Friday, April 26, 2024

ਵਾਹਿਗੁਰੂ

spot_img
spot_img

ਐਸ.ਆਈ.ਟੀ. ਰਿਪੋਰਟ ਬਾਰੇ ਹਾਈ ਕੋਰਟ ਦਾ ਫੈਸਲਾ ਗੁਰੂ ਸਾਹਿਬਾਨ ਵੱਲੋਂ ਇਲਾਹੀ ਇਨਸਾਫ ਦੀ ਸ਼ੁਰੂਆਤ: ਮਜੀਠੀਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਮਈ, 2021:
ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਥੇ ਕਿਹਾ ਕਿ ਕਾਂਗਰਸ ਦੇ ਝੂਠ ਦੇ ਉਲਟ, ਜਸਟਿਸ ਰਣਜੀਤ ਸਿੰਘ ਕਮਿਸ਼ਨ ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸ ਆਈ ਟੀ ਵੱਲੋਂ ਦਾਇਰ ਰਿਪੋਰਟ ਵਿਚ ਕਦੇ ਵੀ ਤਤਕਾਲੀ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜਾਂ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਮਗਰੋਂ ਹੋ ਰਹੇ ਰੋਸ ਵਿਖਾਵਿਆਂ ’ਤੇ ਪੁਲਿਸ ਫਾਇਰਿੰਗ ਦਾ ਦੋਸ਼ੀ ਨਹੀਂ ਠਹਿਰਾਇਆ ਗਿਆ।

ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਦੋਵੇਂ ਰਿਪੋਰਟਾਂ ਵਿਚ ਸਪਸ਼ਟ ਤੇ ਜ਼ੋਰਦਾਰ ਢੰਗ ਨਾਲ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜਾਂ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਮਾਮਲਿਆਂ ਜਾਂ ਇਸ ਮਗਰੋਂ ਹੋਈ ਪੁਲਿਸ ਫਾਇਰਿੰਗ ਦਾ ਦੋਸ਼ੀ ਠਹਿਰਾਉਣ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ਹੈ।

ਇਥੇ ਪਾਰਟੀ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਰਿਪੋਰਟਾਂ ਦੀਆਂ ਸਿਫਾਰਸ਼ਾਂ ਵਿਚ ਕਿਤੇ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜਾਂ ਸੁਖਬੀਰ ਸਿੰਘ ਬਾਦਲ ਨੂੰ ਕਿਸੇ ਵੀ ਗਲਤ ਕੰਮ ਦਾ ਦੋਸ਼ੀ ਨਹੀਂ ਪਾਇਆ ਗਿਆ ਜਿਵੇਂ ਕਿ ਦਾਅਵੇ ਉਹਨਾਂ ਦੇ ਸਿਆਸੀ ਵਿਰੋਧੀ ਕਰ ਰਹੇ ਹਨ।

ਸ੍ਰੀ ਮਜੀਠੀਆ ਨੇ ਕਿਹਾ ਕਿ ਇਸ ਮਾਮਲੇ ਵਿਚ ਕਮਿਸ਼ਨ ਦੀ ਰਿਪੋਰਟ ਮੌਕੇ ’ਤੇ ਪੜ੍ਹ ਕੇ ਸੁਣਾ ਕੇ ਆਪਣੀ ਗੱਲ ਸਾਬਤ ਕੀਤੀ। ਉਹਨਾਂ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਨੇ ਜੁਡੀਸ਼ੀਅਲ ਕਮਿਸ਼ਨ ਦੀ ਰਿਪੋਰਟ ਦੇ ਆਧਾਰ ’ਤੇ ਕੰਮ ਕੀਤਾ ਜਦਕਿ ਹਾਈ ਕੋਰਟ ਨੇ ਆਪਣੇ ਫੈਸਲੇ ਵਿਚ ਦੋਵਾਂ ਵਿਚੋਂ ਕਿਸੇ ਨੂੰ ਵੀ ਸੱਚ ਜਾਂ ਸਹੀ ਨਹੀਂ ਪਾਇਆ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਾਂਗਰਸ ਜਾਂ ‘ਆਪ’ ਵਿਚ ਇਸਦੇ ਵਿਰੋਧੀਆਂ ਨੂੰ ਦਿੱਤੀ ਖੁੱਲ੍ਹੀ ਚੁਣੌਤੀ ਮੁੜ ਦੁਹਰਾਈ ਤੇ ਕਿਹਾ ਕਿ ਉਹ ਲੋਕਾ ਦੇ ਸਾਹਮਣੇ ਜਾਂ ਮੀਡੀਆ ਦੇ ਸਾਹਮਣੇ ਉਹ ਸਬੂਤ ਪੇਸ਼ ਕਰਨ ਜਿਸਦਾ ਉਹ ਦਾਅਵਾ ਬੇਅਦਬੀ ਮਾਮਲਿਆਂ ਵਿਚ ਅਕਾਲੀ ਆਗੂਆਂ ਖਿਲਾਫ ਸਬੂਤ ਹੋਣ ਬਾਰੇ ਕਰਦੇ ਹਨ। ਉਹਨਾਂ ਕਿਹਾ ਕਿ ਮਾਂ ਦਾ ਦੁੱਧ ਪੀਤਾ ਹੈ ਤਾਂ ਮੈਦਾਨ ਵਿਚ ਆ ਕੇ ਸਬੂਤ ਪੇਸ਼ ਕਰੋ।

ਉਹਨਾਂ ਕਿਹਾ ਕਿ ਜੇਕਰ ਉਹਨਾਂ ਕੋਲ ਇਹ ਸਬੂਤ ਸੀ ਜਾਂ ਹੈ ਤਾਂ ਫਿਰ ਉਹਨਾਂ ਨੇ ਇਹ ਕਦੇ ਵੀ ਖਾਲਸਾ ਪੰਥ ਜਾਂ ਐਸ ਆਈ ਟੀ ਜਾਂ ਅਦਾਲਤ ਦੇ ਸਾਹਮਣੇ ਪੇਸ਼ ਕਿਉਂ ਨਹੀਂ ਕੀਤੇ ਤੇ ਉਹਨਾਂ ਦਾ ਅਜਿਹਾ ਕਰਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਖਾਲਸਾ ਪੰਥ ਨਾਲ ਧੋਖਾ ਤੇ ਗੱਦਾਰੀ ਹੈ। ਉਹਨਾਂ ਪੁੱਛਿਆ ਕਿ ਕੀ ਇਹ ਬੇਅਬਦੀ ਨਹੀਂ ਕਿ ਦੋਸ਼ੀ ਨੂੰ ਸਜ਼ਾ ਦੁਆਉਣ ਲਈ ਮੌਜੂਦ ਸਬੂਤ ਵਰਤਿਆ ਨਾ ਜਾਵੇ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਜਾਖੜ, ਸੁੱਖੀ ਰੰਧਾਵਾ, ਚੰਨੀ ਤੇ ਸਿੱਧੂ ਇਹ ਸਾਰੇ ਖਾਲਸਾ ਪੰਥ ਤੇ ਨਿਆਂਪਾਲਿਕਾ ਨੂੰ ਜਵਾਬ ਦੇਹ ਹਨ ਕਿ ਇਹਨਾਂ ਨੇ ਬੇਅਦਬੀ ਦੇ ਦੋਸ਼ੀਆਂ ਬਾਰੇ ਸਬੂਤ ਕਿਉਂ ਛੁਪਾ ਕੇ ਰੱਖੇ।

ਸ੍ਰੀ ਮਜੀਠੀਆ ਨੇ ਇਸ ਮੌਕੇ ਤਸਵੀਰਾਂ ਤੇ ਵੀਡੀਓ ਸਬੂਤ ਪੇਸ਼ ਕੀਤੇ ਜਿਹਨਾਂ ਵਿਚ ਨਵਜੋਤ ਸਿੰਘ ਸਿੱਧੂ ਸੌਦਾ ਸਾਧ ਗੁਰਮੀਤ ਰਾਮ ਰਹੀਮ ਦੇ ਪੈਰੀਂ ਹੱਥ ਲਾਉਂਦੇ ਦਿਸਦੇ ਹਨ ਅਤੇ ਉਸਦੀ ਤੁਲਨਾ ਗੁਰੂ ਨਾਨਕ ਦੇਵ ਜੀ ਨਾਲ ਕਰਦੇ ਦਿਸਦੇ ਹਨ। ਉਹਨਾਂ ਕਿਹਾ ਕਿ ਇਹ ਇਸ ਰਾਮ ਰਹੀਮ ਦੇ ਭਗਤ ਦੀ ਅਸਲ ਸੱਚਾਈ ਤੇ ਇਸਦਾ ਕਿਰਦਾਰ ਹੈ। ਉਹਨਾਂ ਕਿਹਾ ਕਿ ਰਾਮ ਰਹੀਮ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਵਰਗੇ ਵਸਤਰ ਪਾ ਕੇ ਬੇਅਦਬੀ ਕੀਤੀ ਸੀ। ਇਸ ਤੋਂ ਖਫ਼ਾ ਜਾਂ ਗੁੱਸਾ ਹੋਣ ਦੀ ਥਾਂ ਸਿੱਧੂ ਇਸ ਧਾਰਮਿਕ ਠੱਗ ਦੀ ਤਲਨਾ ਗੁਰੂ ਨਾਨਕ ਪਾਤਸ਼ਾਹ ਨਾਲ ਆਪ ਕਰ ਰਿਹਾ ਹੈ।

ਬੇਅਦਬੀ ਮਾਮਲੇ ਦੀ ਗੱਲ ਕਰਦਿਆਂ ਸੀ ਮਜੀਠੀਆ ਨੇ ਕਿਹਾ ਕਿ ਕੁੰਵਰ ਜਿਵੇ ਪ੍ਰਤਾਪ ਸਿੰਘ ਤੇ ਜਸਟਿਸ ਰਣਜੀਤ ਸਿੰਘ ਵੱਲੋਂ ਅਕਾਲੀ ਆਗੂਆਂ ਨੂੰ ਦੋਸ਼ੀ ਠਹਿਰਾਉਣ ਤੇ ਸਿਆਸੀ ਤੌਰ ’ਤੇ ਖਤਮ ਕਰਨ ਦੇ ਯਤਨਾਂ ਵਿਚ ਅਸਫਲਤਾ ਉਸ ਅਕਾਲ ਪੁਰਖ ਵੱਲੋਂ ਇਲਾਹੀ ਨਿਆਂ ਦੀ ਸ਼ੁਰੂਆਤ ਹੈ।

ਉਹਨਾਂ ਕਿਹਾ ਕਿ ਕੈਪਟਨ, ਸਿੱਧੂ, ਜਾਖੜ ਆਦਿ ਤੇ ਇਹਨਾਂ ਦੀ ਪਾਰਟੀ ਨੂੰ ਹੁਣ ਅਕਾਲ ਪੁਰਖ ਦੀ ਮਾਰ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਇਹਨਾਂ ਨੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਝੂਠੇ ਕਸੀਦੇ ਪੜ੍ਹੇ।

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਜਾਖੜ, ਰੰਧਾਵਾ, ਪ੍ਰਤਾਪ ਬਾਜਵਾ ਤੇ ਤ੍ਰਿਪਤ ਰਾਜਿੰਦਰ ਬਾਜਵਾ ਤੇ ਬਲਬੀਰ ਤੇ ਨਵਜੋਤ ਸਿੱਧੂ ਆਦਿ ਦੇ ਕੋਰੇ ਝੂਠ ਤੇ ਜਸਟਿਸ ਰਣਜੀਤ ਸਿੰਘ ਸੇਵਾਮੁਕਤ ਦੀਆਂ ਰਿਪੋਰਟਾ ਬਾਰੇ ਤੇ ਇਹਨਾਂ ਦੇ ਹੁਕਮਾਂ ਦੀ ਪਾਲਣਾ ਕਰਨ ਵਾਲੇ ਸਾਬਕਾ ਪੁਲਿਸ ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੀਆਂ ਰਿਪੋਰਟਾਂ ਬਾਰੇ ਬੋਲਿਆ ਝੂਠ ਇਹਨਾਂ ਦੀਆਂ ਰਿਪੋਰਟਾਂ ਨੇ ਹੀ ਬੇਨਕਾਬ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਹਨਾਂ ਦੀ ਜੁੰਡਲੀ ਕਮਿਸ਼ਨ ਤੇ ਐਸ ਆਈ ਟੀ ਦੀਆਂ ਰਿਪੋਰਟਾਂ ਬਾਰੇ ਹੀ ਕੋਠੇ ਝੂਠ ਬੋਲ ਰਹੇ ਹਨ ਤਾਂ ਜੋ ਕਿ ਬੇਅਦਬੀ ਦੇ ਦੁਖਦਾਈ ਮਾਮਲੇ ’ਤੇ ਪਵਿੱਤਰ ਤੇ ਸ਼ਰਧਾਵਾਨ ਸਿੱਖਾਂ ਦੀਆਂ ਅੱਖਾਂ ਵਿਚ ਘਟਾ ਪਾਇਆ ਜਾ ਸਕੇ।

ਉਹਨਾਂ ਕਿਹਾ ਕਿ ਜੁਡੀਸ਼ੀਅਲ ਕਮਿਸ਼ਨ ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਤੇ ਐਸ ਆਈ ਟੀ ਵੱਲੋਂ ਸਾਫ, ਖੁੱਲ੍ਹੇਆਮ ਤੇ ਸਪਸ਼ਟ ਤੌਰ ’ਤੇ ਤਤਕਾਲੀ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਫਾਇਰਿੰਗ ਕੇਸਾਂ ਜਾਂ ਬੇਅਦਬੀ ਮਾਮਲਿਆਂ ਵਿਚ ਦੋਸ਼ੀ ਠਹਿਰਾਉਣ ਤੋਂ ਨਾਂਹ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ ਅਤੇ ਬਲਬੀਰ ਸਿੰਘ ਸਿੱਧੂ ਆਦਿ ਵੱਲੋਂ ਜਸਟਿਸ ਰਣਜੀਤ ਸਿੰਘ ਸੇਵਾ ਮੁਕਤ ਦੀ ਰਿਪੋਰਟ ਤੇ ਆਪਣੇ ਹੁਕਮਾਂ ਦੀ ਪਾਲਣਾ ਕਰਨ ਵਾਲੇ ਸਾਬਕਾ ਪੁਲਿਸ ਅਫਸਰ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਬਾਰੇ ਬੋਲੇ ਜਾ ਰਹੇ ਕੋਰੇ ਝੂਠ ਕਮਿਸ਼ਨ ਤੇ ਕੁੰਵਰ ਵਿਜੇ ਪ੍ਰਤਾਪ ਦੀਆਂ ਅੰਤਿਮ ਰਿਪੋਰਟਾਂ ਵਿਚ ਹੀ ਬੇਨਕਾਬ ਤੇ ਝੂਠੇ ਤੇ ਗਲਤ ਸਾਬਤ ਹੋਏ ਹਨ।

ਉਹਨਾਂ ਕਿਹਾ ਕਿ ਇਹ ਆਗੂ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲੇ ’ਤੇ ਸਿਰਫ ਸਿਆਸੀ ਹਊਆ ਖੜ੍ਹਾ ਕਰਨ ਜਿਸ ਵਿਚ ਨਵਜੋਤ ਸਿੱਧੂ ਮਾਹਿਰ ਹੈ, ਆਪਣੀ ਘਟੀਆ ਸ਼ਬਦਾਵਾਲੀ ਤੇ ਜਾਅਲੀ ਹੰਝੂਆਂ ਦਾ ਸਮੁੰਦਰ ਬਣਾਉਣ ਦੇ ਦੋਸ਼ੀ ਹਨ। ਉਹਨਾਂ ਕਿਹਾ ਕਿ ਇਸ ਵਿਅਕਤੀ ਨੇ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਦੀ ਰੈਲੀ ਵਿਚ ਵੀ ਇਹੀ ਕੀਤਾ ਸੀ ਤੇ ਵਾਅਦਾ ਕੀਤਾ ਸੀ ਕਿ ਜਦੋਂ ਤੱਕ ਬਾਦਲ ਫਾਹੇ ਨਹੀਂ ਟੰਗੇ ਜਾਂਦੇ, ਉਹ ਚੈਨ ਨਾਲ ਸੌਂ ਨਹੀਂ ਸਕਦਾ।

ਉਹਨਾਂ ਕਿਹਾ ਕਿ ਉਸ ਵੇਲੇ ਤੋਂ ਲੈ ਕੇ ਅਗਲੇ ਦੋ ਸਾਲਾਂ ਤੱਕ ਕਿਸੇ ਨੇ ਵੀ ਇਸਦੇ ਮੂੰਹੋਂ ਬੇਅਦਬੀ ਬਾਰੇ ਕੁਝ ਨਹੀਂ ਸੁਣਿਆ। ਹੁਣ ਇਸ ਵੇਲੇ ਕਾਂਗਰਸੀ ਆਗੂ ਬਰਸਾਤੀ ਡੱਡੂ ਬਣ ਗਏ ਹਨ ਕਿਉਂਕਿ ਇਹਨਾਂ ਨੂੰ ਪਤਾ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਇਹਨਾਂ ਦਾ ਮੁਕੰਮਲ ਸਫਾਇਆ ਹੋ ਜਾਵੇਗਾ।

ਸ੍ਰੀ ਮਜੀਠੀਆ ਨੇ ਜਸਟਿਸ ਰਣਜੀਤ ਸਿੰਘ ਦੀ ਫਾਇਰਿੰਗ ਘਟਨਾ ਬਾਰੇ ਰਿਪੋਰਟ ਪੜ੍ਹ ਕੇ ਸੁਣਾਈ ਜਿਸ ਵਿਚ ਸਾਬਕਾ ਜੱਜ ਨੇ ਸਪਸ਼ਟ ਤੌਰ ’ਤੇ ਕਿਹਾ ਹੈ ਕਿ ਗਵਾਹਾਂ ਨੇ ਪੁਸ਼ਟੀ ਕੀਤੀ ਹੈ ਕਿ ਸ੍ਰੀ ਬਾਦਲ ਨੇ ਪ੍ਰਸ਼ਾਸਨ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਸਨ ਕਿ ਬੇਅਦਬੀ ਮਾਮਲੇ ’ਤੇ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਜਾਣ ਦਿੱਤਾ ਜਾਵੇ ਤੇ ਇਹਨਾਂ ਨੂੰ ਰੋਕਣ ਲਈ ਤਾਕਤ ਦੀ ਬਿਲਕੁਲ ਵੀ ਵਰਤੋਂ ਨਾ ਕੀਤੀ ਜਾਵੇ।

ਉਹਨਾਂ ਕਿਹਾ ਕਿ ਇਸਦੇ ਬਾਵਜੂਦ ਕੈਪਟਨ ਦੀ ਅਗਵਾਈ ਵਿਚ ਕਾਂਗਰਸੀ ਆਗੂ ਸ਼ਰਮ ਲਾਹ ਕੇ ਝੂਠ ਬੋਲ ਰਹੇ ਹਨ ਤੇ ਲੋਕਾਂ ਨੂੰ ਦੱਸ ਰਹੇ ਹਨ ਕਿ ਕਮਿਸ਼ਨ ਤੇ ਐਸ ਆਈ ਟੀ ਨੇ ਤਤਕਾਲੀ ਮੁੱਖ ਮੰਤਰੀ ਨੂੰ ਇਸਦਾ ਦੋਸ਼ੀ ਪਾਇਆ ਹੈ।

ਸ੍ਰੀ ਮਜੀਠੀਆ ਨੇ ਕਿਹਾ ਕਿ ਗੁਰੂ ਮਹਾਰਾਜ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਅਕਾਲੀ ਦਲ ਤੇ ਖਾਲਸਾ ਪੰਥ ਨੂੰ ਨਿਆਂ ਦਿੱਤਾ ਹੈ ਤੇ ਸਿੱਖਾਂ ਦੇ ਕਾਤਲਾਂ ਤੇ ਸਿੱਖਾਂ ਅਤੇ ਸਾਰੀ ਮਨੁੱਖਤਾ ਦੇ ਦੇ ਸਰਵਉਚ ਪਵਿੱਤਰ ਸਥਾਨ ਸ੍ਰੀ ਹਰਿਮੰਦਿਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਟੈਂਕ ਚੜ੍ਹਾਵੁਣ ਵਾਲਿਆਂ ਨੂੰ ਬੇਨਕਾਬ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ ਇਹਨਾਂ ਸਿੱਖ ਵਿਰੋਧੀ ਗੁੰਡਿਆਂ ਦੇ ਹੱਥ ਹਜ਼ਾਰਾਂ ਮਾਸੂਮ ਸਿੱਖਾਂ ਦੇ ਕਤਲ ਨਾਲ ਰੰਗ ਹਨ ਤੇ ਇਹ ਸ੍ਰੀ ਹਰਿਮੰਦਿਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਫੌਜੀ ਹਮਲੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਣਗਿਣਤ ਸਰੂਪ ਤਬਾਹ ਕਰਨ ਤੇ ਬੇਅਦਬੀ ਕਰਨ ਦੇ ਦੋਸ਼ੀ ਹਨ।

ਕਾਂਗਰਸ ਵਿਚ ਚਲ ਰਹੇ ਅੰਦਰਨੀ ਕਲੇਸ਼ ਦੀ ਗੱਲ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਕੈਪਟਨ ਤੇ ਉਹਨਾਂ ਦਾ ਗੈਂਗ ਇਸ ਮਾਮਲੇ ’ਤੇ ਸਿਆਸੀ ਮਤਭੇਦ ਹੋਣ ਦਾ ਡਰਾਮਾ ਕਰ ਰਿਹਾ ਹੈ। ਉਹਨਾਂ ਕਿਹਾ ਕਿ ਕਾਂਗਰਸੀ ਆਗੂਆਂ ਬਰਸਾਤੀ ਡੱਡੂਆਂ ਵਾਂਗ ਰੱਟ ਸਿਰਫ ਇਸ ਕਰ ਕੇ ਲਗਾਈ ਹੋਈ ਹੈ ਕਿਉਂਕਿ ਉਹਨਾਂ ਨੁੰ ਪਤਾ ਹੈ ਕਿ ਆਉਂਦੀਆਂ ਚੋਣਾਂ ਵਿਚ ਉਹਨਾਂ ਦਾ ਨਮੋਸ਼ੀ ਭਰਿਆ ਸਫਾਇਆ ਤੈਅ ਹੈ।

ਸ੍ਰੀ ਮਜੀਠੀਆ ਨੇ ਇਸ ਗੱਲ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਕਿ ਮੁੱਖ ਮੰਤਰੀ ਦੇ ਪਾਰਟੀ ਦੇ ਅੰਦਰ ਤੇ ਬਾਹਰ ਸਿਆਸੀ ਵਿਰੋਧੀਆਂ ਨੂੰ ਖਤਮ ਕਰਨ ਵਾਸਤੇ ਵਿਜੀਲੈਂਸ ਬਿਊਰੋ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਬਦਲਾਖੋਰੀ ਦੀ ਇਸ ਰਾਜਨੀਤੀ ਦੀ ਪੀੜਾ ਨੂੰ ਅਕਾਲੀ ਦਲ ਨਾਲੋਂ ਜ਼ਿਆਦਾ ਹੋਰ ਕਿਸੇ ਨੇ ਨਹੀਂ ਹੰਢਾਇਆ।

ਉਹਨਾਂ ਕਿਹਾ ਕਿ ਇਸੇ ਕੈਪਟਨ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸਾਂ ਵਿਚ ਫਸਾਇਆ ਤੇ ਜੇਲ੍ਹ ਭੇਜਿਆ ਸੀ। ਉਹਨਾਂ ਕਿਹਾ ਕਿ ਅਸੀਂ ਇਸ ਘਿਨੌਣੀ ਕਾਰਵਾਈ ਦਾ ਜ਼ੋਰਦਾਰ ਵਿਰੋਧ ਕਰਦੇ ਹਾਂ।

ਸ੍ਰੀ ਮਜੀਠੀਆ ਨੇ ਆਪਣੀ ਪੈ੍ਰਸ ਕਾਨਫਰੰਸ ਦੌਰਾਨ ਪੰਜਾਬ ਵਿਚ ਕੋਰੋਨਾ ਮਹਾਮਾਰੀ ਕਾਰਨ ਉਪਜੇ ਹਾਲਾਤ ਨੂੰ ਬੇਹੱਦ ਨਾਜ਼ੁਕ ਤੇ ਖਤਰਨਾਕ ਸਥਿਤੀ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਮਹਾਮਾਰੀ ਜੰਗਲ ਦੀ ਅੱਗ ਵਾਂਗੂ ਫੈਲ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸੱਤਾਧਾਰੀ ਕਾਂਗਰਸ ਪਾਰਟੀ ਨੇ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਹੈ ਅਤੇ ਇਹ ਸਰਕਾਰ ਪੀੜਤਾਂ ਖਾਸ ਤੌਰ ’ਤੇ ਗਰੀਬਾਂ ਪ੍ਰਤੀ ਬਹੁਤ ਬੇਰਹਿਮ ਬੇਰੁਖੀ ਵਰਤ ਰਹੀ ਹੈ।

ਉਹਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪੰਜਾਬ ਕੋਰੋਨਾ ਧਮਾਕੇ ਦੇ ਹਾਲਾਤਾਂ ’ਤੇ ਬੈਠਾ ਹੈ ਕਿਉਂਕਿ ਇਹ ਮਹਾਮਾਰੀ ਹੁਣ ਪਿੰਡਾਂ ਵਿਚ ਵੜ ਰਹੀ ਹੈ ਜਿਥੇ ਬਹੁ ਗਿਣਤੀ ਲੋਕ ਰਹਿੰਦੇ ਹਨ। ਉਹਨਾਂ ਕਿਹਾ ਕਿ ਹਾਲਾਤ ਬਹੁਤ ਚਿੰਤਾਜਨਕ ਤੇ ਖਤਰਨਾਕ ਹਨ ਜਿਸ ਲਈ ਪੰਜਾਬੀਆਂ ਨੂੰ ਬਚਾਉਣ ਵਾਸਤੇ ਸਾਨੂੰ ਸਭ ਨੂੰ ਰਲ ਕ ਕੰਮ ਕਰਨਾ ਚਾਹੀਦਾ ਹੈ ਤੇ ਅਸੀਂ ਆਪਣੀਆਂ ਸਿਆਸੀ ਲੜਾਈਆਂ ਬਾਅਦ ਵਿਚ ਲੜ ਸਕਦੇ ਹਾਂ।

ਉਹਨਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਜਾਨਾਂ ਬਚਾਉਣ ਵਾਸਤੇ ਸਰਕਾਰ ਨੂੰ ਹਰ ਸਹਿਯੋਗ ਦੇਣ ਲਈ ਤਿਆਰ ਹੈ। ਉਹਨਾਂ ਕਿਹਾ ਕਿ ਇਸ ਵੇਲੇ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚਲਦਿਆਂ ਮਨੁੱਖਤਾ ਨੂੰ ਇਸ ਮਾਰੂ ਵਾਇਰਸ ਤੋਂ ਬਚਾਉਣ ਲਈ ਕੰਮ ਕਰਨਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...