Thursday, May 2, 2024

ਵਾਹਿਗੁਰੂ

spot_img
spot_img

ਐਡਵੋਕੇਟ ਧਾਮੀ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਗ੍ਰੰਥੀ ਸਿੰਘ ਨਾਲ ਵਾਪਰੀ ਘਟਨਾ ਦੀ ਕੀਤੀ ਨਿੰਦਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 19 ਅਗਸਤ, 2022:
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ ਨਿਭਾਅ ਰਹੇ ਗਿਆਨੀ ਦਇਆ ਸਿੰਘ ਨਾਲ ਵਾਪਰੀ ਲੁੱਟਖੋਹ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ ਕਾਰਨ ਉਥੇ ਵੱਸ ਰਹੇ ਸਿੱਖ ਅਸੁਰੱਖਿਅਤ ਮਹਿਸੂਸ ਕਰਦੇ ਹਨ।

ਉਨ੍ਹਾਂ ਕਿਹਾ ਕਿ ਭਾਈ ਦਇਆ ਸਿੰਘ ਨੂੰ ਆਪਣੇ ਸਾਥੀ ਸਿੰਘ ਨਾਲ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ ਵੱਲ ਜਾਂਦਿਆਂ ਰਸਤੇ ਵਿਚ ਬੰਦੂਕ ਦੀ ਨੋਕ ’ਤੇ ਬੰਦੀ ਬਣਾ ਕੇ ਲੁੱਟ ਕਰਨੀ ਸਿੱਖਾਂ ਨੂੰ ਡਰਾਉਣ ਵਾਲੀ ਘਟੀਆ ਹਰਕਤ ਹੈ।

ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਤੁਰੰਤ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਸਿੱਖਾਂ ਅੰਦਰ ਬੇਗਾਨਗੀ ਦੀ ਭਾਵਨਾ ਨਾ ਪਨਪੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,160FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...