Thursday, April 25, 2024

ਵਾਹਿਗੁਰੂ

spot_img
spot_img

ਉੱਚ ਜੋਖ਼ਮ ਵਾਲੀ ਆਬਾਦੀ ਨੂੰ ਹਾਈਪਰਟੈਂਸ਼ਨ ਅਤੇ ਡਾਇਬਟੀਜ਼ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

- Advertisement -

ਯੈੱਸ ਪੰਜਾਬ
ਚੰਡੀਗੜ, 17 ਮਈ, 2021 –
‘ਵਿਸ਼ਵ ਹਾਈਪਰਟੈਨਸ਼ਨ ਦਿਵਸ’ ਦੇ ਮੌਕੇ ‘ਤੇ ਪੰਜਾਬ ਸਰਕਾਰ ਨੇ ਉੱਚ ਜੋਖਮ ਵਾਲੀ ਆਬਾਦੀ ਨੂੰ ਹਾਈਪਰਟੈਨਸ਼ਨ (ਉੱਚ ਰਕਤ ਚਾਪ) ਅਤੇ ਡਾਇਬਟੀਜ਼ ਵਰਗੇ ਸਹਿ-ਰੋਗਾਂ ਦੇ ਮਾਰੂ ਪ੍ਰਭਾਵ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।

ਗ਼ੈਰ -ਸੰਚਾਰੀ ਰੋਗਾਂ ਤੋ ਬਚਣ ਦੇ ਉਪਾਵਾਂ ਅਤੇ ਜੀਵਨ ਸ਼ੈਲੀ ਸਬੰਧੀ ਜਾਣਕਾਰੀ ਦੇਣ ਲਈ ਟੇਬਲ ਕੈਲੰਡਰ ਜਾਰੀ ਕਰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਵਿਡ ਦੇ ਮਰੀਜਾਂ ਦੀ ਉੱਚੀ ਮੌਤ ਦਰ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਹਾਈਪਰਟੈਨਸ਼ਨ, ਡਾਇਬਟੀਜ਼, ਦਿਲ ਸਬੰਧੀ ਬਿਮਾਰੀਆਂ ਅਤੇ ਸਟਰੋਕ ਆਦਿ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਵਿਆਪਕ ਅਭਿਆਨ ਚਲਾਇਆ ਹੈ ਕਿਉਂਕਿ ਸਹਿ ਰੋਗਾਂ ਵਾਲੇ ਮਰੀਜਾਂ ਲਈ ਕੋਵਿਡ ਘਾਤਕ ਸਿੱਧ ਹੋਂਿੲਆ ਹੈ ਜਿਹਨਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਹੋਣਾ ਪੈਂਦਾ ਹੈ।

ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਉਨਾਂ ਮਰੀਜਾਂ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਹੈ, ਜੋ ਗੈਰ-ਸੰਚਾਰੀ ਰੋਗਾਂ ਤੋਂ ਪੀੜਤ ਹਨ। ਉਨਾਂ ਕਿਹਾ ਕਿ ਹਾਈਪਰਟੈਨਸ਼ਨ ਐਨ.ਪੀ.ਸੀ.ਡੀ.ਸੀ.ਐਸ. ਪ੍ਰੋਗਰਾਮ ਦਾ ਮੁੱਖ ਹਿੱਸਾ ਹੈ ਅਤੇ ਇਹ ਬੜਾ ਮੰਦਭਾਗਾ ਹੈ ਕਿ ਬਹੁਤੇ ਲੋਕ ਇਸ ਗੱਲ ਤੋਂ ਜਾਣੂ ਹੀ ਨਹੀਂ ਹੁੰਦੇ ਕਿ ਉਹ ਹਾਈਪਰਟੈਨਸ਼ਨ ਦੇ ਸ਼ਿਕਾਰ ਹਨ। ਇਸ ਕਰਕੇ ਇਸ ਨੂੰ ਸਾਈਲੈਂਟ ਕਿਲਰ ਵੀ ਕਿਹਾ ਜਾਂਦਾ ਹੈ।

ਸੂਬੇ ਵਲੋਂ ਚਲਾਇਆ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਿੲਨੀਸ਼ਿਏਟਿਵ (ਆਈ.ਐਚ.ਸੀ.ਆਈ.) ਪ੍ਰੋਗਰਾਮ ਪਹਿਲਾਂ ਤੋਂ ਹੀ ਦਸ ਜਿਲਿਆਂ ਵਿੱਚ ਚੱਲ ਰਿਹਾ ਹੈ ਅਤੇ ਇਸਦੇ ਚੰਗੇ ਨਤੀਜੇ ਪ੍ਰਾਪਤ ਹੋ ਰਹੇ ਹਨ।

ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਪੂਰੇ ਸੂਬੇ ਨੂੰ ਬਹੁਤ ਤੇਜ਼ੀ ਨਾਲ ਆਪਣੀ ਲਪੇਟ ਵਿੱਚ ਲੈ ਰਹੀ ਹੈ ਅਤੇ ਉਹ ਲੋਕ ਜੋ ਕੈਂਸਰ, ਸੂਗਰ, ਦਿਲ ਦੀਆਂ ਬਿਮਾਰੀਆਂ ਅਤੇ ਸਟਰੋਕ ਤੋਂ ਪੀੜਤ ਹਨ ਇਸ ਤੋਂ ਹੋਰ ਵੀ ਬੁਰੀ ਤਰਾਂ ਪ੍ਰਭਾਵਿਤ ਹੋਏ ਹਨ।

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਜੀ.ਬੀ. ਸਿੰਘ ਨੇ ਦੱਸਿਆ ਕਿ 17 ਮਈ ਨੂੰ ਵਿਸ਼ਵ ਹਾਈਪਰਟੈਨਸ਼ਨ ਦਿਵਸ ਸਾਰੇ ਦੇਸ਼ਾਂ ਦੁਆਰਾ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ। ਇਸ ਤੋਂ ਪਹਿਲਾਂ ਸਿਹਤ ਕਰਮਚਾਰੀਆਂ (ਏ.ਐੱਨ.ਐੱਮ.ਐੱਸ. ਅਤੇ ਆਸ਼ਾ ਵਰਕਰ) ਵਲੋਂ ਸੂਬੇ ਭਰ ਵਿਚ ਸਿਹਤ ਸਬੰਧੀ ਸੰਦੇਸ਼ “ਚਿੱਠੀ“ ਦੇ ਰੂਪ ਵਿਚ ਘਰ ਘਰ ਪਹੁੰਚਾਏ ਗਏ ਸਨ।

ਡਾ.ਜੀ.ਬੀ. ਸਿੰਘ ਨੇ ਦੱਸਿਆ ਕਿ ਇਸ ਸਾਲ ਸਿਹਤ ਦੀ ਬਿਹਤਰ ਦੇਖਭਾਲ ਅਤੇ ਕੋਵਿਡ ਦੇ ਨਿਯੰਤਰਣ ਲਈ ਰੇਡੀਓ / ਆਡੀਓ ਰਾਹੀਂ ਸਿਹਤ ਸਬੰਧੀ ਸੰਦੇਸ਼ ਭੇਜਣ ਲਈ ਮੁਹਿੰਮ ਆਰੰਭੀ ਗਈ ਹੈ। ਡਾ: ਸੰਦੀਪ ਸਿੰਘ, ਸਟੇਟ ਪ੍ਰੋਗਰਾਮ ਅਫਸਰ ਐਨ.ਪੀ.ਸੀ.ਡੀ.ਸੀ.ਐਸ. ਪੰਜਾਬ ਨੇ ਕਿਹਾ ਕਿ ਆਸ਼ਾ ਵਰਕਰਾਂ ਰਾਹੀਂ ਹਾਈਪਰਟੈਨਸ਼ਨ ਅਤੇ ਡਾਇਬਟੀਜ਼ ਦੇ ਮਰੀਜਾਂ ਨੂੰ ਘਰ ਘਰ ਦਵਾਈਆਂ ਮੁਹੱਈਆ ਕਰਵਾਈਆਂ ਜਾ ਜਾ ਰਹੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...