Friday, March 29, 2024

ਵਾਹਿਗੁਰੂ

spot_img
spot_img

ਐਡਵੋਕੇਟ ਧਾਮੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਘਟਨਾ ਦੀ ਕੀਤੀ ਨਿੰਦਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 22 ਮਈ, 2022:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਦੀ ਗੰਭੀਰਤਾ ਨਾਲ ਜਾਂਚ ਮੰਗੀ ਹੈ।

ਉਨ੍ਹਾਂ ਆਖਿਆ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਿੱਖ ਮਾਨਸਿਕਤਾ ਨੂੰ ਗਹਿਰੇ ਜ਼ਖਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖਿਲਾਫ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ, ਪਰੰਤੂ ਜਦੋਂ ਤੱਕ ਇਸ ਘਟਨਾ ਦੇ ਪਿਛੇ ਕੰਮ ਕਰਦੀਆਂ ਤਕਤਾਂ ਸਾਹਮਣੇ ਨਹੀਂ ਲਿਆਂਦੀਆਂ ਜਾਂਦੀਆਂ ਉਨ੍ਹਾਂ ਚਿਰ ਸਿੱਖ ਸੰਗਤਾਂ ਦੇ ਹਿਰਦੇ ਸਾਂਤ ਨਹੀਂ ਹੋਣਗੇ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਘਟਨਾ ਸਥਾਨ ’ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਸ. ਕਰਤਾਰ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਸੁਖਵੰਤ ਸਿੰਘ ਸਭਰਾ, ਭਾਈ ਬਲਕਾਰ ਸਿੰਘ ਅਜਨਾਲਾ ਅਤੇ ਗੁਰਦੁਆਰਾ ਸਤਲਾਣੀ ਸਾਹਿਬ ਦੇ ਹੈੱਡ ਗ੍ਰੰਥੀ ਨੇ ਪਹੁੰਚ ਕੇ ਤੁਰੰਤ ਕਾਰਵਾਈ ਕਰਦਿਆਂ ਖੰਡਤ ਕੀਤਾ ਗਿਆ ਪਾਵਨ ਸਰੂਪ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਪਹੁੰਚਾ ਦਿੱਤਾ ਹੈ।

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਪਾਸੋਂ ਮੰਗ ਕੀਤੀ ਕਿ ਮਾਮਲੇ ਦੀ ਤਹਿ ਤੱਕ ਪੜਤਾਲ ਕਰਵਾ ਕੇ ਘਟਨਾ ਦਾ ਸੱਚ ਸਾਹਮਣੇ ਲਿਆਂਦਾ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...