Friday, April 19, 2024

ਵਾਹਿਗੁਰੂ

spot_img
spot_img

ਏਜੰਡਾਹੀਨ ਜੀ.ਕੇ.-ਸਰਨਾ-ਬਾਦਲ ਧੜੇ ਨੇ ਕਮੇਟੀ ਦਫ਼ਤਰ ’ਚ ਬੇਵਜ੍ਹਾ ਹੰਗਾਮਾ ਕੀਤਾ: ਹਰਮੀਤ ਸਿੰਘ ਕਾਲਕਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 17 ਅਗਸਤ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਸਾਂਝੇ ਤੌਰ ’ਤੇ ਦੋਸ਼ ਲਗਾਇਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਪਰਮਜੀਤ ਸਿੰਘ ਸਰਨਾ-ਹਰਵਿੰਦਰ ਸਿੰਘ ਸਰਨਾ ਅਤੇ ਬਾਦਲ ਧੜਾ ਦਿੱਲੀ ਕਮੇਟੀ ਦਾ ਅਕਸ ਵਿਗਾੜਨ ਲਈ ਹਰ ਸਮੇਂ ਤਰਲੋਮੱਛੀ ਹੋਇਆ ਰਹਿੰਦਾ ਹੈ ਇਸੇ ਲਈ ਇਨ੍ਹਾਂ ਸਾਰਿਆਂ ਵੱਲੋਂ ਕਮੇਟੀ ਪ੍ਰਬੰਧਕਾਂ ਨਾਲ ਦਫਤਰ ’ਚ ਮੀਟਿੰਗ ਕਰਨ ਦਾ ਸਮਾਂ ਮੰਗ ਕੇ ਮਾਹੌਲ ਨੂੰ ਹੰਗਾਮੀ ਬਣਾਇਆ ਗਿਆ ਤਾਂ ਕਿ ਕਿਸੇ ਤਰ੍ਹਾਂ ਮੀਡੀਆ ’ਚ ਸੁਰਖੀਆਂ ਬਟੋਰੀ ਜਾ ਸਕੇ ।

ਸ. ਕਾਲਕਾ ਨੇ ਕਿਹਾ ਕਿ ਸਰਨਾ ਭਰਾਵਾਂ ਵੱਲੋਂ ਤਾਂ 1984 ’ਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਦੇ ਨੇਤਾ ਸ੍ਰੀਪ੍ਰਕਾਸ਼ ਜਾਇਸਵਾਲ ਨੂੰ ਖੁੱਸ਼ ਕਰਨ ਲਈ ਗੁਰਦੁਆਰਾ ਸਾਹਿਬ ’ਚ ਪ੍ਰੋਗਰਾਮ ਕਰਵਾਏ ਜਾਂਦੇ ਸਨ ।

ਜਿਨ੍ਹਾਂ ਲੋਕਾਂ ’ਤੇ ਕਦੇ ਬਰਗਾੜੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਦੇ ਦੋਸ਼ ਲੱਗੇ ਉਹ ਲੋਕ ਅੱਜ ਸੁਖਬੀਰ ਬਾਦਲ ਦਾ ਮਾਰਗ-ਦਰਸ਼ਨ ਲੈ ਕੇ ਹਰ ਗੱਲ ਨੂੰ ਬੇਅਦਬੀ ਨਾਲ ਜੋੜਨ ਦੀ ਗੱਲ ਕਰ ਰਹੇ ਹਨ ਪਰੰਤੂ ਸੰਗਤ ਇਨ੍ਹਾਂ ਦੇ ਭਰਮ-ਭੁਲੇਖੇ ’ਚ ਨਹੀਂ ਆਵੇਗੀ ।

ਸ. ਕਾਲਕਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਵੱਲੋਂ ਉਨ੍ਹਾਂ ਨਾਲ ਮੀਟਿੰਗ ਕਰਨ ਦਾ ਸਮਾਂ ਮੰਗਿਆ ਗਿਆ ਸੀ ਪਰੰਤੂ ਮੀਟਿੰਗ ਲਈ ਇਨ੍ਹਾਂ ਕੋਲ ਕੋਈ ਏਜੰਡਾ ਨਾ ਹੋਣ ਕਰਕੇ ਜੀ.ਕੇ ਤੇ ਸਰਨਾ ਭਰਾਵਾਂ ਵੱਲੋਂ ਇਸ ਨੂੰ ਪਹਿਲਾਂ ਵਫ਼ਦ ’ਚ ਬਦਲੀ ਕੀਤਾ ਗਿਆ ਤੇ ਫਿਰ ਧਰਨੇ ’ਚ ਜੋ ਕਿ ਨਿੰਦਣਯੋਗ ਹੈ । ਮੀਟਿੰਗ ਦੌਰਾਨ ਸਰਨਾ ਭਰਾ ਤੇ ਜੀ.ਕੇ. ਵਾਰ-ਵਾਰ ਇਕ-ਦੂਜੇ ਦੀ ਹੀ ਗੱਲ ਨੂੰ ਕੱਟ ਰਹੇ ਸਨ ।

ਉਨ੍ਹਾਂ ਕਿਹਾ ਕਿ ਅਸੀਂ ਮੀਟਿੰਗ ਕਰਨ ਸਾਡੇ ਕੋਲ ਪੁੱਜੇ ਜੀ.ਕੇ-ਸਰਨਾ ਅਤੇ ਬੀਬੀ ਰਣਜੀਤ ਕੌਰ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਦੇ ਇਕ-ਇਕ ਸੁਆਲ ਦਾ ਜਵਾਬ ਦਿੱਤਾ ਪਰੰਤੂ ਇਨ੍ਹਾਂ ਦਾ ਮਕਸਦ ਤਾਂ ਸਿਰਫ਼ ਹੰਗਾਮਾ ਖੜਾ ਕਰਨਾ ਸੀ । ਇਨ੍ਹਾਂ ਲੋਕਾਂ ਨੂੰ ਇਹ ਚੇਤਾ ਨਹੀਂ ਕਿ ਇਨ੍ਹਾਂ ਦੇ ਕਾਰਜਕਾਲ ਦੌਰਾਨ ਵੀ ਗੁਰਦੁਆਰਿਆਂ ’ਚ ਹਜ਼ਾਰਾਂ ਦੀ ਤਾਦਾਦ ’ਚ ਸੰਗਤਾਂ ਨੂੰ ਠਹਿਰਾਇਆ ਜਾਂਦਾ ਰਿਹਾ ਹੈ ਪਰੰਤੂ ਕਿਸੇ ਦਾ ਸਟਿੰਗ ਆਪਰੇਸ਼ਨ ਕਰਕੇ ਕਦੇ ਤਲਾਸ਼ੀ ਨਹੀਂ ਲਈ ਗਈ ।

ਸ. ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਗਏ ਭਾਈ ਲੱਖੀ ਸ਼ਾਹ ਵਣਜਾਰਾ ਜੀ ਦੇ 444ਵੇਂ ਜਨਮ ਦਿਹਾੜਾ ਸਮਾਗਮ ’ਚ ਸਹਿਯੋਗ ਕੀਤਾ ਸੀ । ਉਨ੍ਹਾਂ ਕਿਹਾ ਕਿ ਵਣਜਾਰਾ ਸਮਾਜ ਜਿਨ੍ਹਾਂ ਦੀਆਂ ਜੜ੍ਹਾਂ ਸਿੱਖ ਭਾਈਚਾਰੇ ਨਾਲ ਜੁੜੀਆਂ ਹਨ, ਤਾਲਕਟੋਰਾ ਸਟੇਡੀਅਮ ’ਚ ਕਰਵਾਏ ਗਏ ਸਮਾਗਮ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਇਤਿਹਾਸ ਦਾ ਸੰਦੇਸ਼ ਦੂਰ-ਦੂਰ ਤਕ ਗਿਆ ਹੈ ।

ਸ. ਕਾਹਲੋਂ ਨੇ ਕਿਹਾ ਕਿ ਸਾਨੂੰ ਮਹਾਰਾਸ਼ਟਰ, ਹੈਦਰਾਬਾਦ ਅਤੇ ਤੇਲੰਗਾਨਾ ਆਦਿ ਤੋਂ ਵਣਜਾਰਾ ਸਮਾਜ ਦੇ ਕਈ ਲੋਕਾਂ ਵੱਲੋਂ ਬੇਨਤੀ ਕੀਤੀ ਗਈ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੇ ਰਾਜਾਂ ’ਚ ਆ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਇਤਿਹਾਸ ਨਾਲ ਸੰਬੰਧਤ ਸਮਾਗਮ ਕਰਵਾਏ ਜਾਣ ।

ਸ. ਕਾਲਕਾ ਅਤੇ ਸ. ਕਾਹਲੋਂ ਨੇ ਇਕ ਵਾਰ ਮੁੜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂੰਹ ਮੈਂਬਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਭਾਈ ਲੱਖੀ ਸ਼ਾਹ ਵਣਜਾਰਾ ਦੇ 444ਵੇਂ ਜਨਮ ਦਿਹਾੜਾ ਸਮਾਗਮ ’ਚ ਵਣਜਾਰਾ ਸਮਾਜ ਦੇ ਮੁਖੀਆਂ ਅਤੇ ਭਾਰਤ ਸਰਕਾਰ ਦੇ ਸੰਸਕ੍ਰਿਤੀ ਮੰਤਰਾਲੇ ਨਾਲ ਸਹਿਯੋਗ ਕਰਕੇ ਸਮਾਗਮ ਨੂੰ ਇਤਿਹਾਸਕ ਬਨਾਉਣ ’ਚ ਆਪੋ-ਆਪਣੀ ਜ਼ੁੰਮੇਵਾਰੀ ਨਿਭਾਈ ਹੈ ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਵਿੰਦਰ ਸਿੰਘ ਕੇ.ਪੀ, ਮੀਤ ਪ੍ਰਧਾਨ ਸ. ਆਤਮਾ ਸਿੰਘ ਲੁਬਾਣਾ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਜਸਪ੍ਰੀਤ ਸਿੰਘ ਕਰਮਸਰ, ਮੈਂਬਰਾਨ ਸ. ਐਮ.ਪੀ.ਐਸ. ਚੱਢਾ, ਸ. ਵਿਕਰਮ ਸਿੰਘ ਰੋਹਿਣੀ, ਸ. ਜਸਪ੍ਰੀਤ ਸਿੰਘ ਜੱਸਾ, ਸ. ਭੁਪਿੰਦਰ ਸਿੰਘ ਭੁੱਲਰ, ਸ. ਭੁਪਿੰਦਰ ਸਿੰਘ ਗਿੰਨੀ, ਸ. ਸੁਖਬੀਰ ਸਿੰਘ ਕਾਲੜਾ, ਸ. ਹਰਜੀਤ ਸਿੰਘ ਪੱਪਾ, ਸ. ਗੁਰਮੀਤ ਸਿੰਘ, ਸ. ਪਲਵਿੰਦਰ ਸਿੰਘ ਲੱਕੀ, ਸਰਵਜੀਤ ਸਿੰਘ ਵਿਰਕ, ਗੁਰਮੀਤ ਸਿੰਘ ਭਾਟੀਆ, ਰਮਿੰਦਰ ਸਿੰਘ ਸਵੀਟਾ, ਸ. ਗੁਰਦੇਵ ਸਿੰਘ ਅਤੇ ਰਮਨਜੋਤ ਸਿੰਘ ਮੀਤਾ ਆਦਿ ਮੌਜ਼ੂਦ ਸਨ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...