Thursday, March 28, 2024

ਵਾਹਿਗੁਰੂ

spot_img
spot_img

ਈ.ਡੀ. ਮਾਈਨਿੰਗ ਵੱਲੋਂ ਗੈਰ-ਕਾਨੂੰਨੀ ਰੇਤ ਮਾਫ਼ੀਆ ਖ਼ਿਲਾਫ਼ ਵੱਡੀ ਕਾਰਵਾਈ, ਨਾਜਾਇਜ਼ ਹਥਿਆਰਾਂ ਸਣੇ ਇਕ ਕਾਬੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਖੰਨਾ, 9 ਅਪ੍ਰੈਲ, 2021 –
ਗੈਰਕਾਨੂੰਨੀ ਖਣਨ ਗਤੀਵਿਧੀਆ ਨਾਲ ਵਾਤਾਵਰਣ ਅਤੇ ਸੂਬੇ ਦੇ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਰੇਤ ਮਾਫ਼ੀਆ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਇਨਫੋਰਸਮੈਂਟ ਡਾਇਰੈਕਟਰ (ਮਾਈਨਿੰਗ) ਆਰ.ਐਨ. ਢੋਕੇ ਦੇ ਦਿਸ਼ਾ ਨਿਰਦੇਸ਼ਾਂ ‘ਤੇ ਖੰਨਾ ਪੁਲਿਸ ਨੇ ਸਤਲੁਜ ਦਰਿਆ ਦੇ ਆਸ-ਪਾਸ ਗੈਰ ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਸਮਰਾਲਾ ਨਿਵਾਸੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮ ਦੀ ਪਛਾਣ ਗੁਰਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਭੌਰਲਾ ਤਹਿਸੀਲ਼ ਸਮਰਾਲਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ ਅਤੇ ਪੁਲਿਸ ਨੇ ਉਸ ਪਾਸੋਂ 4 ਗੈਰਕਾਨੂੰਨੀ ਦੇਸੀ ਹਥਿਆਰਾਂ ਅਤੇ ਸਵਿਫਟ ਡਿਜ਼ਾਇਰ ਕਾਰ (ਡੀ.ਐੱਲ-1-ਜੈੱਡ.ਏ-0673) ਬਰਾਮਦ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇਨਫੋਰਸਮੈਂਟ ਡਾਇਰੈਕਟਰ (ਮਾਈਨਿੰਗ) ਆਰ. ਐਨ. ਢੋਕੇ ਨੇ ਦੱਸਿਆ ਕਿ ਉਨ੍ਹਾਂ ਨੂੰ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਰਾਹੋਂ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿੱਚ ਕੁਝ ਗਲ਼ਤ ਅਨਸਰਾਂ ਦੇ ਸ਼ਾਮਲ ਹੋਣ ਬਾਰੇ ਸੂਹ ਮਿਲੀ ਜਿਸ ਤੋਂ ਬਾਅਦ ਉਲੰਘਣਾ ਕਰਨ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕਰਨ ਹਿੱਤ ਇਹ ਜਾਣਕਾਰੀ ਐਸਐਸਪੀ ਖੰਨਾ ਸ੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ ਨਾਲ ਸਾਂਝੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਮਿਲੀ ਸੂਹ ‘ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਐਸਐਸਪੀ ਨੇ ਇੰਸਪੈਕਟਰ ਰਾਜੇਸ਼ ਠਾਕੁਰ ਐਸਐਚਓ, ਮਾਛੀਵਾੜਾ ਸਾਹਿਬ ਦੀ ਅਗਵਾਈ ਵਿਚ ਇਕ ਟੀਮ ਬਣਾਈ ਜਿਸ ਨੇ ਪੁਲਿਸ ਪਾਰਟੀ ਨਾਲ ਮਿਲ ਕੇ ਰਾਹੋਂ ਨਦੀ ਪੁਲ, ਮਾਛੀਵਾੜਾ ਸਾਹਿਬ ਨੇੜੇ ਪੁਲਿਸ ਚੈਕਿੰਗ ਸ਼ੁਰੂ ਕੀਤੀ ਅਤੇ ਗੁਰਿੰਦਰ ਸਿੰਘ ਨੂੰ ਨਾਜਾਇਜ਼ ਹਥਿਆਰਾਂ ਅਤੇ ਕਾਰ ਸਮੇਤ ਕਾਬੂ ਕਰ ਲਿਆ।

ਉਹਨਾਂ ਅੱਗੇ ਦੱਸਿਆ ਕਿ ਉਸ ਕੋਲੋਂ 02 ਪਿਸਤੌਲ .32 ਬੋਰ, 02 ਮੈਗਜ਼ੀਨ, 10 ਜ਼ਿੰਦਾ ਕਾਰਤੂਸ ਅਤੇ 02 ਪਿਸਤੌਲ .315 ਬੋਰ, 02 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਉਹਨਾਂ ਅੱਗੇ ਦੱਸਿਆ ਕਿ ਗੁਰਿੰਦਰ ਆਪਣੇ ਸਾਥੀਆਂ ਸਮੇਤ ਰਾਹੋਂ ਖੇਤਰ ਵਿੱਚ ਚੱਲ ਰਹੇ ਗਿਰੋਹ ਦਾ ਮੁੱਖ ਧੁਰਾ ਹੈ। ਗੁਰਿੰਦਰ ਸਿੰਘ ਇੱਕ ਨਾਮਵਰ ਅਤੇ ਪੇਸ਼ੇਵਰ ਅਪਰਾਧੀ ਹੈ ਅਤੇ ਪੰਜਾਬ ਅਤੇ ਗੁਜਰਾਤ ਵਿੱਚ ਕਤਲ ਅਤੇ ਲੁੱਟਾਂ ਖੋਹਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ।

ਉਹਨਾਂ ਅੱਗੇ ਕਿਹਾ ਕਿ ਗੁਰਿੰਦਰ ਖ਼ਿਲਾਫ਼ ਮਾਛੀਵਾੜਾ ਸਾਹਿਬ ਥਾਣੇ ਵਿੱਚ ਆਈਪੀਸੀ ਦੀ ਧਾਰਾ 379 ਅਤੇ ਆਰਮਜ਼ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।

ਸ੍ਰੀ ਢੋਕੇ ਨੇ ਦੱਸਿਆ ਕਿ ਪੁੱਛਗਿੱਛ ਉਪਰੰਤ ਗੁਰਿੰਦਰ ਨੇ ਖੁਲਾਸਾ ਕੀਤਾ ਕਿ ਉਹ ਰਾਜੂ ਗੁੱਜਰ ਵਾਸੀ ਰਤਨਾਣਾ, ਥਾਣਾ ਰਾਹੋਂ, ਐਸਬੀਐਸ ਨਗਰ ਅਤੇ ਕਰਨਵੀਰ ਸਿੰਘ ਉਰਫ਼ ਕਵੀ ਵਾਸੀ ਬਾਲਿਓਂ ਥਾਣਾ ਸਮਰਾਲਾ ਅਤੇ ਹੋਰ ਵਿਅਕਤੀਆ ਨਾਲ ਰਲ੍ਹਕੇ ਸਤਲੁਜ ਦਰਿਆ ਦੇ ਕਿਨਾਰੇ ਰਾਹੋਂ ਦੇ ਏਰੀਆ ਵਿੱਚ ਨਾਜਾਇਜ ਮਾਈਨਿੰਗ ਦਾ ਧੰਦਾ ਕਰਦਾ ਹੈ।

ਉਹਨਾਂ ਅੱਗੇ ਦੱਸਿਆ ਕਿ ਗੁਰਿੰਦਰ ਗੁਜਰਾਤ ਦੇ ਹਾਈ-ਪ੍ਰੋਫਾਈਲ ਕਤਲ ਕੇਸ ਵਿੱਚ ਲੋੜੀਂਦਾ ਹੈ। ਇਸ ਮਾਮਲੇ ਵਿੱਚ ਉਸਨੇ ਦੋ ਹੋਰਨਾਂ ਨਾਲ ਮਿਲ ਕੇ ਅਸ਼ੀਸ਼ ਮਹਾਰਾਜ ਦਾ ਕਤਲ ਕੀਤਾ ਸੀ ਜਿਸ ਨਾਲ ਸਥਾਨਕ ਢਾਬਾ ਮਾਲਕਾਂ ਦਾ ਜਾਇਦਾਦ ਸਬੰਧੀ ਵਿਵਾਦ ਸੀ।

ਇਸ ਸਬੰਧੀ ਉਨ੍ਹਾਂ ਦੇ ਖਿਲਾਫ ਗੁਜਰਾਤ ਦੇ ਜ਼ਿਲ੍ਹਾ ਕੱਛ, ਥਾਣਾ ਮੰਡਵੀ ਵਿਖੇ ਅਪਰਾਧਿਕ ਕੇਸ ਦਰਜ ਹੈ। ਗਿੰਦਾ ਵੀ ਇਸ ਕਤਲ ਕੇਸ ਵਿਚ ਭਗੌੜਾ ਹੈ ਅਤੇ ਉਸ ਤੋਂ ਬਾਅਦ ਵੱਖ-ਵੱਖ ਥਾਵਾਂ ‘ਤੇ ਛੁਪ ਕੇ ਗ੍ਰਿਫਤਾਰੀ ਤੋਂ ਬਚਦਾ ਰਿਹਾ ਸੀ। ਗੁਰਿੰਦਰ ਨੇ ਲਾਡੋਵਾਲ ਟੌਲ ਪਲਾਜ਼ਾ, ਲੁਧਿਆਣਾ ਨੇੜੇਓਂ ਬੰਦੂਕ ਦੀ ਨੋਕ ‘ਤੇ ਇਕ ਅਰਟੀਗਾ ਕਾਰ ਖੋਹੀ ਸੀ।

ਉਸਨੇ ਆਪਣੇ ਸਾਥੀ ਗੈਂਗਸਟਰ ਗੁਰਜਿੰਦਰ ਸਿੰਘ ਸੋਨੂੰ ਸਮੇਤ ਗੜ੍ਹਸ਼ੰਕਰ ਨੇੜੇ ਆਮ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਗੋਲੀਆਂ ਵੀ ਚਲਾਈਆਂ ਸਨ। ਇਹ ਵੀ ਪਤਾ ਲੱਗਾ ਹੈ ਕਿ ਉਸਨੇ ਨਕਦੀ ਲਈ ਊਨਾ ਦੇ ਇੱਕ ਐਨਆਰਆਈ ਪਰਿਵਾਰ ਨੂੰ ਬੰਦੂਕ ਦੀ ਨੋਕ ‘ਤੇ ਲੁੱਟਣ ਦੀ ਯੋਜਨਾ ਬਣਾਈ ਸੀ।

ਗੁਰਿੰਦਰ ਗਿੰਦਾ ਕੋਲੋਂ ਇਲਾਕੇ ਦੇ ਹੋਰਨਾਂ ਅਪਰਾਧੀਆਂ ਅਤੇ ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਦੇ ਨਾਜਾਇਜ਼ ਹਥਿਆਰਾਂ ਦੇ ਸਪਲਾਇਰਾਂ ਨਾਲ ਉਸ ਦੇ ਸਬੰਧਾਂ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...