Friday, March 29, 2024

ਵਾਹਿਗੁਰੂ

spot_img
spot_img

ਉੱਤਰਾਖੰਡ ’ਚ 2 ਸਿੱਖ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਦੀ ਬੀਬੀ ਜਗੀਰ ਕੌਰ ਵੱਲੋਂ ਨਿੰਦਾ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਜੂਨ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਤਰਾਖੰਡ ਦੇ ਕਸਬਾ ਰੁਦਰਪੁਰ ਦੇ ਨਜ਼ਦੀਕੀ ਪਿੰਡ ਪ੍ਰੀਤਨਗਰ ਦੇ ਰਹਿਣ ਵਾਲੇ ਦੋ ਸਿੱਖ ਨੌਜੁਆਨਾਂ ਸ. ਗੁਰਭੇਜ ਸਿੰਘ ਅਤੇ ਸ. ਗੁਰਕੀਰਤਨ ਸਿੰਘ ਨੂੰ ਗੋਲੀ ਮਾਰ ਕੇ ਮਾਰਨ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਬੀਬੀ ਜਗੀਰ ਕੌਰ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਸੋਸ਼ਲ ਮੀਡੀਆ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਦੋ ਸਿੱਖ ਨੌਜੁਆਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਸ ਤਰ੍ਹਾਂ ਮਾਰ ਦੇਣਾ ਕਾਨੂੰਨ ਦੀ ਉਲੰਘਣਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਨਾਲ ਅਜਿਹਾ ਵਰਤਾਰਾ ਘੱਟਗਿਣਤੀਆਂ ਨੂੰ ਦਬਾਉਣ ਵਾਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਉਤਰਾਖੰਡ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਘਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਸਿੱਖ ਮਿਸ਼ਨ ਕਾਂਸ਼ੀਪੁਰ ਦੇ ਇੰਚਾਰਜ ਅਤੇ ਪ੍ਰਚਾਰਕਾਂ ਨੂੰ ਘਟਨਾ ਸਥਾਨ ’ਤੇ ਜਾਣ ਦੀ ਡਿਊਟੀ ਲਗਾਈ ਗਈ ਹੈ।

ਜਥੇ ’ਤੇ ਰੋਕ ਨਾਲ ਸਿੱਖ ਭਾਵਨਾਵਾਂ ਨੂੰ ਪੁੱਜੀ ਠੇਸ- ਬੀਬੀ ਜਗੀਰ ਕੌਰ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਰਕਾਰ ਵੱਲੋਂ ਸਿੱਖ ਜਥੇ ਨੂੰ ਇਜਾਜ਼ਤ ਨਾ ਦੇਣ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸੀ ਤਾਂ ਵੀਜ਼ਾ ਪ੍ਰਕਿਰਿਆ ਆਰੰਭ ਹੋਣ ਤੋਂ ਪਹਿਲਾਂ ਹੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਅਜਿਹੇ ਫੈਸਲੇ ਦੇ ਰਹੀਆਂ ਹਨ।

ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਮੌਕੇ ਜਥੇ ’ਤੇ ਪਾਬੰਦੀ ਲਗਾਈ ਗਈ ਸੀ ਅਤੇ ਹੁਣ ਪਾਕਿਸਤਾਨ ਸਰਕਾਰ ਵੱਲੋਂ ਲਗਾਤਾਰ ਦੋ ਜਥਿਆਂ ਨੂੰ ਪ੍ਰਵਾਨਗੀ ਨਾ ਦੇ ਕੇ ਸੰਗਤਾਂ ਨੂੰ ਨਿਰਾਸ਼ ਕੀਤਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਪਾਵਨ ਗੁਰਧਾਮਾਂ ਦੀ ਯਾਤਰਾ ਲਈ ਸੰਗਤ ਅੰਦਰ ਖਿੱਚ ਹੁੰਦੀ ਹੈ, ਲਿਹਾਜ਼ਾ ਸਰਕਾਰਾਂ ਨੂੰ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...