Saturday, April 20, 2024

ਵਾਹਿਗੁਰੂ

spot_img
spot_img

ਐਮ.ਪੀ ਮਨੀਸ਼ ਤਿਵਾੜੀ ਨੇ ਢਾਡਾ ਕਲਾਂ ਚੋਅ ਉੱਪਰ ਪੁਲ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ

- Advertisement -

ਯੈੱਸ ਪੰਜਾਬ
ਗੜ੍ਹਸ਼ੰਕਰ,11 ਜੂਨ, 2021 –
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਦੀ ਲੜੀ ਵਿੱਚ ਇੱਕ ਹੋਰ ਵਾਧਾ ਕਰਦਿਆਂ ਹੋਇਆਂ ਮੈਂਬਰ ਪਾਰਲੀਮੈਂਟ ਤੇ‍ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਪਿੰਡ ਢਾਡਾ ਕਲਾਂ ਅਤੇ ਢਾਡਾ ਖੁਰਦ ਵਿੱਚ ਪੈਂਦੇ ਢਾਡਾ ਕਲਾਂ ਚੋਅ ਉੱਪਰ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਗਿਆ।

ਕਰੀਬ ਇਕ ਕਿਲੋਮੀਟਰ ਲੰਬੇ 2 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਚੋਅ ਉੱਪਰ ਇਸ ਹਾਈ ਲੈਵਲ ਬ੍ਰਿਜ ਦਾ ਨਿਰਮਾਣ ਛੇ ਮਹੀਨਿਆਂ ਵਿੱਚ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਐਮ.ਪੀ ਤਿਵਾੜੀ ਨੇ ਕਿਹਾ ਕਿ ਹਲਕੇ ਦਾ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ ਹੈ। ਢਾਡਾ ਕਲਾਂ ਅਤੇ ਢਾਡਾ ਖੁਰਦ ਵਿੱਚ ਪੈਂਦੇ ਚੋਅ ਉੱਪਰ ਕਰੀਬ 2.67 ਕਰੋੜ ਰਪਏ ਦੀ ਲਾਗਤ ਨਾਲ ਬਣਨ ਵਾਲੇ 1.07 ਕਿਲੋਮੀਟਰ ਲੰਬੇ ਹਾਈ ਲੇਵਲ ਬ੍ਰਿਜ ਦਾ ਨਿਰਮਾਣ ਕੀਤਾ ਜਾਵੇਗਾ। ਜਿਹੜੀ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇੱਕ ਮੰਗ ਸੀ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਹਲਕੇ ਨਾਲ ਜੁੜੀਆਂ ਕੁਝ ਹੋਰ ਸਮੱਸਿਆਵਾਂ ਵੀ ਪਤਾ ਚੱਲੀਆਂ ਹਨ, ਜਿਨ੍ਹਾਂ ਨੂੰ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਦੇ ਸਹਿਯੋਗ ਨਾਲ ਜਲਦੀ ਹੀ ਸੁਲਝਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਕਾਰਨ ਬੀਤੇ ਕਰੀਬ ਡੇਢ ਸਾਲਾਂ ਤੋਂ ਸੂਬਾ ਸਰਕਾਰ ਦੀ ਪਹਿਲ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣੀ ਰਹੀ ਹੈ।

ਇਸ ਲੜੀ ਹੇਠ, ਕੋਰੋਨਾ ਮਹਾਂਮਾਰੀ ਖ਼ਿਲਾਫ਼ ਲੜਾਈ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਨੂੰ ਕੀਤੀ ਅਪੀਲ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਨ੍ਹਾਂ 100 ਪਤੀਸ਼ਤ ਵੈਕਸੀਨੇਸ਼ਨ ਕਰਵਾਉਣ ਵਾਲੇ ਪਿੰਡ ਨੂੰ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਸੀ।

ਉਨ੍ਹਾਂ ਨੇ ਖੁਲਾਸਾ ਕੀਤਾ ਕਿ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਨਾਲ ਸਬੰਧਤ ਹੀ ਦੋ ਪਿੰਡਾਂ ਨਾਜਰਪੁਰ ਅਤੇ ਰਾਵਲ ਪਿੰਡੀ ਵੱਲੋਂ 100 ਪ੍ਰਤੀਸ਼ਤ ਕੋਰੋਨਾ ਵੈਕਸੀਨੇਸ਼ਨ ਦਾ ਟੀਚਾ ਪੂਰਾ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ 10-10 ਲੱਖ ਰੁਪਇਆਂ ਦੀ ਗਰਾਂਟ ਜਾਰੀ ਕਰਨ ਵਾਸਤੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਗਈ ਹੈ।

ਉਨ੍ਹਾਂ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ 100 ਪ੍ਰਤੀਸ਼ਤ ਵੈਕਸੀਨੇਸ਼ਨ ਦਾ ਟੀਚਾ ਪ੍ਰਾਪਤ ਕਰੇਗਾ, ਉਸਨੂੰ 10 ਲੱਖ ਰੁਪਏ ਦੀ ਗਰਾਂਟ ਦੇਣ ਹਿੱਤ ਸਿਫ਼ਾਰਸ਼ ਭੇਜੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਸਾਬਕਾ ਐਮਐਲਏ ਲਵ ਕੁਮਾਰ ਗੋਲਡੀ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਐੱਸਡੀਐੱਮ ਹਰਬੰਸ ਸਿੰਘ, ਥੁਸਾਰ ਗੁਪਤਾ ਡੀਐੱਸਪੀ, ਤਪਨ ਭਨੋਟ ਤਹਿਸੀਲਦਾਰ ਗੜ੍ਹਸ਼ੰਕਰ, ਕਮਲ ਨਇਨ ਐਕਸੀਐਨ ਪੀਡਬਲਯੂਡੀ ਗੜ੍ਹਸ਼ੰਕਰ, ਬਖਤਾਵਰ ਸਿੰਘ, ਕਮਲ ਲੰਬੜਦਾਰ, ਅਵਤਾਰ ਲੰਬੜਦਾਰ, ਜਸਬੀਰ ਕੌਰ ਸਰਪੰਚ, ਮਨਜੀਤ ਕੌਰ ਸਰਪੰਚ, ਜੱਗਾ ਸਿੰਘ, ਰਜਿੰਦਰ ਸਿੰਘ, ਅਮਨਦੀਪ ਕੌਰ, ਰਮਨ ਸਰਪੰਚ, ਮਹਿੰਦਰ ਸਰਪੰਚ, ਗੁਰਦਿਆਲ ਸਰਪੰਚ, ਜਰਨੈਲ ਲੰਬੜਦਾਰ, ਦਵਿੰਦਰ ਲੰਬੜਦਾਰ ਸੈੱਲਾਂ, ਬਖਤਾਵਰ ਸਿੰਘ ਸਾਬਕਾ ਸਰਪੰਚ, ਸੰਜੀਵ ਕੰਵਰ, ਬੁੱਧ ਸਿੰਘ ਵੀ ਮੌਜੂਦ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...