Friday, March 29, 2024

ਵਾਹਿਗੁਰੂ

spot_img
spot_img

ਐਮ.ਪੀ. ਮਨੀਸ਼ ਤਿਵਾੜੀ ਨੇ ਰੱਖ਼ਿਆ ਮੰਤਰੀ ਤੋਂ ਕੀਤੀ ਕੰਢੀ ਏਰੀਆ ’ਚ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ

- Advertisement -

ਯੈੱਸ ਪੰਜਾਬ
ਰੋਪੜ, 2 ਅਗਸਤ, 2021 –
ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਹਲਕੇ ਦੇ ਕੰਢੀ ਏਰੀਏ ਚ ਇਕ ਸੈਨਿਕ ਸਕੂਲ ਸਥਾਪਤ ਕੀਤੇ ਜਾਣ ਦੀ ਮੰਗ ਕੀਤੀ ਹੈ, ਜਿਸ ਨਾਲ ਸੈਨਾ ਚ ਕੈਰੀਅਰ ਬਣਾਉਣ ਦੇ ਚਾਹਵਾਨ ਨੌਜਵਾਨਾਂ ਲਈ ਮੌਕਿਆਂ ਚ ਹੋਰ ਵਾਧਾ ਹੋਵੇਗਾ। ਉਨ੍ਹਾਂ ਨੇ ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਵੀ ਚਿੱਠੀ ਲਿਖ ਕੇ ਇਸ ਲਈ ਕੇਂਦਰ ਸਰਕਾਰ ਨੂੰ ਅਧਿਕਾਰਿਕ ਪ੍ਰਸਤਾਵ ਭੇਜਣ ਵਾਸਤੇ ਕਿਹਾ ਹੈ।

ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਦੌਰਾਨ ਅਤੇ ਉਨ੍ਹਾਂ ਨੂੰ ਲਿਖੀ ਚਿੱਠੀ ਚ ਐਮ.ਪੀ ਤਿਵਾੜੀ ਨੇ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਦੀ ਭਾਰਤੀ ਫੌਜ ਦੇ ਜੂਨੀਅਰ ਕਮਿਸ਼ਨਡ ਅਧਿਕਾਰੀਆਂ ਚ 7.43 ਪ੍ਰਤੀਸ਼ਤ ਅਤੇ ਦੂਜੇ ਅਹੁਦਿਆਂ ਤੇ 7.8 ਪ੍ਰਤੀਸ਼ਤ ਹਿੱਸੇਦਾਰੀ ਰਹੀ ਹੈ।

ਇਹ ਉੱਤਰ-ਪੱਛਮ ਦੇ ਦੂਸਰੇ ਸੂਬਿਆਂ ਦੇ ਮੁਕਾਬਲੇ ਦੇਸ਼ ਚ ਸਭ ਤੋਂ ਵੱਧ ਹੈ, ਜਿਹੜੀ ਪੰਜਾਬ ਦੇ ਨੌਜਵਾਨਾਂ ਅੰਦਰ ਭਾਰਤੀ ਫੌਜ ਸੇਵਾਵਾਂ ਪ੍ਰਤੀ ਉਤਸ਼ਾਹ ਨੂੰ ਦਰਸਾਉਂਦੀ ਹੈ। ਅਜਿਹੇ ਚ ਸੈਨਿਕ ਸਕੂਲ ਯੁਵਾ ਉਮਰ ਤੋਂ ਹੀ ਸਹਿਣਸ਼ੀਲਤਾ, ਮਿਲ ਕੇ ਕੰਮ ਕਰਨ ਵਰਗੀਆਂ ਖੂਬੀਆਂ ਭਰਨ ਵਾਲੇ ਅਹਿਮ ਸੰਸਥਾਨ ਹਨ।

ਇਸ ਤੋਂ ਇਲਾਵਾ, ਸੈਨਿਕ ਸਕੂਲ ਨੈਸ਼ਨਲ ਡਿਫੈਂਸ ਅਕੈਡਮੀ ਵਾਸਤੇ ਇਕ ਅਹਿਮ ਜ਼ਿੰਮੇਵਾਰੀ ਨਿਭਾਉਂਦੇ ਹਨ, ਜਿਸ ਲਈ 30 ਪ੍ਰਤੀਸ਼ਤ ਕੈਡਿਟ ਸੈਨਿਕ ਸਕੂਲਾਂ ਤੋਂ ਹੀ ਆਉਂਦੇ ਹਨ ਅਤੇ ਅਜਿਹੇ ਚ ਭਾਰਤ ਦੀਆਂ ਰੱਖਿਆ ਸੈਨਾਵਾਂ ਚ ਵੱਡਾ ਹਿੱਸਾ ਰੱਖਣ ਵਾਲੇ ਪੰਜਾਬ ਚ ਅਜਿਹੀ ਇੱਕ ਹੋਰ ਸੰਸਥਾ ਹੋਣੀ ਚਾਹੀਦੀ ਹੈ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਚ 1800 ਪਿੰਡਾਂ ਦੇ ਨਾਲ ਜ਼ਿਆਦਾਤਰ ਪੇਂਡੂ ਤੇ ਕੰਢੀ ਏਰੀਆ ਹੈ ਅਤੇ ਸੈਨਿਕ ਸਕੂਲ ਨਾਲ ਇੱਥੋਂ ਦੇ ਨੌਜਵਾਨਾਂ ਲਈ ਮੌਕਿਆਂ ਚ ਵਾਧਾ ਹੋਵੇਗਾ। ਐੱਮ.ਪੀ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦੇ ਲੋਕ ਸਭਾ ਹਲਕੇ ਚ ਚਾਰ ਜ਼ਿਲ੍ਹੇ ਪੈਂਦੇ ਹਨ, ਮੋਹਾਲੀ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦਾ ਤਹਿਸੀਲ ਗੜ੍ਹਸ਼ੰਕਰ, ਜਿਨ੍ਹਾਂ ਚੋਂ ਕਿੱਥੇ ਵੀ ਸੈਨਿਕ ਸਕੂਲ ਸਥਾਪਿਤ ਕੀਤਾ ਜਾ ਸਕਦਾ ਹੈ।

ਜਿਸ ਸੰਬੰਧ ਚ ਸੂਬੇ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਲਿਖੇ ਪੱਤਰ ਚ ਐਮ.ਪੀ ਤਿਵਾੜੀ ਨੇ ਕਿਹਾ ਹੈ ਕਿ ਪੰਜਾਬ ਦਾ ਕੰਢੀ ਏਰੀਆ ਹਮੇਸ਼ਾ ਤੋਂ ਪਿਛੜਿਆ ਰਿਹਾ ਹੈ ਅਤੇ ਇੱਥੋਂ ਰੱਖਿਆ ਸੈਨਾਵਾਂ ਚ ਵੱਡੀ ਗਿਣਤੀ ਚ ਨੌਜਵਾਨ ਜਾਂਦੇ ਹਨ। ਐਮ.ਪੀ ਤਿਵਾੜੀ ਨੇ ਮੁੱਖ ਸਕੱਤਰ ਨੂੰ ਰੱਖਿਆ ਮੰਤਰੀ ਨਾਲ ਹੋਈ ਉਨ੍ਹਾਂ ਦੀ ਗੱਲਬਾਤ ਬਾਰੇ ਦੱਸਦਿਆਂ ਹੋਇਆਂ, ਇਸ ਸਬੰਧ ਵਿਚ ਕੇਂਦਰ ਨੂੰ ਰਸਮੀ ਪ੍ਰਸਤਾਵ ਭੇਜਣ ਲਈ ਕਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...