Friday, December 27, 2024
spot_img
spot_img
spot_img

ਐਡਵੋਕੇਟ ਧਾਮੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਯੈੱਸ ਪੰਜਾਬ
ਅੰਮ੍ਰਿਤਸਰ, ਨਵੰਬਰ 9, 2024:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਸ. ਕੁਲਵੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਸਿੱਖ ਪੰਥ ਅੰਦਰ ਵੱਡਾ ਸਤਿਕਾਰ ਹੈ ਅਤੇ ਉਨ੍ਹਾਂ ਦੇ ਵੱਡੇ ਭਰਾ ਸ. ਕੁਲਵੰਤ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੌਮੀ ਸੰਘਰਸ਼ ਨੂੰ ਸਮਰਪਿਤ ਇਸ ਪਰਿਵਾਰ ਦੇ ਜੀਅ ਦਾ ਤੁਰ ਜਾਣਾ ਪੰਥ ਲਈ ਵੀ ਉਨ੍ਹਾਂ ਹੀ ਦੁਖਦਾਈ ਹੈ ਜਿਨ੍ਹਾਂ ਕਿ ਉਨ੍ਹਾਂ ਦੇ ਪਰਿਵਾਰ ਲਈ।

ਉਨ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ