Friday, March 29, 2024

ਵਾਹਿਗੁਰੂ

spot_img
spot_img

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 21 ਮਈ, 2022:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਸੀਨੀਅਰ ਮੈਂਬਰ, ਉੱਘੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਪੰਥਕ ਸਫਾਂ ਵਿਚ ਵੱਡਾ ਘਾਟਾ ਕਰਾਰ ਦਿੱਤਾ।

ਐਡਵੋਕੇਟ ਧਾਮੀ ਨੇ ਆਖਿਆ ਕਿ ਜਥੇਦਾਰ ਤੋਤਾ ਸਿੰਘ ਪੰਥ ਨੂੰ ਸਮਰਪਿਤ ਆਗੂ ਸਨ, ਜਿਨ੍ਹਾਂ ਨੇ ਹਰ ਸਾਹ ਨਾਲ ਪੰਥ ਦੀ ਭਲਾਈ ਨੂੰ ਲੋਚਿਆ। ਅਜਿਹੇ ਪੰਥਕ ਤੇ ਟਕਾਸਲੀ ਅਕਾਲੀ ਆਗੂ ਦਾ ਸੰਸਾਰ ਤੋਂ ਤੁਰ ਜਾਣਾ ਇਕ ਖਲਾਅ ਵਾਂਗ ਮੰਨਿਆ ਜਾਵੇਗਾ, ਜਿਸ ਨੂੰ ਭਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਜਿੰਮੇਵਾਰੀ ਨਾਲ ਸੇਵਾ ਨਿਭਾਉਂਦਿਆ ਹਮੇਸ਼ਾਂ ਹੀ ਆਪਣੀ ਵਡਮੁੱਲੀ ਸਲਾਹ ਦੁਆਰਾ ਸਿੱਖ ਸੰਸਥਾ ਦੀ ਬੇਹਤਰ ਕਾਰਗੁਜ਼ਾਰੀ ਲਈ ਪ੍ਰੇਰਿਆ।

ਉਨ੍ਹਾ ਨੇ ਸਿੱਖ ਧਰਮ ਇਤਿਹਾਸ ਦੀਆਂ ਸ਼ਤਾਬਦੀਆਂ ਮੌਕੇ ਵੀ ਪ੍ਰਬੰਧਕੀ ਯੋਜਨਾਵਾਂ ਉਲੀਕਣ ਵਿਚ ਮੋਹਰੀ ਰੋਲ ਅਦਾ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕੌਮ ਦੀ ਨੌਜਵਾਨ ਲੀਡਰਸ਼ਿਪ ਨੂੰ ਉਨ੍ਹਾਂ ਦੇ ਜੀਵਨ ਅਤੇ ਪੰਥਕ ਭਾਵਨਾ ਤੋਂ ਅਗਵਾਈ ਲੈਣ ਲਈ ਪ੍ਰੇਰਿਆ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਉਚ ਅਹੁਦੇਦਾਰਾਂ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...