Friday, April 26, 2024

ਵਾਹਿਗੁਰੂ

spot_img
spot_img

ਉਲੰਪੀਅਨ ਰਜਿੰਦਰ ਸਿੰਘ ਸੱਚਖੰਡ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ, ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 16 ਜੂਨ, 2021:
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ. ਰਜਿੰਦਰ ਸਿੰਘ ਨੇ ਹਾਕੀ ਖੇਡ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ। ਉਹ ਭਾਰਤੀ ਹਾਕੀ ਟੀਮ ਦੇ ਚੀਫ ਕੋਚ ਵੀ ਰਹੇ ਹਨ ਅਤੇ ਹਾਕੀ ਖੇਡ ਵਿਚ ਕੀਤੀਆਂ ਪ੍ਰਾਪਤੀਆਂ ਬਦਲੇ ਭਾਰਤ ਸਰਕਾਰ ਵੱਲੋਂ ਦਰੋਣਾਚਾਰੀਆ ਐਵਾਰਡ ਵੀ ਹਾਸਲ ਕਰ ਚੁੱਕੇ ਹਨ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨੀ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮਕਸਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਖੇਡ ਅਕੈਡਮੀਆਂ ਸਥਾਪਿਤ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪੁਰਾਣੇ ਖਿਡਾਰੀਆਂ ਦਾ ਵੱਡਾ ਤਜ਼ਰਬਾ ਹੈ, ਇਸ ਲਈ ਸਮੇਂ ਸਮੇਂ ਨੌਜੁਆਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਇਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਬੀਬੀ ਜਗੀਰ ਕੌਰ ਨੇ ਸ. ਰਜਿੰਦਰ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੀਆਂ ਹਾਕੀ ਟੀਮਾਂ ਨੂੰ ਇੰਟਰਨੈਸ਼ਨਲ ਪੱਧਰ ’ਤੇ ਪ੍ਰਮੋਟ ਕਰਨ ਲਈ ਵਿਚਾਰ-ਵਟਾਂਦਰਾਂ ਵੀ ਕੀਤਾ।

ਸ. ਰਜਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਬੀਬੀ ਜਗੀਰ ਕੌਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸ. ਸੁਰਜੀਤ ਸਿੰਘ ਕੋਚ, ਗਿਆਨੀ ਹਰਦੀਪ ਸਿੰਘ ਜਲਾਲਾਬਾਦ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...