Friday, March 29, 2024

ਵਾਹਿਗੁਰੂ

spot_img
spot_img

ਐਨ.ਪੀ.ਐਲ ਨੇ 72 ਵਾਂ ਗਣਤੰਤਰ ਦਿਵਸ ਮਨਾਇਆ

- Advertisement -

ਯੈੱਸ ਪੰਜਾਬ
ਰਾਜਪੁਰਾ (ਪਟਿਆਲਾ), ਜਨਵਰੀ 26, 2021:
ਦੇਸ਼ ਭਗਤੀ ਦੀ ਭਾਵਨਾ ਵਿਚ ਡੁੱਬੇ ਹੋਏ, ਨਾਭਾ ਪਾਵਰ ਲਿਮਟਿਡ ਨੇ ਆਪਣੇ 2×700 ਮੈਗਾਵਾਟ ਦੇ ਰਾਜਪੁਰਾ ਥਰਮਲ ਪਾਵਰ ਪਲਾਂਟ ਵਿਖੇ ਭਾਰਤ ਦਾ 72 ਵਾਂ ਗਣਤੰਤਰ ਦਿਵਸ ਮਨਾਇਆ ਅਤੇ ਆਪਣੇ ਦੁਵਾਰਾ ਕੀਤੇ ਜਾ ਰਹੇ ਕਾਰਜਾਂ ਨੂੰ ਦੇਸ਼ ਦੀ ਸੇਵਾ ਲਈ ਸਮਰਪਿਤ ਕੀਤਾ।

ਮੁੱਖ ਕਾਰਜਕਾਰੀ ਅਧਿਕਾਰੀ, ਐਨ.ਪੀ.ਐਲ, ਸ੍ਰੀ ਅਥਰ ਸ਼ਹਾਬ, ਨੇ ਰਾਸ਼ਟਰੀ ਝੰਡਾ ਲਹਿਰਾਇਆ, ਜਿਸ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ।

ਇਸ ਮੌਕੇ ਬੋਲਦਿਆਂ ਸੀ.ਈ.ਓ ਨੇ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਭਾਰਤ ਵਿਚ ‘ਸਵਰਾਜ’ ਲਿਆਉਣ ਲਈ ਉਨ੍ਹਾਂ ਦੀ ਅਟੱਲ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਭਾਰਤ ਵਿਚ ਹਰ ਵਰਗ ਦੇ ਲੋਕਾਂ ਦੁਆਰਾ ਪਾਏ ਜਾ ਰਹੇ ਯੋਗਦਾਨ ਕਰਨ ਭਾਰਤ ਨੂੰ ਵਿਸ਼ਵ ਵਿਚ ਇਕ ਵੱਖਰਾ ਦਰਜ ਪ੍ਰਾਪਤ ਹੈ ਅਤੇ ਇਹ ਵੱਖ-ਵੱਖ ਸਭਿਆਚਾਰਾਂ, ਜਾਤੀਆਂ ਅਤੇ ਖੇਤਰਾਂ ਦੇ ਸਮੂਹ ਵਜੋਂ ਜਾਣਿਆ ਜਾਂਦਾ ਹੈ I

ਇਤਿਹਾਸ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿਦੇਸ਼ੀ ਕਬਜ਼ੇ ਵਿਚ ਇਸ ਲਈ ਆਇਆ ਕਿਉਂਕਿ ਇਹ ਛੋਟੇ-ਛੋਟੇ ਰਾਜਾਂ ਵਿਚ ਵੰਡਿਆ ਹੋਇਆ ਸੀ ਅਤੇ ਉਸ ਸਮੇਂ ਦੇ ਰਾਜੇ ਯੂਰੋਪ ਵਿਚ ਹੋ ਰਹੇ ਆਰਥਿਕ ਅਤੇ ਸਮਾਜਿਕ ਵਿਕਾਸ ਤੋਂ ਅਣਜਾਣ ਸਨ।

ਉਨ੍ਹਾਂ ਕਿਹਾ ਕਿ ਅੱਜ, ਭਾਰਤ ਇੱਕ ਸੈਨਿਕ ਅਤੇ ਆਰਥਿਕ ਸ਼ਕਤੀ ਵਜੋਂ ਉੱਭਰਿਆ ਹੈ, ਪਰ ਉਦਯੋਗਿਕ ਕ੍ਰਾਂਤੀ 4.0 ਦੇ ਨਾਲ, ਇੱਥੋਂ ਦੇ ਲੋਕਾਂ ਨੂੰ ਹੋਰਨਾਂ ਦੇਸ਼ਾਂ ਤੋਂ ਅੱਗੇ ਰਹਿਣ ਲਈ ਜੈਨੇਟਿਕਸ, ਦਵਾਈਆਂ, ਬੌਧਿਕ ਵਿਸ਼ੇਸ਼ਤਾਵਾਂ, ਇੰਜੀਨੀਅਰਿੰਗ ਅਤੇ ਟੈਕਨਾਲੋਜੀ ਵਰਗੇ ਕਈ ਖੇਤਰਾਂ ਵਿੱਚ ਤੇਜ਼ੀ ਨਾਲ ਵਿਕਸਿਤ ਹੋਣ ਦੀ ਲੋੜ ਹੈ।

ਉਨ੍ਹਾਂ ਕੌਮੀ ਸਰਹੱਦਾਂ ਦੀ ਰਾਖੀ ਕਰਨ ਵਾਲੇ ਸੈਨਿਕਾਂ ਲਈ ਧੰਨਵਾਦ ਪ੍ਰਗਟ ਕਰਦਿਆਂ ਦੇਸ਼ ਦੇ ਉਨ੍ਹਾਂ ਨੌਜਵਾਨ ਦੀ ਵੀ ਸ਼ਲਾਘਾ ਕੀਤੀ ਜੋ ਮਿਹਨਤ ਕਰ ਦੇਸ਼ ਦੇ ਆਰਥਿਕ ਵਿਕਾਸ ਵਿਚ ਯੋਗਦਾਨ ਪਾ ਰਹੇ ਹਨ।

ਉਨ੍ਹਾਂ ਨਾਭਾ ਪਾਵਰ ਲਿਮਟਿਡ ਦੇ ਇੰਜੀਨੀਅਰਾਂ ਅਤੇ ਕਰਮਚਾਰੀਆਂ ਵੱਲ ਵੀ ਧਿਆਨ ਖਿੱਚਿਆ, ਜਿਹੜੇ ਪੰਜਾਬ ਰਾਜ ਲਈ ਬਿਜਲੀ ਪੈਦਾ ਕਰਨ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਲੱਖਾਂ ਘਰਾਂ ਨੂੰ ਪ੍ਰਕਾਸ਼ਤ ਕਰਨ ਦੇ ਨਾਲ ਨਾਲ ਰਾਜ ਦੇ ਸਨਅਤੀ ਵਿਕਾਸ ਨੂੰ ਅੱਗੇ ਵਦਾ ਰਹੇ ਹਨ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...