Friday, May 10, 2024

ਵਾਹਿਗੁਰੂ

spot_img
spot_img

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 27 ਅਪ੍ਰੈਲ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਿੱਖ ਸੰਸਥਾ ਦੇ ਮੈਂਬਰਾਂ ਨੂੰ ਭਾਜਪਾ ਵਿੱਚ ਜਾ ਕੇ ਸਿਆਸਤ ਕਰਨ ਦਾ ਇੰਨਾ ਹੀ ਸ਼ੌਕ ਹੈ ਤਾਂ ਉਹ ਪਹਿਲਾਂ ਤੁਰੰਤ ਆਪਣੀ ਦਿੱਲੀ ਗੁਰਦੁਆਰਾ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਦੀ ਦੂਜੇ ਧਰਮਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧਾ ਦਖ਼ਲ ਦੇਣ ਦੀ ਇਹ ਨੀਤੀ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦੇ ਮੈਂਬਰਾਂ ਨੂੰ ਸੰਗਤ ਵੱਲੋਂ ਇਸ ਭਰੋਸੇ ਨਾਲ ਚੁਣਿਆ ਜਾਂਦਾ ਹੈ ਕਿ ਉਹ ਧਾਰਮਿਕ ਭਾਵਨਾਵਾਂ ਅਤੇ ਰਵਾਇਤਾਂ ਅਨੁਸਾਰ ਕਾਰਜ ਕਰਨਗੇ, ਪਰੰਤੂ ਜਦੋਂ ਗੁਰਦੁਆਰਾ ਪ੍ਰਬੰਧਾਂ ਲਈ ਚੁਣੇ ਮੈਂਬਰਾਂ ਵੱਲੋਂ ਸਿੱਖ ਵਿਰੋਧੀ ਸੋਚ ਰੱਖਣ ਵਾਲੀ ਪਾਰਟੀ ਵਿੱਚ ਜਾਣ ਦੀ ਹਰਕਤ ਕੀਤੀ ਜਾਂਦੀ ਹੈ ਤਾਂ ਸੰਗਤ ਦੀਆਂ ਭਾਵਨਾਵਾਂ ਨੂੰ ਭਾਰੀ ਸੱਟ ਵੱਜਣੀ ਕੁਦਰਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਗਤ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਇਨ੍ਹਾਂ ਮੈਂਬਰਾਂ ਨੂੰ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਕਰਨ ਅਤੇ ਗੁਰੂ ਘਰਾਂ ਦਾ ਸੁਚੱਜਾ ਪ੍ਰਬੰਧ ਚਲਾਉਣ ਲਈ ਚੁਣਿਆ ਸੀ ਨਾ ਕਿ ਸਿੱਖ-ਵਿਰੋਧੀ ਪਾਰਟੀ ਵਿੱਚ ਸਿਆਸਤ ਕਰਨ ਲਈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਸਿੱਖ ਮਾਮਲਿਆਂ ਵਿੱਚ ਸਿੱਧੇ ਦਖ਼ਲ ਦੇ ਰਾਹ ਉੱਤੇ ਤੁਰੀ ਹੋਈ ਹੈ ਜਿਸ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ। ਉਨ੍ਹਾਂ ਕਿਹਾ ਸਿੱਖ ਭਾਜਪਾ ਦੀ ਅਜਿਹੀਆਂ ਹਰਕਤਾਂ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਣਗੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਹੀ ਦਿੱਲੀ ਗੁਰਦੁਆਰਾ ਕਮੇਟੀ ਦਾ ਸਮੁੱਚਾ ਪ੍ਰਬੰਧ ਭਾਜਪਾ ਦੇ ਪ੍ਰਭਾਵ ਹੇਠ ਕੰਮ ਕਰ ਰਿਹਾ ਹੈ ਅਤੇ ਹੁਣ ਸਿੱਖ ਸੰਸਥਾ ਦਿੱਲੀ ਕਮੇਟੀ ਕੁਝ ਮੈਂਬਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਦੀ ਹਰਕਤ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਭਾਜਪਾ ਦੀ ਨੀਤੀ ਗੁਰੂ ਘਰਾਂ ਦੇ ਪ੍ਰਬੰਧਾਂ ਵਿੱਚ ਦਖ਼ਲ ਦੇਣ ਅਤੇ ਸਿੱਖ ਮਸਲਿਆਂ ਨੂੰ ਉਲਝਾਉਣ ਵਾਲੀ ਹੈ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,137FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...