Friday, March 29, 2024

ਵਾਹਿਗੁਰੂ

spot_img
spot_img

ਉਪ-ਮੁੱਖ ਮੰਤਰੀ ਸੋਨੀ ਵੱਲਂ 2 ਕਿਲੋਵਾਟ ਤੱਕ ਦੇ ਡਿਫ਼ਾਲਟਰ ਘਰੇਲੂ ਖ਼ਪਤਕਾਰਾਂ ਦੀ ਬਕਾਇਆ ਰਾਸ਼ੀ ਮੁਆਫ਼ ਕਰਨ ਦੀ ਸ਼ੁਰੂਆਤ

- Advertisement -

ਯੈੱਸ ਪੰਜਾਬ
ਅੰਮਿ੍ਤਸਰ, 16 ਅਕਤੂਬਰ, 2021:
ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਕੀਤੇ ਐਲਾਨ ਜਿਸ ਵਿੱਚ 2 ਕਿਲੋਵਾਟ ਲੋਡ ਵਾਲੇ ਘਰੇਲੂ ਬਿਜਲੀ ਬਿੱਲਾਂ ਦੇ ਪਿਛਲੇ ਸਮੁੱਚੇ ਬਕਾਏ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਸੀ, ਦੀ ਅੱਜ ਸ਼ੁਰੂਆਤ ਹਾਲ ਬਿਜਲੀ ਘਰ ਤੋਂ ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਵੱਲੋਂ ਬਕਾਇਦਾ ਤੌਰ ਉੱਤੇ ਕਰ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਬਿੱਲਾਂ ਦੀ ਅਦਾਇਗੀ ਨਾ ਕਰਨ ਕਰਕੇ ਜਿੰਨਾ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਸਨ, ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਕੈਬਨਿਟ ਨੇ ਜੋ ਇਹ ਗਰੀਬ ਪੱਖੀ ਫੈਸਲਾ ਲਿਆ ਸੀ, ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਅਜਿਹੇ ਡਿਫਾਲਟਰ ਵਿਅਕਤੀਆਂ ਦੇ ਬਕਾਏ ਦੀ ਅਦਾਇਗੀ ਖੁਦ ਕਰੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਅਜਿਹੇ ਡਿਫਾਲਟਰਾਂ ਦਾ 11000 ਕਰੋੜ ਰੁਪਏ ਦਾ ਬਕਾਇਆ ਮੁਆਫ਼ ਕੀਤਾ ਗਿਆ ਹੈ। ਸ੍ਰੀ ਸੋਨੀ ਨੇ ਕਿਹਾ ਕਿ ਅੱਜ ਜਿਸ ਸਿਟੀ ਸਰਕਲ ਵਿੱਚ ਇਹ ਸ਼ੁਰੂਆਤ ਕੀਤੀ ਹੈ, ਉਸਦਾ ਹੀ 50 ਕਰੋੜ ਰੁਪਏ ਦਾ ਬਕਾਇਆ ਮੁਆਫ਼ ਹੋਇਆ ਹੈ, ਜਿਸਦਾ ਲਾਹਾ 45000 ਤੋਂ ਵੱਧ ਲੋਕਾਂ ਨੂੰ ਮਿਲਣਾ ਹੈ। ਉਨ੍ਹਾਂ ਇਸ ਵੱਡੇ ਫੈਸਲੇ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸ੍ੀ ਵਿਕਾਸ ਸੋਨੀ, ਡਿਪਟੀ ਚੀਫ ਸ੍ਰੀ ਅਸ਼ਵਨੀ ਮਹਿਤਾ, ਵਧੀਕ ਐਸ ਈ ਮਨਿੰਦਰ ਪਾਲ ਸਿੰਘ, ਇੰਜੀਨੀਅਰ ਮਨਦੀਪ ਸਿੰਘ, ਸਹਾਇਕ ਇੰਜੀਨੀਅਰ ਅਮਰਿੰਦਰ ਪਾਲ ਸਿੰਘ ਬੁਟਰ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਅਰੁਣ ਪੱਪਲ, ਸ੍ਰੀ ਮਹੇਸ਼ ਖੰਨਾ ਅਤੇ ਹੋਰ ਮੋਹਤਬਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...