Friday, March 29, 2024

ਵਾਹਿਗੁਰੂ

spot_img
spot_img

ਉੱਘੇ ਭੌਤਿਕ ਵਿਗਿਆਨੀ ਪ੍ਰੋਫੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਨਿਯੁਕਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 20 ਅਪ੍ਰੈਲ, 2021 –
ਉੱਘੇ ਭੌਤਿਕ ਵਿਗਿਆਨੀ ਅਤੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਂਡ ਰਿਸਚਰਚ, ਮੁਹਾਲੀ ਦੇ ਖੋਜ ਅਤੇ ਵਿਕਾਸ ਦੇ ਡੀਨ ਪ੍ਰੋਫੈਸਰ ਅਰਵਿੰਦ ਨੂੰ ਅੱਜ ਤਿੰਨ ਸਾਲਾਂ ਦੇ ਕਾਰਜਕਾਲ ਲਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਨਿਯੁਕਤ ਕੀਤਾ ਹੈ।

ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਅਸਾਮੀ ਡਾ. ਬੀ.ਐਸ. ਘੁੰਮਣ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਪਿਛਲੇ ਛੇ ਮਹੀਨਿਆਂ ਤੋਂ ਖਾਲੀ ਪਈ ਸੀ। ਇਸ ਦੌਰਾਨ ਸੂਬਾ ਸਰਕਾਰ ਨੇ ਸੀਨੀਅਰ ਅਧਿਕਾਰੀ ਰਵਨੀਤ ਕੌਰ ਨੂੰ ਕਾਰਜਕਾਰੀ ਉਪ ਕੁਲਪਤੀ ਨਿਯੁਕਤ ਕੀਤਾ ਸੀ।

ਪ੍ਰੋਫੈਸਰ ਅਰਵਿੰਦ ਮੰਨੇ-ਪ੍ਰਮੰਨੇ ਸਿਧਾਂਤਕ ਕੁਐਂਟਮ ਭੌਤਿਕ ਵਿਗਿਆਨੀ ਹਨ ਜਿਨ੍ਹਾਂ ਦੀ ਪੰਜਾਬੀ ਭਾਸ਼ਾ ਵਿਚ ਵਿਗਿਆਨਕ ਸਿੱਖਿਆ, ਵਿਗਿਆਨਕ ਸੰਚਾਰ ਅਤੇ ਵਿਗਿਆਨ ਦੀ ਪੜ੍ਹਾਈ ਕਰਾਉਣ ਦੇ ਤਰੀਕੇ ਵਿਕਸਤ ਵਿਚ ਡੂੰਘੀ ਦਿਲਚਸਪੀ ਹੈ। ਉਨ੍ਹਾਂ ਨੇ ਆਈ.ਆਈ.ਟੀ., ਕਾਹਨਪੁਰ ਤੋਂ ਭੌਤਿਕ ਵਿਗਿਆਨ ਵਿਚ ਐਮ.ਐਸਸੀ ਕੀਤੀ ਅਤੇ ਸਾਲ 1997 ਵਿਚ ਇੰਡੀਅਨ ਇੰਸਟਿਚਊਟ ਆਫ ਸਾਇੰਸ, ਬੰਗਲੌਰ ਦੇ ਸੈਂਟਰ ਫਾਰ ਥਿਊਰੈਟੀਕਲ ਸਟੱਡੀ ਅਤੇ ਫਿਜਿਕਸ ਵਿਭਾਗ ਤੋਂ ਸਿਧਾਂਤਕ ਭੌਤਿਕ ਵਿਗਿਆਨ ਵਿਚ ਪੀਐਚ.ਡੀ. ਕੀਤੀ।

ਉਸ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵਿਚ ਫੈਕਲਟੀ ਮੈਂਬਰ ਵਜੋਂ ਸੇਵਾਵਾਂ ਦਿੱਤੀਆਂ। ਸਾਲ 2002 ਤੋਂ 2004 ਤੱਕ ਉਨ੍ਹਾਂ ਨੇ ਅਮਰੀਕਾ ਦੇ ਪਿਟਸਬਰਗ ਵਿਖੇ ਕਾਰਨੇਗੀ ਮੈਲਨ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵਿਖੇ ਵਿਸ਼ੇਸ਼ ਫੈਕਲਟੀ ਮੈਂਬਰ ਵਜੋਂ ਸੇਵਾਵਾਂ ਨਿਭਾਈਆਂ।

ਇਸ ਪਿੱਛੋਂ ਸਾਲ 2005 ਵਿਚ ਆਈ.ਆਈ.ਟੀ., ਮਦਰਾਸ ਵਿਚ ਭੌਤਿਕ ਵਿਗਿਆਨ ਵਿਭਾਗ ਵਿਚ ਜੁਆਇੰਨ ਕੀਤਾ। ਅਗਸਤ, 2007 ਵਿਚ ਉਹ ਆਈ.ਆਈ.ਐਸ.ਈ.ਆਰ., ਮੁਹਾਲੀ ਵਿਖੇ ਚਲੇ ਗਏ ਜਿੱਥੇ ਇਸ ਸੰਸਥਾ ਨੂੰ ਸਥਾਪਤ ਕਰਨ ਵਿਚ ਮੋਹਰੀ ਰੋਲ ਨਿਭਾਉਂਦੇ ਹੋਏ ਬਾਨੀ ਫੈਕਲਟੀ ਮੈਂਬਰਾਂ ਵਿੱਚੋਂ ਸੇਵਾਵਾਂ ਦਿੱਤੀਆਂ।

ਕੌਮਾਂਤਰੀ ਰਸਾਲਿਆਂ ਵਿਚ ਉਨ੍ਹਾਂ ਦੀਆਂ 70 ਰਚਨਾਵਾਂ ਛਪ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਸਰਪ੍ਰਸਤੀ ਹੇਠ 7 ਵਿਦਿਆਰਥੀਆਂ ਨੇ ਪੀਐਚ.ਡੀ ਅਤੇ 40 ਨੇ ਐਮ.ਐਸ. ਦੇ ਥੀਸਿਸ ਪੂਰੇ ਕੀਤੇ ਹਨ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਇਸ ਅਸਾਮੀ ਲਈ 64 ਅਰਜੀਆਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ ਯੂ.ਜੀ.ਸੀ. ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 10 ਅਯੋਗ ਪਾਈਆਂ ਗਈਆਂ ਅਤੇ 14 ਨਾਂਵਾਂ ਦੀ ਛਾਂਟੀ ਕੀਤੀ ਗਈ।

ਮੁੱਖ ਸਕੱਤਰ ਵਿਨੀ ਮਹਾਜਨ ਦੀ ਅਗਵਾਈ ਵਾਲੀ ਚਾਰ ਮੈਂਬਰੀ ਕਮੇਟੀ ਨੇ ਛਾਂਟੀ ਕੀਤੇ ਗਏ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਅਤੇ ਚੋਣ ਕਰਨ ਲਈ ਤਿੰਨ ਨਾਵਾਂ ਦਾ ਪੈਨਲ ਮੁੱਖ ਮੰਤਰੀ ਨੇ ਭੇਜਿਆ ਗਿਆ।

ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ, ਜੋ ਯੂਨੀਵਰਸਿਟੀ ਦੇ ਕੁਲਪਤੀ ਹਨ, ਨੂੰ ਪ੍ਰੋ. ਅਰਵਿੰਦ ਦੀ ਨਿਯੁਕਤੀ ਦੀ ਸਿਫਾਰਸ਼ ਕੀਤੀ ਸੀ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...