Wednesday, April 24, 2024

ਵਾਹਿਗੁਰੂ

spot_img
spot_img

ਐਸ.ਐਸ.ਪੀ. ਖੱਖ ਨੇ ਕੀਤਾ ਬਹਾਦੁਰ ਕੁੜੀ ਗੁਰਵਿੰਦਰ ਕੌਰ ਦਾ ਸਨਮਾਨ: ਮਾਂ ਦਾ ਮੋਬਾਇਲ ਖ਼ੋਹਣ ਵਾਲੇ ਲੁਟੇਰੇ ਪਿੱਛਾ ਕਰਕੇ ਕੀਤੇ ਸਨ ਕਾਬੂ

- Advertisement -

ਯੈੱਸ ਪੰਜਾਬ
ਕਪੂਰਥਲਾ, 26 ਨਵੰਬਰ, 2021:
ਕਪੂਰਥਲਾ ਦੇ ਐਸ.ਐਸ.ਪੀ. ਸ:ਹਰਕਮਲਪ੍ਰੀਤ ਸਿੰਘ ਖੱਖ ਨੇ ਸ਼ੁੱਕਰਵਾਰ ਨੂੰ ਇਕ ਬਹਾਦਰ ਲੜਕੀ ਗੁਰਵਿੰਦਰ ਕੌਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਹੈ

ਗੁਰਵਿੰਦਰ ਕੌਰ ਨੇ ਦਲੇਰੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੋ ਮੋਟਰ ਸਾਈਕਲ ਸਵਾਰ ਲੁਟੇਰਿਆਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਸੀ ਜਿਹੜੇ ਘਰ ਦੇ ਬਾਹਰ ਬੈਠੀ ਉਸਦੀ ਮਾਂ ਤੋਂ ਉਸਦਾ ਮੋਬਾਇਲ ਫ਼ੋਨ ਖ਼ੋਹ ਕੇ ਫ਼ਰਾਰ ਹੋ ਗਏ ਸਨ।

ਐਸ.ਐਸ.ਪੀ.ਨੇ ਗੁਰਵਿੰਦਰ ਕੌਰ ਨੂੰ ਉਸਦੇ ਮਾਤਾ ਪਿਤਾ ਨਾਲ ਆਪਣੇ ਦਫ਼ਤਰ ਵਿੱਚ ਚਾਹ ਦੇ ਕੱਪ ’ਤੇ ਬੁਲਾਇਆ ਅਤੇ ਉਸਦੀ ਬਹਾਦਰੀ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਗੁਰਵਿੰਦਰ ਕੌਰ ਹੋਰਨਾਂ ਕੁੜੀਆਂ ਲਈ ਪ੍ਰੇਰਣਾ ਸਰੋਤ ਹੈ ਅਤੇ ਇਸ ਨੇ ਸਮਾਜ ਦਾ ਮਾਣ ਵਧਾਇਆ ਹੈ।

ਘਟਨਾ ਕਪੂਰਥਲਾ ਦੀ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੀ ਹੈ। ਦੋ ਨਕਾਬਪੋਸ਼ ਲੁਟੇਰਿਆਂ ਵੱਲੋਂ ਗੁਰਵਿੰਦਰ ਕੌਰ ਦੇ ਪਿੰਡ ਸਤਰੰਗੜਾ ਵਿੱਚ ਆਪਣੇ ਘਰ ਦੇ ਬਾਹਰ ਬੈਠੀ ਮਾਤਾ ਤੋਂ ਉਸਦਾ ਮੋਬਾਇਲ ਫ਼ੋਨ ਖ਼ੋਹ ਕੇ ਫ਼ਰਾਰ ਹੋਣ ਤੋਂ ਬਾਅਦ ਇਸ ਘਟਨਾ ਦੀ ਸੂਚਨਾ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਦਿੱਤੀ ਗਈ ਜਿਸ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕੈਮਰੇ ਦੀ ਰਿਕਾਰਡਿੰਗ ਚੈੱਕ ਕੀਤੀ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ।

ਇਸੇ ਦੌਰਾਨ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋਈ ਇਹ ਘਟਨਾ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਲੜਕੀ ਗੁਰਵਿੰਦਰ ਕੌਰ ਜਦ ਆਪਣੇ ਘਰ ਪੁੱਜੀ ਤਾਂ ਉਸਨੇ ਵੀ ਸੀ.ਸੀ.ਟੀ.ਵੀ.ਫੁੱਟੇਜ ਚੈੱਕ ਕੀਤੀ। ਗੁਰਵਿੰਦਰ ਕੌਰ ਅਨੁਸਾਰ ਉਸਦੇ ਭਤੀਜੇ ਨੂੰ ਫ਼ੋਨ ਆਇਆ ਕਿ ਉਕਤ ਲੁਟੇਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਬਾਹਰ ਖੜ੍ਹੇ ਹਨ।

ਜਿਵੇਂ ਹੀ ਉਹ ਸਕੂਲ ਦੇ ਨਜ਼ਦੀਕ ਮੌਕੇ ’ਤੇ ਪਹੁੰਚੀ ਤਾਂਉਕਤ ਲੁਟੇਰੇ ਉਂਥੋਂ ਵੀ ਫ਼ਰਾਰ ਹੋ ਗਏ ਅਤੇ ਬਾਅਦ ਵਿੱਚ ਲੜਕੀ ਨੇ ਉਨ੍ਹਾਂ ਨੂੰ ਗੁਰਦੁਆਰਾ ਹੱਟ ਸਾਹਿਬ ਨੇੜਿਉਂ ਕਾਬੂ ਕਰ ਲਿਆ।

ਐਸ.ਐਸ.ਪੀ.ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਦਿਹਾਤੀ ਚੰਡੀਗੜ੍ਹ ਕਲੋਨੀ ਅਤੇ ਜੱਸੀ ਵਾਸੀ ਲੋਹੀਆਂ ਖ਼ਾਸ ਜਲੰਧਰ ਵਜੋਂ ਹੋਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...