Friday, March 29, 2024

ਵਾਹਿਗੁਰੂ

spot_img
spot_img

ਐਸ ਵਾਲੀ ਐਲ ਜ਼ਰੀਏ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ: ਇੰਦਰਬੀਰ ਸਿੰਘ ਨਿੱਝਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 24 ਸਤੰਬਰ, 2022:
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਕੈਬਨਿਟ ਮੰਤਰੀ ਸ. ਇੰਦਰਬੀਰ ਸਿੰਘ ਨਿੱਝਰ ਨੇ ਭਰੋਸਾ ਦਿੱਤਾ ਕਿ ਐਸ ਵਾਲੀ ਐਲ ਜ਼ਰੀਏ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਦੇ ਬਹੁਤੇ ਹਿੱਸੇ ਵਿਚ ਜ਼ਮੀਨਦੋਜ਼ ਪਾਣੀ ਦਾ ਪੱਧਰ ਬਹੁਤ ਡੂੰਘਾ ਹੋ ਚੁੱਕਾ ਹੈ ਅਤੇ ਸਾਡੇ ਖੇਤਾਂ ਵਿਚ ਪਹੁੰਚਦਾ ਨਹਿਰੀ ਪਾਣੀ ਸਾਡੀ ਆਪਣੀ ਲਾਪਰਵਾਹੀ ਕਾਰਨ ਲਗਭਗ ਬੰਦ ਹੋ ਚੁੱਕਾ ਹੈ, ਜਿਸ ਨੂੰ ਦੁਬਾਰਾ ਸ਼ੁਰੂ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਮਾਝੇ ਦੇ ਇਲਾਕੇ ਵਿਚ ਖਾਸ ਤੌਰ ਉਤੇ ਇਹ ਵੱਡੀ ਸਮੱਸਿਆ ਹੈ ਅਤੇ ਸਰਕਾਰ ਕੋਸ਼ਿਸ਼ ਕਰ ਰਹੀ ਹੈ ਕਿ ਨਹਿਰੀ ਪਾਣੀ ਦਾ ਇਹ ਨੈਟਵਰਕ ਦੁਬਾਰਾ ਸ਼ੁਰੂ ਹੋਵੇ, ਪਰ ਇਸ ਲਈ ਪਿੰਡਾਂ ਦੇ ਮੋਹਤਬਰਾਂ, ਪੰਚਾਇਤਾਂ ਤੇ ਕਿਸਾਨਾਂ ਸਾਰਿਆਂ ਨੂੰ ਅੱਗੇ ਆਉਣਾ ਪਵੇਗਾ, ਕਿਉਂਕਿ ਖੇਤਾਂ ਤੱਕ ਪਾਣੀ ਪਹੁੰਚਾਉਣ ਵਾਲੇ ਖਾਲ ਵੀ ਕਿਸਾਨ ਵਾਹ ਚੁੱਕੇ ਹਨ।

ਇਸੇ ਦੌਰਾਨ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਕੇਂਦਰ ਸਰਕਾਰ ਵੱਲੋਂ ਸੂਬੇ ਨਾਲ ਕੀਤੇ ਜਾਂਦੇ ਵਿਤਕਰੇ ਦੀ ਗੱਲ ਕਰਦੇ ਦੱਸਿਆ ਕਿ ਕਿਵੇਂ ਕੇਂਦਰ ਸਰਕਾਰ ਸੂਬੇ ਦੇ ਹੱਕਾਂ ਉਤੇ ਡਾਕਾ ਮਾਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੂੰ ਸੈਸ਼ਨ ਤੱਕ ਕਰਨ ਦੀ ਆਗਿਆ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ ਭਾਖੜਾ ਬਿਆਸ ਮੈਨਜਮੈਂਟ ਬੋਰਡ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚੋਂ ਪੰਜਾਬ ਨੂੰ ਪਾਸੇ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸਦਾ ਪੰਜਾਬ ਸਰਕਾਰ ਨੇ ਜਬਰਦਸਤ ਵਿਰੋਧ ਦਰਜ ਕਰਵਾਇਆ ਹੈ।

ਕਿਸਾਨਾਂ ਵੱਲੋਂ ਵਿਸ਼ਵ ਬੈਂਕ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਏ ਜਾ ਰਹੇ ਕਰਜ਼ੇ ਬਾਰੇ ਪ੍ਰਗਟਾਏ ਗਏ ਤਖੌਲੇ ਦੇ ਜਵਾਬ ਵਿਚ ਮੰਤਰੀਆਂ ਨੇ ਦੱਸਿਆ ਕਿ ਵਿਸ਼ਵ ਬੈਂਕ ਨੇ ਇਹ ਕਰਜ਼ਾ ਰਾਜ ਨੂੰ ਬਹੁਤ ਘੱਟ ਵਿਆਜ਼ ਉਤੇ ਬਿਨਾਂ ਕਿਸੇ ਸ਼ਰਤ ਉਤੇ ਦਿੱਤਾ ਹੈ। ਇਸ ਵਿਚ ਬੈਂਕ ਨੇ ਕਿਸੇ ਤਰਾਂ ਦੀ ਕੋਈ ਦਖਲਅੰਦਾਜ਼ੀ ਨਹੀਂ ਕੀਤੀ, ਸੋ ਇਸ ਨਾਲ ਕਿਸੇ ਕਾਰਪੋਰੇਟ ਜਗਤ ਦੇ ਕਬਜ਼ੇ ਆਦਿ ਦੇ ਖਦਸ਼ੇ ਬਿਲਕੁਲ ਅਧਾਰਹੀਣ ਹਨ।

ਐਨ ਜੀ ਟੀ ਵੱਲੋਂ ਪੰਜਾਬ ਸਰਕਾਰ ਨੂੰ ਕੀਤੇ 2000 ਕਰੋੜ ਰੁਪਏ ਦੇ ਜੁਰਮਾਨੇ ਬਾਰੇ ਪੁੱਛੇ ਜਾਣ ਉਤੇ ਮੰਤਰੀ ਸਾਹਿਬਾਨ ਨੇ ਦੱਸਿਆ ਕਿ ਇਹ ਜੁਰਮਾਨਾ ਸੂਬਾ ਸਰਕਾਰ ਨੇ ਕਿਸੇ ਨੂੰ ਦੇਣਾ ਨਹੀਂ ਹੁੰਦਾ, ਬਲਕਿ ਸਰਕਾਰ ਨੂੰ ਆਮ ਬਜ਼ਟ ਨਾਲੋਂ 2000 ਕਰੋੜ ਰੁਪਏ ਵੱਧ ਪਾਣੀ, ਸੀਵਰੇਜ, ਸਾਫ-ਸਫਾਈ ਆਦਿ ਉਤੇ ਖਰਚ ਕਰਨੇ ਪੈਣਗੇ।

ਨਸ਼ਾਬੰਦੀ ਬਾਰੇ ਕਿਸਾਨਾਂ ਵੱਲੋਂ ਕੀਤੇ ਸਵਾਲ ਦੇ ਜਵਾਬ ਵਿਚ ਸ. ਨਿੱਝਰ ਨੇ ਦੱਸਿਆ ਕਿ ਸਰਕਾਰ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਜਿੱਥੇ ਵੱਡੇ ਅਪਰਾਧੀ ਫੜਨ ਦਾ ਕੰਮ ਚੱਲ ਰਿਹਾ ਹੈ, ਉਥੇ ਨੌਜਵਾਨਾਂ ਨੂੰ ਸਿੱਧੇ ਰਾਹ ਪਾਉਣ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ, ਖੇਡਾਂ ਪ੍ਰਤੀ ਜਵਾਨੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਮੰਤਰੀ ਸਾਹਿਬਾਨ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕੇਂਦਰ ਵੱਲੋਂ ਬਣਾਈਆਂ ਜਾ ਰਹੀਆਂ ਸੜਕਾਂ ਦਾ ਵਿਰੋਧ ਨਾ ਕਰਨ, ਬਲਕਿ ਸਰਕਾਰ ਦਾ ਸਾਥ ਦੇਣ, ਕਿਉਂਕਿ ਇਹ ਸੜਕਾਂ, ਰੇਲਾਂ ਵਿਕਾਸ ਦੀ ਅਧਾਰਸ਼ਿਲਾ ਹਨ ਅਤੇ ਇੰਨਾ ਜ਼ਰੀਏ ਹੀ ਸੂਬੇ ਵਿਚ ਵਪਾਰ ਤੇ ਸਨਅਤਾਂ ਦਾ ਵਿਕਾਸ ਹੋਣਾ ਹੈ। ਸ. ਨਿੱਝਰ ਨੇ ਇਸ ਮੌਕੇ ਆ ਰਹੇ ਝੋਨੇ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ। ਉਨਾਂ ਕਿਹਾ ਕਿ ਇਹ ਧੂੰਆਂ ਤੇ ਪਲੀਤ ਹੋਏ ਖੇਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਖ਼ਤਰੇ ਦੀ ਘੰਟੀ ਹਨ, ਸੋ ਇੰਨਾਂ ਮੁੱਦਿਆਂ ਤੇ ਸਰਕਾਰ ਦਾ ਸਾਥ ਜ਼ੂਰਰ ਦਿਉ।

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਕਮਿਸ਼ਨਰ ਨਗਰ ਨਿਗਮ ਸ੍ਰੀ ਸੌਰਭ ਰਾਜ, ਐਸ ਐਸ ਪੀ ਸ੍ਰੀ ਸਵਪਨ ਸ਼ਰਮਾ, ਐਸ ਪੀ ਸ. ਪ੍ਰਭਜੋਤ ਸਿੰਘ ਵਿਰਕ, ਐਸ ਡੀ ਐਮ ਸ੍ਰੀਮਤੀ ਅਲਕਾ ਕਾਲੀਆ, ਐਸ ਡੀ ਐਮ ਸ੍ਰੀ ਅਮਨਪ੍ਰੀਤ ਸਿੰਘ, ਜੁਇੰਟ ਕਮਿਸ਼ਨਰ ਨਗਰ ਨਿਗਮ ਦੀਪਜੋਤ ਕੌਰ, ਐਕਸੀਅਨ ਇੰਦਰਜੀਤ ਸਿੰਘ, ਇੰਜੀਨੀਅਰ ਜਤਿੰਦਰ ਸਿੰਘ, ਮੁੱਖ ਖੇਤੀਬਾੜੀ ਅਧਿਕਾਰੀ ਸ. ਜਤਿੰਦਰ ਸਿੰਘ ਗਿੱਲ, ਡੀ ਡੀ ਪੀ ਓ ਸ੍ਰੀ ਸਤੀਸ਼ ਕੁਮਾਰ, ਸਿਵਲ ਸਰਜਨ ਡਾ ਚਰਨਜੀਤ ਸਿੰਘ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰ ਸ. ਰਣਜੀਤ ਸਿੰਘ, ਜਰਮਨਜੀਤ ਸਿੰਘ, ਬਾਜ ਸਿੰਘ, ਕੰਧਾਰ ਸਿੰਘ, ਗੁਰਲਾਲ ਸਿੰਘ ਮਾਨ ਤੇ ਹੋਰ ਅਹੁਦੇਦਾਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...