Friday, April 19, 2024

ਵਾਹਿਗੁਰੂ

spot_img
spot_img

ਐਮਐਸਪੀ ਬਿੱਲ ‘ਤੇ ਬੀਜੇਪੀ ਨੇ ਰਾਘਵ ਚੱਢਾ ‘ਤੇ ਲਈ ਚੁਟਕੀ; ਪ੍ਰਚਾਰ ਕਰਨ ਤੋਂ ਪਹਿਲਾਂ ਇਸ ‘ਤੇ ਕੰਮ ਕਰਨ ਦੀ ਦਿੱਤੀ ਸਲਾਹ

- Advertisement -

ਯੈੱਸ ਪੰਜਾਬ
ਚੰਡੀਗੜ੍ਹ,6 ਅਗਸਤ, 2022 –
ਭਾਰਤੀ ਜਨਤਾ ਪਾਰਟੀ ਨੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਸਬੰਧੀ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨ ਸਬੰਧੀ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਸਦਭਾਵਨਾ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਨੂੰ ਪ੍ਰਚਾਰ ਕਰਨ ਤੋਂ ਪਹਿਲਾਂ ਖ਼ੁਦ ਉਸ ਤੇ ਕੰਮ ਕਰਨਾ ਚਾਹੀਦਾ ਹੈ।

ਇਸ ਤੋਂ ਇਲਾਵਾ, ਭਾਜਪਾ ਨੇ ਅਜਿਹੇ ਸਮੇਂ ‘ਚ ਅਜਿਹਾ ਬਿੱਲ ਪੇਸ਼ ਕਰਨ ‘ਤੇ ਹੈਰਾਨੀ ਪ੍ਰਗਟਾਈ ਹੈ, ਜਦੋਂ ਭਾਰਤ ਸਰਕਾਰ ਵੱਲੋਂ ਇਸ ਮਕਸਦ ਲਈ ਪਹਿਲਾਂ ਹੀ ਇਕ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ।

ਸੂਬਾ ਭਾਜਪਾ ਦੇ ਜਨਰਲ ਸਕੱਤਰ ਡਾ ਸੁਭਾਸ਼ ਸ਼ਰਮਾ ਨੇ ਚੱਢਾ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਬਾਰੇ ਬਿੱਲ ਪੇਸ਼ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ‘ਆਪ’ ਨੇ ਵਾਅਦਾ ਕੀਤਾ ਸੀ ਕਿ ਉਹ ਸਬਜ਼ੀਆਂ ਸਮੇਤ ਵੱਧ ਤੋਂ ਵੱਧ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਵੇਗੀ।

ਭਾਜਪਾ ਆਗੂ ਨੇ ਕਿਹਾ ਕਿ ਇਨ੍ਹਾਂ ਨੇ ਸਿਰਫ਼ ਮੂੰਗੀ ‘ਤੇ ਐਮਐਸਪੀ ਦਾ ਐਲਾਨ ਕੀਤਾ ਸੀ, ਪਰ ਉਹ ਵੀ ਪੂਰੇ ਦਿਲ ਨਾਲ ਨਹੀਂ ਕੀਤਾ ਗਿਆ ਅਤੇ ਫ਼ਸਲ ਪੈਦਾ ਕਰਨ ਵਾਲੇ ਕਿਸਾਨਾਂ ਨੂੰ ਵਿਚਾਲੇ ਹੀ ਛੱਡ ਦਿੱਤਾ ਗਿਆ। ਜਿਸ ਕਾਰਨ 80 ਫੀਸਦੀ ਮੂੰਗੀ ਉਤਪਾਦਕਾਂ ਨੂੰ ਫਸਲ ਸਸਤੀ ਵੇਚਣੀ ਪਈ। ਉਨ੍ਹਾਂ ਚੱਢਾ ਨੂੰ ਸਵਾਲ ਕੀਤਾ ਕਿ ਤੁਸੀਂ ਹਰਿਆਣਾ ਦੀ ਤਰਜ਼ ‘ਤੇ ਸਬਜ਼ੀਆਂ ਅਤੇ ਹੋਰ ਫ਼ਸਲਾਂ ‘ਤੇ ਐਮਐਸਪੀ ਕਿਉਂ ਨਹੀਂ ਦਿੰਦੇ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਹਰਿਆਣਾ ਰਾਜ ਪੱਧਰ ‘ਤੇ ਕਈ ਫਸਲਾਂ ‘ਤੇ ਐਮ.ਐਸ.ਪੀ. ਦੇ ਰਿਹਾ ਹੈ।

ਡਾ: ਸ਼ਰਮਾ ਨੇ ਕਿਹਾ ਕਿ ‘ਆਪ’ ਦੇ ਸੰਸਦ ਮੈਂਬਰ ਸਿਰਫ਼ ਦਿਖਾਵਾ ਹੀ ਕਰ ਰਹੇ ਹਨ ਅਤੇ ਉਨ੍ਹਾਂ ਦੀ ਸੋਚ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਹ ਸਿਰਫ਼ ਇਹ ਦਿਖਾ ਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣਾ ਚਾਹੁੰਦੇ ਹਨ ਕਿ ਉਹ ਸੰਸਦ ‘ਚ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

ਭਾਜਪਾ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਨੂੰ ਨਜ਼ਰਅੰਦਾਜ਼ ਕਰਕੇ ਝਟਕਾ ਖਾਣ ਵਾਲੇ ‘ਆਪ’ ਦੇ ਸੰਸਦ ਮੈਂਬਰ ਹੁਣ ਸੰਸਦ ‘ਚ ਵਿਖਾਵਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਨੂੰ ਪਤਾ ਹੈ ਕਿ ਜ਼ਮੀਨੀ ਪੱਧਰ ‘ਤੇ ਅਜਿਹੀਆਂ ਗੱਲਾਂ ਕੁਝ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਚੱਢਾ ਸੰਸਦ ‘ਚ ਆਪਣੇ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਗੰਭੀਰ ਨਹੀਂ ਹਨ, ਸਗੋਂ ਸਿਰਫ਼ ਇਹ ਦਿਖਾਉਣਾ ਚਾਹੁੰਦੇ ਹਨ ਕਿ ਉਹ ਪੰਜਾਬ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਕਿਉਂਕਿ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਲਈ ਉਨ੍ਹਾਂ ਦੀ ਪਾਰਟੀ ਦੀ ਕਈ ਵਾਰ ਆਲੋਚਨਾ ਹੋ ਚੁੱਕੀ ਹੈ।

ਡਾ. ਸ਼ਰਮਾ ਨੇ ਕਿਹਾ ਕਿ ਜੇਕਰ ਅਜਿਹਾ ਨਹੀਂ ਹੈ ਤਾਂ ਉਨ੍ਹਾਂ ਦੀ ਪਾਰਟੀ ਕਿਸਾਨਾਂ ਸਮੇਤ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ| ਉਨ੍ਹਾਂ ਕਿਹਾ ਕਿ ਚੱਢਾ ਨੇ ਖ਼ਬਰਾਂ ਵਿੱਚ ਰਹਿਣ ਲਈ ਇੱਕ ਵੱਖਰਾ ਤਰੀਕਾ ਅਪਣਾਇਆ ਹੈ, ਜੋ ਕਦੇ ਮੁਅੱਤਲੀ ਨੋਟਿਸ ਲਿਆਏ ਹਨ ਅਤੇ ਹੁਣ ਪ੍ਰਾਈਵੇਟ ਮੈਂਬਰ ਬਿੱਲ ਲੈ ਕੇ ਆਏ ਹਨ, ਜਿਨ੍ਹਾਂ ਨੂੰ ਪਤਾ ਹੈ ਕਿ ਪ੍ਰਕਿਰਿਆ ਦੌਰਾਨ ਇਹ ਸੰਸਦ ਵਿੱਚ ਟਿਕਣ ਵਾਲਾ ਨਹੀਂ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...