Friday, April 26, 2024

ਵਾਹਿਗੁਰੂ

spot_img
spot_img

ਐਨ.ਆਈ.ਏ. ਦੇ ਨੋਟਿਸ ’ਤੇ ਬੋਲੇ ਕਿਸਾਨ ਆਗੂ ਸਿਰਸਾ, ਕਿਹਾ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨਾ ਚਾਹੁੰਦੀ ਹੈ ਸਰਕਾਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 16 ਜਨਵਰੀ, 2021:
ਕੇਂਦਰ ਵੱਲੋਂ ਲਿਆਂਦੇ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਵਿੱਚ ਸ਼ਾਮਲ ਕਿਸਾਨ ਜੱਥੇਬੰਦੀਆਂ ਵਿੱਚੋਂ ਇਕ ਲੋਕ ਭਲਾਈ ਇਨਸਾਫ਼ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ, ਕਿਸਾਨ ਆਗੂ ਸ: ਬਲਦੇਵ ਸਿੰਘ ਸਿਰਸਾ ਨੇ ਉਨ੍ਹਾਂ ਨੂੰ ਮਿਲੇ ਐਨ.ਆਈ.ਏ. ਦੇ ਨੋਟਿਸ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਸਰਕਾਰ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨਾ ਚਾਹੁੰਦੀ ਹੈ।

ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਸ: ਸਿਰਸਾ ਨੇ ਦੱਸਿਆ ਕਿ ਉਨ੍ਹਾਂ ਨੂੰ ਕਲ੍ਹ ਹੀ ਭਾਵ 15 ਜਨਵਰੀ ਨੂੰ ਇਹ ਨੋਟਿਸ ਕੇਵਲ ਵੱਾਟਸਐੱਪ ਰਾਹੀਂ ਮਿਲਿਆ ਹੈ ਅਤੇ ਇਸ ਵਿੱਚ 17 ਜਨਵਰੀ ਨੂੰ ਪੇਸ਼ ਹੋਣ ਲਈ ਆਖ਼ਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ 7 ਫ਼ਰਵਰੀ ਤੋਂ ਪਹਿਲਾਂ ਐਨ.ਆਈ.ਏ. ਦੇ ਸਾਹਮਣੇ ਪੇਸ਼ ਨਹੀਂ ਹੋ ਸਕਣਗੇ ਕਿਉਂਕਿ ਉਨ੍ਹਾਂ ਦੀ ਦੋਹਤੀ ਦਾ ਵਿਆਹ ਹੈ ਜਿਸ ਦੀਆਂ ਤਿਆਰੀਆਂ ਲਈ ਉਹ ਦਿੱਲੀ ਬਾਰਡਰ ਤੋਂ ਵਾਪਸ ਅੰਮ੍ਰਿਤਸਰ ਪਰਤੇ ਹਨ।

ਉਨ੍ਰਾਂ ਕਿਹਾ ਕਿ ਉਂਜ ਵੀ ਅਜੇ ਤਾਂਈਂ ਉਨ੍ਹਾਂ ਨੂੰ ਐਨ.ਆਈ.ਏ. ਵੱਲੋਂ ਕੋਈ ਰਸਮੀ ਨੋਟਿਸ ਨਹੀਂ ਮਿਲਿਆ, ਹਾਂ ਵਾਟਸਐੱਪ ਨੋਟਿਸ ਜ਼ਰੂਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਵੀ ਸ਼ੁੱਕਰਵਾਰ ਰਾਤ ਇਕ ਰਿਪੋਰਟਰ ਨੇ ਹੀ ਉਨ੍ਹਾਂ ਨੂੰ ਫ਼ੋਨ ’ਤੇ ਦੱਸਿਆ ਕਿ ਉਨ੍ਹਾਂ ਨੂੰ ਕੋਈ ਨੋਟਿਸ ਜਾਰੀ ਹੋਇਆ ਹੈ।

ਜ਼ਿਕਰਯੋਗ ਹੈ ਕਿ ਇਹ ਨੋਟਿਸ ਸਿੱਖਸ ਫ਼ਾਰ ਜਸਟਿਸ ਦੇ ਖਿਲਾਫ਼ ਦਰਜ ਕੀਤੇ ਗਏ ਕੇਸ ਦੇ ਸੰਬੰਧ ਵਿੱਚ ਸ: ਸਿਰਸਾ ਨੂੰ ਜਾਰੀ ਕੀਤਾ ਗਿਆ ਹੈ।

ਸ: ਸਿਰਸਾ ਨੇ ਕਿਹਾ ਕਿ ਪਹਿਲਾਂ ਹੀ ਕਿਸਾਨ ਸੰਘਰਸ਼ ਨੂੰ ਲੀਂਹੋਂ ਲਾਹੁਣ ਲਈ ਬਹੁਤ ਕੁਝ ਕਰ ਰਹੀ ਕੇਂਦਰ ਸਰਕਾਰ ਨੇ ਹੁਣ ਕਿਸਾਨਾਂ ’ਤੇ ਦਬਾਅ ਬਣਾਉਣ ਦਾ ਨਵਾਂਰਾਹ ਲੱਭਿਆ ਹੈ। ਉਨ੍ਹਾਂ ਆਖ਼ਿਆ ਕਿ ਆਪ ਕਿਸਾਨਾਂ ਸਾਹਮਣੇ ਲਾਜਵਾਬ ਹੋ ਚੁੱਕੀ ਸਰਕਾਰ ਨੇ ਪਹਿਲਾਂ ਸੁਪਰੀਮ ਕੋਰਟ ਰਾਹੀਂ ਅਤੇ ਹੁਣ ਐਨ.ਆਈ.ਏ. ਰਾਹੀਂ ਦਬਾਅ ਬਣਾਉਣ ਦਾ ਰਾਹ ਚੁਣਿਆ ਹੈ ਤਾਂ ਜੋ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕੀਤਾ ਜਾ ਸਕੇ।

ਸ: ਸਿਰਸਾ ਜੋ ਨੌਂਵੇਂ ਗੇੜ ਦੀ ਸਰਕਾਰ ਨਾਲ ਹੋਈ ਗੱਲਬਾਤ ਦੌਰਾਨ ਹਾਜ਼ਰ ਨਹੀਂ ਸਨ, ਇਸ ਤੋਂ ਪਹਿਲਾਂ ਸਾਰੀਆਂ ਮੀਟਿੰਗਾਂ ਵਿੱਚ ਸ਼ਾਮਲ ਹੋਏ ਸਨ।

ਉਨ੍ਹਾਂ ਆਖ਼ਿਆ ਕਿ ਉਨ੍ਹਾਂ ਤੋਂ ਇਲਾਵਾ ਵੀ ਕਿਸਾਨ ਸੰਘਰਸ਼ ਨਾਲ ਜੁੜੇ ਵੱਖ ਵੱਖ ਲੋਕਾਂ ਨੂੰ ਐਨ.ਆਈ. ਵੱਲੋਂ ਨੋਟਿਸ ਜਾਰੀ ਕੀਤੇ ਗਏ ਹਨ ਜਿਸ ਦਾ ਸਿੱਧਾ ਮਤਲਬ ਹੈ ਕਿ ਸਰਕਾਰ ਕਿਸਾਨ ਅੰਦੋਲਨ ਨੂੰ ਦਬਾਉਣਠ ਚਾਹੁੰਦੀ ਹੈ ਅਤੇ ਬਦਨਾਮ ਕਰਨਾ ਚਾਹੁੰਦੀ ਹੈ।

ਸ: ਸਿਰਸਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਲਈ ਕੰਮ ਕਰ ਰਹੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਸਿਰਜ ਕੇ ਅੰਦੋਲਨ ਨੂੰ ਫ਼ੇਲ੍ਹ ਕਰਨਾ ਚਾਹੁੰਦੀ ਹੈ ਪਰ ਅਸੀਂ ਇਸ ਤਰ੍ਹਾਂ ਦੇ ਦਬਾਅ ਅੱਗੇ ਝੁਕਣ ਵਾਲੇ ਨਹੀਂ ਹਾਂ।

ਐਨ.ਆਈ.ਏ. ਵੱਲੋਂ ਸਿੱਖਸ ਫ਼ਾਰ ਜਸਟਿਸ ਦੇ ਕੇਸ ਨਾਲ ਜੋੜਦਿਆਂ ਕਿਸਾਨ ਸੰਘਰਸ਼ ਨਾਲ ਜੁੜੇ ਇਕ ਦਰਜਨ ਤੋਂ ਵੱਧ ਲੋਕਾਂ ਅਤੇ ਇਕ ਪੱਤਰਕਾਰ ਨੂੰ ਵੀ ਨੋਟਿਸ ਭੇਜੇ ਹਨ ਜਿਸ ਕਰਕੇ ਇਹ ਨੋਟਿਸ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਅਤੇ ਇਨ੍ਹਾਂ ਨੋਟਿਸਾਂ ਦੀ ਟਾਈਮਿੰਗ ਬਾਰੇ ਸਵਾਲ ਉਠਾਏ ਜਾ ਰਹੇ ਹਨ।

ਯਾਦ ਰਹੇ ਕਿ ਐਨ.ਆਈ.ਨੇ. ਨੇ ਪਿਛਲੇ ਮਹੀਨੇ ਸਿੱਖਸ ਫ਼ਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਸਣੇ ਕੇਂਦਰ ਸਰਕਾਰ ਵੱਲੋਂ ਅੱਤਵਾਦੀ ਐਲਾਨੇ 10 ਵਿਅਕਤੀਆਂ ਦੇ ਖਿਲਾਫ਼ ਐਨ.ਆਈ.ਏ. ਦੀ ਮੋਹਾਲੀ ਸਥਿਤ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...