੀਅਨ ਦੇ ਆਗੂਆਂ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ 6635 ਅਸਾਮੀਆਂ ਕੱਢਣ ਲਈ ਕੀਤਾ ਧੰਨਵਾਦ

- Advertisement -

ਯੈੱਸ ਪੰਜਾਬ
ਪਟਿਆਲਾ, 2 ਅਗਸਤ, 2021 –
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿੱਖਿਆ ਵਿਭਾਗ ਸਮੇਤ ਸਰਕਾਰ ਦੇ ਹੋਰਨਾਂ ਵਿਭਾਗਾਂ ਵਿੱਚ ਵੱਡੇ ਪੱਧਰ ‘ਤੇ ਭਰਤੀ ਪ੍ਰਕਿਰਿਆ ਜਾਰੀ ਹੈ।

ਉਨ੍ਹਾਂ ਅੱਜ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ 6635 ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ ਅਤੇ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕੀਤੀ ਜਾਵੇਗੀ। ਇਸ ਮੌਕੇ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਵੱਲੋਂ 6635 ਅਸਾਮੀਆਂ ਕੱਢਣ ਲਈ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਧੰਨਵਾਦ ਕੀਤਾ ਗਿਆ।

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਸਮੇਤ ਸਰਕਾਰ ਦੇ ਹੋਰਨਾਂ ਵਿਭਾਗਾਂ ਵਿੱਚ ਵੀ ਭਰਤੀ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਈਟੀਟੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਅੱਜ ਸਰਕਟ ਹਾਊਸ ਪਟਿਆਲਾ ਵਿਖੇ ਗੱਲਬਾਤ ਕਰਦਿਆ ਕਿਹਾ ਕਿ ਹਰੇਕ ਮਸਲੇ ਦਾ ਹੱਲ ਆਪਸੀ ਗੱਲਬਾਤ ਨਾਲ ਸੰਭਵ ਹੈ ਅਤੇ ਸਰਕਾਰ ਵੱਲੋਂ ਲਗਾਤਾਰ ਯੂਨੀਅਨ ਨਾਲ ਗੱਲਬਾਤ ਦਾ ਦੌਰਾ ਜਾਰੀ ਰੱਖਿਆ ਗਿਆ ਜਿਸ ਦੇ ਨਤੀਜੇ ਵੀ ਸਾਰਥਕ ਆਏ ਹਨ।

ਉਨ੍ਹਾਂ ਬੇਰੋਜ਼ਗਾਰ ਈਟੀਟੀ ਪਾਸ ਨੌਜਵਾਨਾਂ ਨੂੰ ਨਵੀਆਂ ਆਈਆਂ ਅਸਾਮੀਆਂ ਲਈ ਟੈਸਟ ਦੀ ਤਿਆਰੀ ਕਰਨ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਕੀਤੀ ਜਾਵੇਗੀ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਈਆਂ ਹੋਰ ਮੰਗਾਂ ਸਬੰਧੀ ਵੀ ਸਕਰਾਤਮਕ ਰੁੱਖ ਅਪਣਾਉਦਿਆ ਕਿਹਾ ਕਿ ਜੋ ਵੀ ਨਿਯਮਾਂ ਅਨੁਸਾਰ ਕੀਤਾ ਜਾ ਸਕਦਾ ਹੈ ਉਸ ਵੱਲ ਪੂਰਾ ਧਿਆਨ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ 135 ਦਿਨਾਂ ਤੱਕ ਹੜਤਾਲ ‘ਤੇ ਬੈਠੇ ਰਹੇ ਸੁਰਿੰਦਰ ਪਾਲ ਨੇ ਸਿੱਖਿਆ ਮੰਤਰੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇੰਨੀ ਵੱਡੀ ਪੱਧਰ ‘ਤੇ ਕੱਢੀਆਂ ਗਈਆਂ ਇਹ ਅਸਾਮੀਆਂ ਬੇਰੋਜ਼ਗਾਰ ਨੌਜਵਾਨਾਂ ਲਈ ਆਸ ਦੀ ਨਵੀਂ ਕਿਰਨ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸਐਸਪੀ ਡਾ: ਸੰਦੀਪ ਗਰਗ, ਐਸਪੀ (ਸਿਟੀ) ਵਰੁਣ ਸ਼ਰਮਾ, ਐਸਡੀਐਮ ਪਟਿਆਲਾ ਚਰਨਜੀਤ ਸਿੰਘ ਅਤੇ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਸਿੰਘ ਜ਼ੀਰਾ, ਜਰਨੈਲ ਸਿੰਘ ਨਾਗਰਾ, ਰਾਜ ਸੁਖਵਿੰਦਰ ਸਿੰਘ, ਸੁਰਿੰਦਰਪਾਲ, ਸ਼ੁਲਿੰਦਰ ਕੰਬੋਜ, ਕੁਲਦੀਪ ਖੋਖਰ ਤੇ ਸੁਖਜੀਤ ਸਿੰਘ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...