Friday, March 29, 2024

ਵਾਹਿਗੁਰੂ

spot_img
spot_img

ਉਦਯੋਗ ਵਿਭਾਗ ਵੱਲੋਂ ਰਾਈਟ ਟੂ ਬਿਜਨੈਸ ਐਕਟ ਤਹਿਤ ਦੋ ਮਹੀਨੇ ਚੱਲਣ ਵਾਲੀ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਨਵੰਬਰ, 2020 –
ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵਲੋਂ ਗਲੋਬਲ ਅਲਾਇੰਸ ਫਾਰ ਮਾਸ ਐਂਟਰਪ੍ਰਨਯਰਸ਼ਿਪ (ਜੀ.ਏ.ਐਮ. ਈ.) ਦੀ ਭਾਈਵਾਲੀ ਨਾਲ, ਰਾਈਟ ਟੂ ਬਿਜਨੈਸ ਐਕਟ, 2020 ਤਹਿਤ 2 ਮਹੀਨੇ ਚੱਲਣ ਵਾਲੀ ਐਮ.ਐਸ.ਐਮ.ਈ. ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਦਯੋਗ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਹਫ਼ਤੇ ਗਲੋਬਲ ਐਂਟਰਪ੍ਰੀਨਿਓਰਸ਼ਿਪ ਹਫ਼ਤੇ ਦੌਰਾਨ ਲੁਧਿਆਣਾ ਜ਼ਿਲ੍ਹਾ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਇਹ ਮੁਹਿੰਮ ਹੌਲੀ-ਹੌਲੀ ਸੂਬੇ ਭਰ ਵਿੱਚ ਚਲਾਈ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਦਯੋਗਿਕ ਐਸੋਸੀਏਸ਼ਨਾਂ, ਪ੍ਰਮੁੱਖ ਉੱਦਮੀਆਂ, ਐਨ.ਜੀ.ਓਜ਼, ਨੀਤੀ ਘਾੜਿਆਂ ਸਮੇਤ ਮੁੱਖ ਭਾਈਵਾਲਾਂ ਨਾਲ ਇੱਕ ਵੈਬਿਨਾਰ ਆਯੋਜਿਤ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੂੰ ਰਾਈਟ ਟੂ ਬਿਜਨੈਸ ਐਕਟ ਤਹਿਤ ਇਨ-ਪ੍ਰਿੰਸੀਪਲ ਪ੍ਰਵਾਨਗੀ ਅਤੇ ਡੀਮਡ ਪ੍ਰਵਾਨਗੀ ਲਈ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਪੰਜਾਬ ਸਰਕਾਰ ਵਲੋਂ ਹਾਲ ਹੀ ਵਿੱਚ ਰਾਈਟ ਟੂ ਬਿਜਨੈਸ ਐਕਟ ਨੋਟੀਫਾਈ ਕੀਤਾ ਗਿਆ ਜੋ ਨਵੇਂ ਸ਼ਾਮਲ ਕੀਤੇ ਐਮ.ਐਸ.ਐਮ.ਈਜ਼ ਲਈ ਸਵੈ-ਘੋਸ਼ਣਾ ਸਬੰਧੀ ਇੱਕ ਆਸਾਨ ਪ੍ਰਕਿਰਿਆ ਦੀ ਪੇਸ਼ਕਸ਼ ਕਰਦਾ ਹੈ ਅਤੇ ਉਹਨਾਂ ਨੂੰ 3.5 ਸਾਲਾਂ ਲਈ ਸੂਬੇ ਵਿੱਚ ਸਥਾਪਤ ਅਤੇ ਸੰਚਾਲਨ ਲਈ ਲੋੜੀਂਦੀਆਂ ਪ੍ਰਵਾਨਗੀਆਂ ਅਤੇ ਨਿਰੀਖਣਾਂ ਤੋਂ ਛੋਟ ਦਿੰਦਾ ਹੈ।

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਐਕਟ ਸੂਬਾ ਸਰਕਾਰ ਅਤੇ ਰਾਜ ਨੋਡਲ ਏਜੰਸੀ ਦੀ ਸਮੁੱਚੀ ਨਿਗਰਾਨੀ, ਦਿਸ਼ਾ-ਨਿਰਦੇਸ਼ ਅਤੇ ਕੰਟਰੋਲ ਅਧੀਨ ਹਰੇਕ ਜ਼ਿਲ੍ਹੇ ਵਿਚ ਜ਼ਿਲ੍ਹਾ ਬਿਊਰੋ ਆਫ਼ ਇੰਟਰਪਰਾਈਜ਼ (ਡੀ.ਬੀ.ਈ.) ਦੀ ਵਿਵਸਥਾ ਕਰਦਾ ਹੈ। ਡੀ.ਬੀ.ਈ. ਦੀ ਅਗਵਾਈ ਸੀਈਓ ਵਜੋਂ ਡਿਪਟੀ ਕਮਿਸ਼ਨਰ ਵਲੋਂ ਅਤੇ ਵਧੀਕ ਸੀਈਓ ਵਜੋਂ ਜ਼ਿਲ੍ਹਾ ਉਦਯੋਗ ਸੈਂਟਰ (ਡੀ.ਆਈ.ਸੀ.) ਦੇ ਜਨਰਲ ਮੈਨੇਜਰ ਵਲੋਂ ਕੀਤੀ ਜਾਂਦੀ ਹੈ ਅਤੇ ਹੋਰ ਮੈਂਬਰ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਨੋਟੀਫਾਈ ਕੀਤੇ ਜਾਣਗੇ।

ਡੀਬੀਈ ਪ੍ਰਾਪਤ ਹੋਏ ‘ਘੋਸ਼ਣਾ ਪੱਤਰ’ ਦਾ ਰਿਕਾਰਡ ਰੱਖਦਾ ਹੈ ਅਤੇ ਪੜਤਾਲ ਕਮੇਟੀ ਦੀਆਂ ਸ਼ਿਫਾਰਿਸ਼ਾਂ ਮੁਤਾਬਿਕ ਐਕਟ ਅਧੀਨ ਪ੍ਰਵਾਨਿਤ ਉਦਯੋਗਿਕ ਪਾਰਕਾਂ ਵਿਚ 3 ਕੰਮ ਵਾਲੇ ਦਿਨਾਂ ਅੰਦਰ ਅਤੇ ਪ੍ਰਵਾਨਿਤ ਉਦਯੋਗਿਕ ਪਾਰਕਾਂ ਤੋਂ ਬਾਹਰ 15 ਕੰਮ ਵਾਲੇ ਦਿਨਾਂ ਵਿਚ ‘ਇਨ-ਪ੍ਰਿੰਸੀਪਲ ਪ੍ਰਵਾਨਗੀ ਸਰਟੀਫਿਕੇਟ’ ਜਾਰੀ ਕਰਦਾ ਹੈ। ਪ੍ਰਵਾਨਗੀ ਉਪਰੰਤ, ਇੱਕ ਨਵੀਂ ਐਮ.ਐਸ.ਐਮ.ਈ. ਯੂਨਿਟ ਆਪਣੇ ਪ੍ਰੋਜੈਕਟ ਨੂੰ ਤੁਰੰਤ ਸ਼ੁਰੂ ਕਰਨ ਦੇ ਯੋਗ ਹੋ ਜਾਵੇਗਾ ਅਤੇ ‘ਇਨ-ਪ੍ਰਿੰਸੀਪਲ ਪ੍ਰਵਾਨਗੀ ਸਰਟੀਫਿਕੇਟ’ ਜਾਰੀ ਹੋਣ ਤੋਂ ਸਾਢੇ 3 ਸਾਲ ਦੇ ਅੰਦਰ ਅੰਦਰ ਰੈਗੂਲੇਟਰੀ ਪ੍ਰਵਾਨਗੀ ਲਈ ਅਰਜ਼ੀ ਦੇ ਸਕਦਾ ਹੈ।

ਇਸ ਮੁਹਿੰਮ ਦੀ ਸ਼ੁਰੂਆਤ ਸਬੰਧੀ ਕਰਵਾਏ ਵੈਬਿਨਾਰ ਦੀ ਪ੍ਰਧਾਨਗੀ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਵਲੋਂ ਕੀਤੀ ਗਈ। ਸ੍ਰੀ ਸ਼ੇਖਰ ਨੇ ਕਿਹਾ ਕਿ ਰਾਈਟ ਟੂ ਬਿਜਨੈਸ ਐਕਟ ਦਾ ਉਦੇਸ਼ ਸਵੈ-ਘੋਸ਼ਣਾ ਦੇ ਪ੍ਰਬੰਧ ਨੂੰ ਯੋਗ ਬਣਾ ਕੇ ਨਵੇਂ ਸ਼ਾਮਲ ਕੀਤੇ ਐਮ.ਐਸ.ਐਮ.ਈਜ਼ ‘ਤੇ ਨਿਯਮਿਤ ਬੋਝ ਨੂੰ ਘਟਾਉਣਾ ਹੈ ਅਤੇ ਉਹਨਾਂ ਨੂੰ ਸੂਬੇ ਵਿੱਚ ਐਮ.ਐਸ.ਐਮ.ਈਜ਼ ਦੀ ਸਥਾਪਨਾ ਅਤੇ ਸੰਚਾਲਨ ਸਬੰਧੀ ਪ੍ਰਵਾਨਗੀਆਂ ਅਤੇ ਨਿਰੀਖਣਾਂ ਤੋਂ ਛੋਟ ਦੇਣਾ ਹੈ।

ਇਸ ਮੌਕੇ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਸਿਬਿਨ ਸੀ. ਮੌਜੂਦ ਸਨ ਅਤੇ ਉਹਨਾਂ ਉੱਦਮੀਆਂ ਅਤੇ ਉਦਯੋਗਾਂ ਦੀਆਂ ਐਸੋਸੀਏਸ਼ਨਾਂ ਦੀਆਂ ਚਿੰਤਾਵਾਂ, ਫੀਡਬੈਕ ਅਤੇ ਸੁਝਾਵਾਂ ਦੀ ਮਹੱਤਵ ਬਾਰੇ ਦੱਸਿਆ। ਉਨ੍ਹਾਂ ਪੰਜਾਬ ਵਿੱਚ ਉਦਮੀਆਂ ਦੇ ਵਾਧੇ ਲਈ ਢੁੱਕਵੇਂ ਮਾਹੌਲ ਦੀਆਂ ਜ਼ਰੂਰਤਾਂ ਸਬੰਧੀ ਵਿਭਾਗ ਦੀ ਏਕੀਕ੍ਰਿਤ ਅਤੇ ਵਿਕਸਤ ਹੋਣ ਦੀ ਇੱਛਾ ਅਤੇ ਤਾਕਤ ਜ਼ਾਹਰ ਕੀਤੀ।

ਹੁਣ ਤੱਕ ਪਟਿਆਲਾ ਅਤੇ ਐਸ.ਏ.ਐਸ.ਨਗਰ ਦੇ 2 ਉੱਦਮੀਆਂ ਨੇ ਕ੍ਰਮਵਾਰ 13 ਅਤੇ 10 ਕੰਮ ਵਾਲੇ ਦਿਨਾਂ ਅੰਦਰ ਆਪਣੇ ਕਾਰੋਬਾਰਾਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਰਜਿਸਟਰ ਕੀਤਾ। ਵਿਭਾਗ ਐਕਟ ਅਧੀਨ ਨੋਟੀਫਾਈ ਕੀਤੇ ਗਏ ਸੁਧਾਰਾਂ ਦੇ ਲਾਗੂਕਰਨ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਾਈਵਾਲਾਂ ਤੋਂ ਮੈਂਬਰ ਸੰਸਥਾਵਾਂ ਅਤੇ ਉੱਦਮੀ ਨੈਟਵਰਕ ਦਰਮਿਆਨ ਐਕਟ ਦੀਆਂ ਧਾਰਾਵਾਂ ਸਬੰਧੀ ਜਾਣਕਾਰੀ ਦੇ ਪਸਾਰ ਲਈ ਵਚਨਬੱਧਤਾਵਾਂ ਦੀ ਮੰਗ ਕਰਦਾ ਹੈ।

ਇਸ ਵੈਬਿਨਾਰ ਵਿੱਚ ਹੋਰਨਾਂ ਤੋਂ ਇਲਾਵਾ ਉਪਕਾਰ ਸਿੰਘ ਆਹੂਜਾ (ਸੀ.ਆਈ.ਸੀ.ਯੂ.), ਸ੍ਰੀ ਬਦੀਸ਼ਕ ਜਿੰਦਲ (ਫੈਡਰੇਸ਼ਨ ਆਫ਼ ਪੰਜਾਬ ਸਮਾਲ ਇੰਡਸਟਰੀਜ਼ ਐਸੋਸੀਏਸ਼ਨਜ਼), ਸ੍ਰੀ ਮਨਜੀਤ ਸਿੰਘ ਮਠਾੜੂ, (ਐਫ.ਆਈ.ਸੀ.ਓ., ਲੁਧਿਆਣਾ ਦਾ ਵੱਡਾ ਮਸ਼ੀਨ ਟੂਲ ਸਮੂਹ), ਗੁਰਮੀਤ ਸਿੰਘ ਕੁਲਰ (ਐਫ.ਆਈ.ਸੀ.ਓ.), ਚਰਨਜੀਵ ਸਿੰਘ ਅਤੇ ਵਿਨੋਦ ਥਾਪਰ (ਨਿੱਟਵੇਅਰ ਐਂਡ ਟੈਕਸਟਾਈਲ ਹੱਬ), ਅਸ਼ੋਕ ਮੱਕੜ (ਪੰਜਾਬ ਡਾਇਅਰਜ਼ ਐਸੋਸੀਏਸ਼ਨ), ਜੀਵਨ ਗੋਪੀਸੈਟੀ (ਐਨ.ਈ.ਐੱਮ.ਓ.), ਰਿਸ਼ੀ ਅਗਰਵਾਲ (ਅਵੰਤੀਸ ਰੈਗਟੇਕ), ਪ੍ਰਸ਼ਾਂਤ ਨਾਰੰਗ (ਸਿਵਲ ਸੁਸਾਇਟੀ ਸੈਂਟਰ), ਸਵਾਤੀ ਮੁਰਲੀ ਸ਼ਾਮਲ ਸਨ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...