Saturday, April 20, 2024

ਵਾਹਿਗੁਰੂ

spot_img
spot_img

ਉਪ-ਮੁੱਖ ਮੰਤਰੀ ਸੁਖ਼ਜਿੰਦਰ ਸਿੰਘ ਰੰਧਾਵਾ ਵੱਲੋਂ ਦੋ ਪੰਚਾਇਤ ਘਰਾਂ ਅਤੇ ਇਕ ਜਿੰਮ ਦਾ ਉਦਘਾੱਟਨ

- Advertisement -

ਯੈੱਸ ਪੰਜਾਬ
ਜ਼ੀਰਾ/ਫਿਰੋਜ਼ਪੁਰ, 3 ਦਸੰਬਰ, 2021 –
ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁਕਰਵਾਰ ਨੂੰ ਦੋ ਪੰਚਾਇਤ ਘਰਾਂ ਅਤੇ ਜਿੰਮ ਗਰਾਊਂਡ ਦਾ ਉਦਘਾਟਨ ਕੀਤਾ। ਇਸ ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਜ਼ੀਰਾ ਕੁਲਬੀਰ ਸਿੰਘ ਜ਼ੀਰਾ, ਡਿਪਟੀ ਕਮਿਸ਼ਨਰ ਦਵਿੰਦਰ ਸਿੰਘ, ਡੀਆਈਜੀ ਇੰਦਰਬੀਰ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਕਰਵਾਏ ਗਏ ਵੱਖ ਵੱਖ ਉਦਘਾਟਨੀ ਸਮਾਗਮਾਂ ਨੂੰ ਸੰਬੋਧਨ ਕਰਦੇ ਹੋਏ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਜੀ ਸਵ. ਇੰਦਰਜੀਤ ਸਿੰਘ ਜ਼ੀਰਾ ਨੂੰ ਨਿਜੀ ਤੌਰ ਤੇ ਜਾਣਦੇ ਸਨ ਜੋ ਕਿ ਦਲੇਰ ਇਨਸਾਨ ਸਨ। ਉਨ੍ਹਾਂ ਨੇ ਆਪਣੇ ਸਮੇਂ ਦੇ ਦੋਰਾਨ ਬਿਨ੍ਹਾਂ ਕਿਸੇ ਡਰ ਦੇ ਹਲਕੇ ਨੂੰ ਉੱਪਰ ਚੁੱਕਣ ਲਈ ਨਿਜੀ ਪੱਧਰ ਤੋਂ ਕੰਮ ਕੀਤਾ।

ਇਸ ਤੋਂ ਬਾਅਦ ਜਦ ਤੋਂ ਹੁਣ ਕਮਾਨ ਮੌਜੂਦਾ ਵਿਧਾਇਕ ਉਨ੍ਹਾਂ ਦੇ ਪੁੱਤਰ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਹੈ ਉਦੋਂ ਤੋਂ ਵਿਕਾਸ ਕਾਰਜਾਂ ਵਿਚ ਹੋਰ ਵੀ ਤੇਜੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪਿੰਡ ਝਤਰਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਦਾ ਉਦਘਾਟਨ ਕੀਤਾ ਗਿਆ ਹੈ।

ਉਨ੍ਹਾਂ ਨੇ ਪਿੰਡ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਜਗ੍ਹਾਂ ਤੇ ਰੂੜੀਆਂ ਸਨ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਪੰਚਾਇਤ ਘਰ ਬਣਾ ਕੇ ਬਹੁਤ ਹੀ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈਡ/ਮਾਰਕਫੈਡ ਦਾ ਸਟੋਰ ਬਣਾਇਆ ਜਾਵੇ ਜਿਸ ਦਾ ਪਿੰਡ ਵਾਸੀਆਂ ਦੇ ਨਾਲ ਨਾਲ ਸਰਕਾਰ ਨੂੰ ਵੀ ਫਾਇਦਾ ਮਿਲੇਗਾ।

ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਮਨਸੂਰ ਕਲਾਂ ਸਥਿਤ ਗਰਾਊਂਡ ਵਿਖੇ ਨੋਜਵਾਨਾਂ ਲਈ ਬਣਾਏ ਗਏ ਜਿੰਮ ਦਾ ਵੀ ਰਸਮੀ ਤੌਰ ਤੇ ਉਦਘਾਟਨ ਕੀਤਾ ਅਤੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਹੋਏ ਪਾਰਟੀਬਾਜੀ ਤੋਂ ਉਪਰ ਉਠ ਕੇ ਕਰਨ ਲਈ ਕਿਹਾ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਭੜਾਨਾ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਪੰਚਾਇਤ ਘਰ ਦਾ ਵੀ ਉਦਘਾਟਨ ਕੀਤਾ।

ਇਸ ਮੌਕੇ ਐਸਐਸਪੀ ਹਰਮਨਦੀਪ ਸਿੰਘ ਹਾਂਸ, ਡੀਡੀਪੀਓ ਹਰਜਿੰਦਰ ਸਿੰਘ ਤੋਂ ਇਲਾਵਾ ਪਿੰਡ ਦੇ ਸਰਪੰਚ ਹਰਦੀਪ ਸਿੰਘ ਅਤੇ ਗੁਰਮੇਲ ਸਿੰਘ ਤੋਂ ਇਲਾਵਾ ਪਿੰਡ ਵਾਸੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...