Wednesday, April 24, 2024

ਵਾਹਿਗੁਰੂ

spot_img
spot_img

ਏ.ਡੀ.ਜੀ.ਪੀ. ਏ.ਐਸ. ਰਾਏ ਨੇ ਮੁਨੀਸ਼ ਜਿੰਦਲ ਦੀ ਕਿਤਾਬ ‘ਦੀ ਪੰਜਾਬ ਰੀਵੀਊ’ ਕੀਤੀ ਰਿਲੀਜ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਜਨਵਰੀ, 2021 –
ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਐਨ.ਆਰ.ਆਈ. ਮਾਮਲੇ ਅਮਰਦੀਪ ਸਿੰਘ ਰਾਏ ਨੇ ਅੱਜ ਮੁਨੀਸ਼ ਜਿੰਦਲ ਵਲੋਂ ਪੰਜਾਬ ਦੇ ਚਲੰਤ ਮਾਮਲਿਆਂ ਬਾਰੇ ਲਿਖੀ ਇਕ ਕਿਤਾਬ “ਦਿ ਪੰਜਾਬ ਰਵਿਊ” ਜਾਰੀ ਕੀਤੀ।

ਏ.ਡੀ.ਜੀ.ਪੀ. ਰਾਏ ਨੇ ਲੇਖਕ ਮੁਨੀਸ਼ ਜਿੰਦਲ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਕਿਤਾਬਾਂ ਰਾਹੀਂ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐੱਸ.) ਅਤੇ ਪੰਜਾਬ ਦੀਆਂ ਹੋਰਨਾਂ ਪ੍ਰਤੀਯੋਗੀ ਪ੍ਰੀਖਿਆਵਾਂ ਦੇਣ ਦੇ ਇਛੁੱਕ ਉਮੀਦਵਾਰਾਂ ਦੀ ਸਹਾਇਤਾ ਲਈ ਉਨ੍ਹਾਂ ਦੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਏਡੀਜੀਪੀ ਰਾਏ ਨੇ ਇਸ ਪੁਸਤਕ ਦੀ ਭੂਮਿਕਾ ਵੀ ਲਿਖੀ।

ਸ੍ਰੀ ਜਿੰਦਲ ਨੇ ਇਸ ਐਡੀਸ਼ਨ ਨੂੰ ਲਿਖਣ ਲਈ ਏਡੀਜੀਪੀ ਅਮਰਦੀਪ ਸਿੰਘ ਰਾਏ ਵਲੋਂ ਪ੍ਰੇਰਿਤ ਕਰਨ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ।

ਇਸ ਕਿਤਾਬ ਬਾਰੇ ਵੇਰਵੇ ਸਾਂਝੇ ਕਰਦਿਆਂ ਸ੍ਰੀ ਜਿੰਦਲ ਨੇ ਕਿਹਾ ਕਿ ਪੰਜਾਬ ਭਰ ਦੇ ਹਜ਼ਾਰਾਂ ਵਿਦਿਆਰਥੀ ਪੰਜਾਬ ਪੀਸੀਐਸ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਭਾਗ ਲੈਂਦੇ ਹਨ ਪਰ ਬਹੁਤ ਸਾਰੇ ਵਿਦਿਆਰਥੀ ਵਿਸ਼ੇ ਬਾਰੇ ਪੂਰੀ ਜਾਣਕਾਰੀ ਨਾ ਹੋਣ ਜਾਂ ਪ੍ਰੀਖਿਆ ਦੀ ਲੋੜ ਅਨੁਸਾਰ ਸਹੀ ਮਾਰਗ ਦਰਸ਼ਨ ਦੀ ਘਾਟ ਕਾਰਨ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਅਸਫ਼ਲ ਰਹਿੰਦੇ ਹਨ।

ਉਹਨਾਂ ਕਿਹਾ ਕਿ ਬਹੁਤ ਸਾਰੇ ਵਿਦਿਆਰਥੀ ਕੋਚਿੰਗ ਲੈਣ ਵਿਚ ਅਸਮਰੱਥ ਹੁੰਦੇ ਹਨ। ਇਸ ਤਰ੍ਹਾਂ, ਕਿਤਾਬਾਂ ਸਸਤੀਆਂ ਅਤੇ ਤਿਆਰੀ ਦਾ ਸਰਬੋਤਮ ਸਰੋਤ ਹੁੰਦੀਆਂ ਹਨ ਜੇਕਰ ਇਹ ਪ੍ਰੀਖਿਆ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦਿਆਂ ਲਿਖੀਆਂ ਜਾਣ। ਉਹਨਾਂ ਕਿਹਾ ਕਿ ‘ਦਿ ਪੰਜਾਬ ਰਵਿਊ’ ਕਿਤਾਬ ਇਹਨਾਂ ਪਹਿਲੂਆਂ ਨੂੰ ਧਿਆਨ ਵਿਚ ਰੱਖ ਕੇ ਲਿਖੀ ਗਈ ਹੈ।

ਉਹਨਾਂ ਕਿਹਾ ਕਿ ਉਹਨਾਂ ਦੀ ਪਿਛਲੀ ਕਿਤਾਬ ਵਿਚ ਪੰਜਾਬ ਦੇ ਹਿੱਸੇ ਜਿਵੇਂ ਕਿ ਇਤਿਹਾਸ, ਸੱਭਿਆਚਾਰ, ਪ੍ਰਸ਼ਾਸ਼ਕੀ ਢਾਂਚੇ ਨੂੰ ਕਾਫ਼ੀ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ। ਉਹਨਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੀ ਹਰੇਕ ਪ੍ਰਤੀਯੋਗੀ ਪ੍ਰੀਖਿਆ ਜਿਵੇਂ ਕਿ ਪੀਸੀਐਸ ਜਾਂ ਨਾਇਬ ਤਹਿਸੀਲਦਾਰ ਜਾਂ ਕਿਸੇ ਹੋਰ ਪ੍ਰੀਖਿਆ ਵਿਚ ਪੰਜਾਬ ਦੇ ਚਲੰਤ ਮਾਮਲਿਆਂ ਬਾਰੇ ਸਵਾਲ ਪੁੱਛੇ ਜਾਂਦੇ ਹਨ।

ਸ੍ਰੀ ਜਿੰਦਲ ਨੇ ਕਿਹਾ ਕਿ ਇਸ ਕਿਤਾਬ ਵਿਚ ਉਹਨਾਂ ਨੇ ਪੰਜਾਬ ਦੇ ਪਿਛਲੇ ਇੱਕ ਸਾਲ ਦੇ ਚਲੰਤ ਮਾਮਲਿਆਂ ਨੂੰ ਕਵਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਦੇ ਬਜਟ, ਪੰਜਾਬ ਦੇ ਆਰਥਿਕ ਸਰਵੇਖਣ ਅਤੇ ਪਿਛਲੇ ਦੋ ਸਾਲਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਬਾਰੇ ਚਾਨਣਾ ਪਾਇਆ ਹੈ।

ਉਹਨਾਂ ਕਿਹਾ ਕਿ ਇਸ ਕਿਤਾਬ ਵਿਚ ਪੰਜਾਬੀ ਭਾਸ਼ਾ ਅਤੇ ਰਾਜਨੀਤਿਕ ਥਿਊਰੀ ਬਾਰੇ ਇਕ ਅਧਿਆਏ ਵੀ ਹੈ। ਇਸ ਤੋਂ ਇਲਾਵਾ ਕਿਤਾਬ ਦੇ ਅੰਤ ਵਿਚ ਪਿਛਲੇ ਸਾਲ ਦੇ ਪੇਪਰ ਅਤੇ ਮਾਡਲ ਟੈਸਟ ਪੇਪਰ ਵੀ ਦਿੱਤੇ ਗਏ ਹਨ ਜੋ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਤਿਆਰੀਆਂ ਦੇ ਮੁਲਾਂਕਣ ਵਿਚ ਸਹਾਈ ਹੋਣਗੇ।

ਸ੍ਰੀ ਮੁਨੀਸ਼ ਜਿੰਦਲ ਨੇ ਕਿਹਾ, “ਮੇਰੀ ਪਿਛਲੀ ਕਿਤਾਬ ‘ਸਾਡਾ ਪੰਜਾਬ’ ਨੂੰ ਪਾਠਕਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਨੂੰ ਵੇਖਦਿਆਂ, ਮੈ ਆਸ ਕਰਦਾ ਹਾਂ ਕਿ ਪਾਠਕ ਮੇਰੀ ਇਸ ਕਿਤਾਬ ਨੂੰ ਵੀ ਉਨ੍ਹਾਂ ਹੀ ਪਿਆਰ ਦੇਣਗੇ।”

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...